Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਗਣੇਸ਼ ਚਤੁਰਥੀ ਮਨਾਈ

ਬਾਲ ਵਾਟਿਕਾ ਸਕੂਲ ਵਿੱਚ ਗਣੇਸ਼ ਚਤੁਰਥੀ ਮਨਾਈ

ਗੜ੍ਹਦੀਵਾਲਾ (ਚੌਧਰੀ) 

ਬਾਲ ਵਾਟਿਕਾ ਸਕੂਲ ਵਿੱਚ ਗਣੇਸ਼ ਚਤੁਰਥੀ ਮਨਾਈ

31 ਅਗਸਤ : ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਦੀ ਦੇਖ- ਰੇਖ ਵਿੱਚ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਗਿਆ | ਇਹ ਤਿਉਹਾਰ ਭਗਵਾਨ ਸ਼੍ਰੀ ਗਣੇਸ਼ ਜੀ ਦੇ ਜਨਮਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ | ਗਣੇਸ਼ ਚਤੁਰਥੀ ਵਿੱਚ 10 ਦਿਨ ਤੱਕ ਪੂਜਾ ਕੀਤੀ ਜਾਂਦੀ ਹੈ, ਅਤੇ 11ਵੇ ਦਿਨ ਗਣੇਸ਼ ਜੀ ਦੀ ਮੂਰਤੀ ਪਾਣੀ ਵਿੱਚ ਵਿਸਰਜਿਤ ਕੀਤੀ ਜਾਂਦੀ ਹੈ| ਅੱਜ ਬਾਲ ਵਾਟਿਕਾ ਸਕੂਲ ਵਿੱਚ ਗਣੇਸ਼ ਜੀ ਦੀ ਪੂਜਾ ਕੀਤੀ ਗਈ , ਜਿਸ ਵਿੱਚ ਬੱਚੇ ਅਤੇ ਸਮੂਹ ਸਟਾਫ ਦੇ ਨਾਲ ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਪ੍ਰਿੰਸੀਪਲ ਸੁਖਜਿੰਦਰ ਕੌਰ ਨੇ ਗਣੇਸ਼ ਜੀ ਦੀ ਪੂਜਾ ਕੀਤੀ ਅਤੇ ਭਗਵਾਨ ਗਣੇਸ਼ ਜੀ ਦੀ ਮੂਰਤੀ ਨੂੰ ਪੂਰੇ ਸਕੂਲ ਵਿੱਚ ਘੁਮਾਇਆ ਅਤੇ ਗਣੇਸ਼ ਜੀ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ | ਆਖ਼ਿਰ ਵਿੱਚ ਸਭ ਨੂੰ ਪ੍ਰਸਾਦ ਵੰਡਿਆ ਗਿਆ |