Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ…..

ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ…..

ਪਠਾਨਕੋਟ‌‌ (ਅਵਿਨਾਸ਼ ਸ਼ਰਮਾ / ਤਰੁਣ /ਰੋਹਿਤ )

ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਮਲੇਰੀਆ ਲੈਬ ਵਿਚ ਹੋਈ

ਜ਼ਿਲੇ ‘ਚ ਹੁਣ ਤੱਕ 10 ਪੋਜਿਟਵ ਕੇਸ ਡੇਂਗੂ ਜਿਨ੍ਹਾਂ ਵਿਚ 9 ਪੇਂਡੂ ਖੇਤਰ ਅਤੇ 1 ਸ਼ਹਿਰੀ ਏਰੀਏ ਨਾਲ ਸਬੰਧਤ : ਡਾ ਸਾਕਸ਼ੀ

1 ਸਤੰਬਰ : ਸਹਾਇਕ ਸਿਵਲ ਸਰਜਨ ਡਾ ਅਦਿਤੀ ਸਲਾਰੀਆ ਦੇ ਨਿਰਦੇਸ਼ਾਂ ਤੇ ਅੱਜ ਜ਼ਿਲ੍ਹਾ ਪਠਾਨਕੋਟ ਅਧੀਨ ਆਉਂਦੇ ਸਮੂਹ ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਮਲੇਰੀਆ ਲੈਬ ਵਿਖੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਸਾਕਸ਼ੀ ਸਗਲੌਤਰਾ ਦੀ ਅਗਵਾਈ ਵਿੱਚ ਹੋਈ । ਜਿਸ ਦੌਰਾਨ ਡਾ ਸਾਕਸ਼ੀ ਵੱਲੋਂ ਸਮੂਹ ਹੈਲਥ ਇੰਸਪੈਕਟਰਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਪੀ ਐਚ ਸੀ , ਸੀ ਐਚ ਸੀ ਅਧੀਨ ਆਉਂਦੇ ਹੈਲਥ ਵਰਕਰਾਂ ਨੂੰ ਹਦਾਇਤਾਂ ਕੀਤੀਆਂ ਜਾਣ ਕੇ ਡੇਂਗੂ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਇਸ ਲਈ ਸਾਰੇ ਹੈਲਥ ਵਰਕਰ ਆਪਣੇ ਏਰੀਏ ਵਿਚ ਬੀਟ ਪ੍ਰੋਗਰਾਮ ਅਨੁਸਾਰ ਅਤੇ ਦਿੱਤੇ ਹੋਏ ਘਰਾਂ ਦੀ ਗਿਣਤੀ ਅਨੁਸਾਰ ਸਰਵੇ ਕਰਨਾ ਯਕੀਨੀ ਬਣਾਉਣ ਅਤੇ ਬੁਖਾਰ ਦੇ ਮਰੀਜ਼ ਦੀ ਬਲੱਡ ਸਲਾਈਡ ਬਣਾਉਣੀ ਅਤੇ ਡੇਂਗੂ ਦੇ ਸ਼ੱਕੀ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਜਾਣ ਲਈ ਪ੍ਰੇਰਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਭ ਜਗ੍ਹਾ ਸਪਰੇਅ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ ਵੀ ਟੀਮਾਂ ਬਣਾ ਕੇ ਵਾਰਡ ਵਾਈਜ਼ ਲੋਕਾਂ ਨੂੰ ਡੇਂਗੂ ,ਮਲੇਰੀਆ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 10 ਡੇਂਗੂ ਪੌਜਟਿਵ ਕੇਸ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 9 ਪੇਂਡੂ ਖੇਤਰ ਅਤੇ 1 ਸ਼ਹਿਰੀ ਖੇਤਰ ਨਾਲ ਸਬੰਧਤ ਹੈ । ਉਹਨ੍ਹਾਂ ਸ਼ੰਕਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਵਾਰ ਪੇਂਡੂ ਖੇਤਰਾਂ ਵਿੱਚ ਜ਼ਿਆਦਾ ਡੇਂਗੂ ਕੇਸ ਆਉਣ ਦੀ ਸੰਭਾਵਨਾ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵ। ਮੀਟਿੰਗ ਵਿਚ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ,ਹੈਲਥ ਇੰਸਪੈਕਟਰ ਰਾਜਿੰਦਰ ਕੁਮਾਰ,ਹੈਲਥ ਇੰਸਪੈਕਟਰ ਅਨੋਖ ਲਾਲ ,ਹੈਲਥ ਇੰਸਪੈਕਟਰ ਰਾਜਿੰਦਰ ਭਗਤ ,ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ ,ਹੈਲਥ ਇੰਸਪੈਕਟਰ ਲਖਬੀਰ ਸਿੰਘ , ਹੈਲਥ ਇੰਸਪੈਕਟਰ ਕੁਲਵਿੰਦਰ ਸਿੰਘ, ਹੈਲਥ ਇੰਸਪੈਕਟਰ ਦੇਵ ਆਨੰਦ, ਹੈਲਥ ਇੰਸਪੈਕਟਰ ਦਿਲਬਾਗ ਸਿੰਘ, ਵਿਪਨ ਅਨੰਦ ਅਦਿ ਹਾਜਰ ਸਨ ।