Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮਾਮਲਾ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ…

ਮਾਮਲਾ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ…

ਮੇਹਟੀਆਣਾ

* ਮਾਮਲਾ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ *
* ਡਵਿੱਡਾ ਅਹਿਰਾਣਾ ਵਾਸੀਆਂ ਸੂਬਾ ਸਰਕਾਰ ਤੇ ਵਿਭਾਗ ਖਿਲਾਫ ਕੀਤੀ ਨਾਅਰੇਬਾਜ਼ੀ *

31 ਅਗਸਤ : ਪਿਛਲੇ ਲਗਪਗ ਇੱਕ ਸਾਲ ਤੋਂ ਪਿੰਡ ਡਵਿੱਡਾ ਅਹਿਰਾਣਾ ਵਾਸੀ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਅੱਧੇ ਤੋਂ ਜ਼ਿਆਦਾ ਪਿੰਡ ਵਿਚ ਕਈ ਕਈ ਮਹੀਨੇ ਪਾਣੀ ਦੀ ਇੱਕ ਬੂੰਦ ਵੀ ਨਸੀਬ ਨਹੀਂ ਹੋ ਰਹੀ। ਅੱਜ ਪਿੰਡ ਡਵਿੱਡਾ ਅਹਿਰਾਣਾ ਦੀ ਸਮੂਹ ਗਰਾਮ ਪੰਚਾਇਤ ਦੀ ਅਗਵਾਈ ਵਿੱਚ ਸੈਂਕੜੇ ਲੋਕਾਂ ਨੇ ਹੁਸ਼ਿਆਰਪੁਰ-ਫਗਵਾੜਾ ਰੋਡ ਤੇ ਅੱਡਾ ਡਵਿੱਡਾ ਅਹਿਰਾਣਾ ਵਿਖੇ ਖਾਲੀ ਬਾਲਟੀਆਂ ਖੜਕਾ ਕੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਰੇਖਾ ਰਾਣੀ ਸਰਪੰਚ, ਚੈਂਚਲ ਰਾਮ ਪੰਚ, ਬਲਵਿੰਦਰ ਕੌਰ ਪੰਚ, ਜੋਗਾ ਸਿੰਘ ਪੰਚ ਆਦਿ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤ ਦੀ ਪੈ ਰਹੀ ਗਰਮੀ ਦੇ ਮੌਸਮ ਵਿੱਚ ਪਿੰਡ ਵਾਸੀ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਅੱਧੇ ਤੋਂ ਜ਼ਿਆਦਾ ਪਿੰਡ ਵਾਸੀਆਂ ਨੂੰ ਪਿੰਡੋਂ ਬਾਹਰ ਖੇਤਾਂ ਵਿੱਚ ਜ਼ਿਮੀਦਾਰਾਂ ਦੀਆਂ ਮੋਟਰਾਂ ਤੋਂ ਪਾਣੀ ਸਿਰਾਂ ਤੇ ਢੋਅ ਕੇ ਲਿਆਉਣਾ ਪੈ ਰਿਹਾ ਹੈ। ਅੱਤ ਦੀ ਗਰਮੀ ਵਿੱਚ ਨਹਾਉਣਾ ਤਾਂ ਕੀ, ਮੂੰਹ ਧੋਣ ਲਈ ਵੀ ਪਾਣੀ ਨਸੀਬ ਨਹੀਂ ਹੋ ਰਿਹਾ। ਮਹਿੰਦਰ ਪਾਲ ਨੰਬਰਦਾਰ ਨੇ ਦੱਸਿਆ ਕਿ ਪਿੰਡ ਦੀ ਗਰਾਮ ਪੰਚਾਇਤ ਵੱਲੋਂ ਇਸ ਸਬੰਧੀ ਜਲ ਸਪਲਾਈ ਵਿਭਾਗ ਤੇ ਹੋਰ ਸਰਕਾਰੀ ਨੁਮਾਇੰਦਿਆਂ ਨੂੰ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਹਨ। ਪ੍ਰੰਤੂ ਅਜੇ ਤੱਕ ਕੋਈ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ।
ਮੌਕੇ ਤੇ ਪਹੁੰਚੇ ਡੀ ਐੱਸ ਪੀ ਦਿਹਾਤੀ ਸੁਰਿੰਦਰਪਾਲ ਸਿੰਘ, ਨਾਇਬ ਤਹਿਸੀਲਦਾਰ ਰਜਿੰਦਰ ਸਿੰਘ ਤੇ ਜਲ ਵਿਭਾਗ ਦੇ ਐੱਸ.ਡੀ.ਓ ਵਿਕਾਸ ਕੁਮਾਰ ਸੈਣੀ ਨੇ 7 ਸਤੰਬਰ ਤੱਕ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦੁਆ ਕੇ ਆਵਾਜਾਈ ਬਹਾਲ ਕਰਵਾਈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 7 ਸਤੰਬਰ ਤਕ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਪੱਕੇ ਤੌਰ ਤੇ ਤੰਬੂ ਲਗਾ ਕੇ ਅਣਮਿੱਥੇ ਸਮੇਂ ਤੱਕ ਰੋਸ ਧਰਨਾ ਦੇਣਗੇ। ਇਸ ਮੌਕੇ ਰੋਸ ਪ੍ਰਦਰਸ਼ਨ ਦੌਰਾਨ ਹਰਮੇਸ਼ ਕੌਰ ਪੰਚ, ਤੋਸ਼ੀ ਪੰਚ, ਕੁਲਵਿੰਦਰ ਲਾਲ ਪੰਚ, ਪ੍ਰੇਮ ਸਿੰਘ ਪੰਚ, ਜਰਨੈਲ ਸਿੰਘ ਪੰਚ, ਹਰਮੇਸ਼ ਲਾਲ ਪੰਚ, ਬਲਵੀਰ ਚੰਦ ਪ੍ਰਧਾਨ ਬਸਪਾ, ਜੋਗਿੰਦਰਪਾਲ ਤੇ ਸੁਰਿੰਦਰ ਪਾਲ, ਬਲਜਿੰਦਰ ਸਿੰਘ, ਕਮਲਜੀਤ ਹੀਰਾ, ਪ੍ਰੇਮ ਕੁਮਾਰ ਕਾਂਗਰਸੀ ਆਗੂ, ਚੰਨਣ ਰਾਮ ਸਾਬਕਾ ਪੰਚ, ਮਨਜੀਤ ਸਿੰਘ ਆਦਿ ਵੀ ਮੌਜੂਦ ਸਨ।

(ਪਾਣੀ ਦੀ ਕਿੱਲਤ ਨੂੰ ਲੈ ਕੇ ਸੜਕ ਵਿਚਕਾਰ ਨਾਅਰੇਬਾਜ਼ੀ ਕਰਦੇ ਹੋਏ ਡਵਿੱਡਾ ਅਹਿਰਾਣਾ ਦੇ ਵਸਨੀਕ)