Prime Punjab Times

Latest news
आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ...
ADVERTISEMENT
You are currently viewing ਵਿਆਹ ਪੁਰਬ ਸਮਾਗਮ,” ਬਟਾਲਾ ਸ਼ਹਿਰ ਨੂੰ ਖੂਬਸੂਰਤ…….

ਵਿਆਹ ਪੁਰਬ ਸਮਾਗਮ,” ਬਟਾਲਾ ਸ਼ਹਿਰ ਨੂੰ ਖੂਬਸੂਰਤ…….

ਬਟਾਲਾ (ਅਵਿਨਾਸ਼ ਸ਼ਰਮਾ)

ਵਿਆਹ ਪੁਰਬ ਸਮਾਗਮ,” ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ

ਸਮੁੱਚੇ ਸ਼ਹਿਰ ਅੰਦਰ ਸ਼ਾਨਦਾਰ ਸਵਾਗਤੀ ਗੇਟ ਅਤੇ ਬਾਜਾਰ ਰੰਗ ਬਿਰੰਗੀਆਂ ਲੜੀਆਂ ਨਾਲ ਰੁਸ਼ਨਾਏ

2 ਸਤੰਬਰ : ਵਿਆਹ ਪੁਰਬ ਸਮਾਗਮ ਨੂੰ ਲੈ ਕੇ ਨਗਰ ਨਿਗਮ ਬਟਾਲਾ ਨੇ ਸ਼ਾਨਦਾਰ ਢੰਗ ਨਾਲ ਸ਼ਹਿਰ ਨੂੰ ਸਜਾਇਆ ਹੈ ਤੇ ਹਰ ਪਾਸੇ ਰੰਗ ਬਿਰੰਗੀਆਂ ਲੜੀਆਂ ਨਾਲ ਬਾਜਾਰ ਰੁਸ਼ਨਾ ਰਹੇ ਹਨ।
ਸ਼੍ਰੀਮਤੀ ਸ਼ਾਇਰੀ ਭੰਡਾਰੀ ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਵਿਆਹ ਪੁਰਬ ਦੇ ਸ਼ਾਨਦਾਰ ਪਰਬੰਧ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ।


ਉਨ੍ਹਾਂ ਦੱਸਿਆ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਣ ਵਲੇ ਨਗਰ ਕੀਰਤਨ ਰੂਟ ਦੀ ਸ਼ਾਨਦਾਰ ਸਜਾਵਟ ਕੀਤੀ ਗਈ ਹੈ ਅਤੇ ਕੱਲ 3 ਸਤੰਬਰ ਨੂੰ ਨੂੰ ਗੁਰੂਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਸਮੁੱਚੇ ਰੂਟ ਤੇ ਸ਼ਹਿਰ ਅੰਦਰ ਸ਼ਾਨਦਾਰ ਸਜਾਵਟ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਅੱਚਲੀ ਗੇਟ, ਨਹਿਰੂ ਗੇਟ ਤੋਂ ਇਲਾਵਾ ਸ਼ਹਿਰ ਵਿੱਚ ਸ਼ਾਨਦਾਰ ਸਵਾਗਤੀ ਗੇਟ, ਸ਼ਹਿਰ ਦੇ ਵੱਖ-ਵੱਖ ਚੌਕਾਂ ਤੇ ਹੰਸਲੀ ਨਾਲੇ ਪੁਲ ਆਦਿ ਖੂਬਸੂਰਤ ਤਰੀਕੇ ਨਾਲ ਸ਼ਿੰਗਾਰੇ ਗਏ ਹਨ।
ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਆਹ ਪੁਰਬ ਸਮਾਗਮ ਵਿੱਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨ ਅਤੇ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਦਿਆ ਵਿਆਹ ਪੁਰਬ ਸਮਾਗਮ ਸਫਲਤਾਪੁਰਵਕ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਸਹਿਯੋਗ ਕਰਨ।

error: copy content is like crime its probhihated