Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜਿਲ੍ਹੇ ’ਚ ਕੱਲ ਤੋਂ..

ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜਿਲ੍ਹੇ ’ਚ ਕੱਲ ਤੋਂ..

ਹੁਸ਼ਿਆਰਪੁਰ(ਬਿਊਰੋ) 

ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜਿਲ੍ਹੇ ’ਚ ਕੱਲ ਤੋਂ ਸ਼ੁਰੂ ਹੋਣਗੇ ਬਲਾਕ ਪੱਧਰੀ ਖੇਡ ਮੁਕਾਬਲੇ :  ਸੰਦੀਪ ਹੰਸ

ਪਹਿਲੇ ਪੜਾਅ ’ਚ 1 ਤੋਂ 3 ਸਤੰਬਰ ਤੱਕ ਬਲਾਕ ਤਲਵਾੜਾ, ਮੁਕੇਰੀਆਂ, ਟਾਂਡਾ, ਹੁਸ਼ਿਆਰਪੁਰ-2 ਅਤੇ ਗੜ੍ਹਸ਼ੰਕਰ ’ਚ ਹੋਣਗੇ ਖੇਡ ਮੁਕਾਬਲੇ

31 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ’ਚ 1 ਸਤੰਬਰ ਤੋਂ ੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ ਅਤੇ ਇਸ ਸਬੰਧ ਵਿਚ ਐਸ.ਡੀ.ਐਮਜ਼ ਵਲੋਂ ਆਪਣੀਆਂ-ਆਪਣੀਆਂ ਸਬ-ਡਵੀਜ਼ਨਾਂ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੇ ਜ਼ਿਲ੍ਹਾ ਪੱਧਰ ’ਤੇ ਖੇਡ ਮੁਕਾਬਲੇ ਹੋਣਗੇ, ਜਿਸ ਉਪਰੰਤ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਤੇ 12 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਵਲੋਂ ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ’ਤੇ ਜਲੰਧਰ ਵਿਖੇ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 1 ਸਤੰਬਰ ਨੂੰ ਬਲਾਕ ਪੱਧਰੀ ਮੁਕਾਬਲਿਆਂ ਵਿਚ ਬਲਾਕ ਗੜ੍ਹਸ਼ੰਕਰ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੌੜੀ, ਬਲਾਕ ਹੁਸ਼ਿਆਰਪੁਰ-2 ਵਿਚ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿਪਾ, ਬਲਾਕ ਟਾਂਡਾ ਵਿਖੇ ਵਿਧਾਇਕ ਉੜਮੁੜ ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ, ਬਲਾਕ ਮੁਕੇਰੀਆਂ ਵਿਚ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਅਤੇ ਸ਼੍ਰੀ ਗੁਰਧਿਆਨ ਸਿੰਘ ਮੁਲਤਾਨੀ ਤੇ ਬਲਾਕ ਤਲਵਾੜਾ ਵਿਚ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ 14, ਅੰਡਰ-17, ਅੰਡਰ-21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21, 40, 41-50 ਤੇ 50 ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਰਗੀ ਬੁਰਾਈ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ
ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ 1 ਸਤੰਬਰ ਤੋਂ 3 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਬਲਾਕ ਤਲਵਾੜਾ ਵਿਚ ਭਵਨੌਰ ਤੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਪਲਾਹੜ, ਮੁਕੇਰੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਅਤੇ ਆਰਮੀ ਗਰਾਊਂਡ ਮੁਕੇਰੀਆਂ, ਟਾਂਡਾ ਵਿਚ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ ਟਾਂਡਾ, ਹੁਸ਼ਿਆਰਪੁਰ-2 ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਅਤੇ ਗੜ੍ਹਸ਼ੰਕਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਉਪਰੰਤ ਦੂਜੇ ਪੜਾਅ ਵਿਚ 5 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਬਲਾਕ ਭੂੰਗਾ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਤੇ ਖਾਲਸਾ ਕਾਲਜ ਗੜ੍ਹਦੀਵਾਲਾ, ਹਾਜੀਪੁਰ ਵਿਚ ਸ਼ਹੀਦ ਖੇਮ ਸਿੰਘ ਸਟੇਡੀਅਮ ਸਿੰਘੋਵਾਲ ਤੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਲੜਕੇ ਹਾਜੀਪਰ, ਦਸੂਹਾ ਵਿਚ ਆਰਮੀ ਗਰਾਊਂਡ ਦਸੂਹਾ, ਹੁਸ਼ਿਆਰਪੁਰ-1 ਵਿਚ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਅਤੇ ਮਾਹਿਲਪੁਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਜਾਣਗੇ। ਇਨ੍ਹਾਂ ਦੋਵੇਂ ਪੜਾਵਾਂ ਵਿਚ ਅਥਲੈਟਿਕਸ, ਖੋ-ਖੋ, ਰੱਸਾ ਕੱਸ਼ੀ, ਕਬੱਡੀ, ਵਾਲੀਬਾਲ ਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ। ਇਸ ਤੋਂ ਬਾਅਦ 12 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਯੋਜਨ ਤੇ ਬਾਅਦ ਵਿਚ ਸੂਬਾ ਪੱਧਰੀ ਮੁਕਾਬਲੇ ਹੋਣਗੇ।