Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ 4 ਨੂੰ….

ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ 4 ਨੂੰ….

ਹੁਸ਼ਿਆਰਪੁਰ(ਬਿਊਰੋ) 
ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ 4 ਨੂੰ ਬੂਥ ਪੱਧਰ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
– ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਾਪਤ ਕਰਨਗੇ ਫਾਰਮ ਨੰਬਰ 6-ਬੀ 
02 ਸਤੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ 4 ਸਤੰਬਰ ਨੂੰ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਬੂਥ ਪੱਧਰੀ ਵਿਸ਼ੇਸ਼ ਕੈਂਪ ਲਗਾਏ ਜਾਣਗੇ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਰਾਂ ਕੋਲੋਂ ਫਾਰਮ ਨੰਬਰ 6-ਬੀ ਪ੍ਰਾਪਤ ਕਰਨਗੇ।  ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਬੂਥਾਂ ‘ਤੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਰਾਹੀਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਿਆ ਜਾ ਸਕੇ।
 ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਤਰਫ਼ੋਂ ਆਧਾਰ ਡਾਟਾ ਇਕੱਤਰ ਕਰਨ ਲਈ
ਹਰ ਮਹੀਨੇ ਦੇ ਐਤਵਾਰ ਨੂੰ ਪੋਲਿੰਗ ਬੂਥਾਂ ‘ਤੇ  ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਸਬੰਧੀ ਕੈਂਪ 4 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ, ਇਸ ਲਈ  ਵੱਧ ਤੋਂ ਵੱਧ ਵੋਟਰ ਇਸ ਕੈਂਪ ਦਾ ਲਾਭ ਉਠਾ ਕੇ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ।  ਉਨ੍ਹਾਂ ਦੱਸਿਆ ਕਿ ਅਗਲੇ ਕੈਂਪ 16 ਅਕਤੂਬਰ 2022, 20 ਨਵੰਬਰ 2022, 04 ਦਸੰਬਰ 2022, 08 ਜਨਵਰੀ 2023, 05 ਫਰਵਰੀ 2023 ਅਤੇ 05 ਮਾਰਚ 2023 ਨੂੰ ਲਗਾਏ ਜਾਣਗੇ।  ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਰਜਿਸਟਰਡ ਵੋਟਰ, ਵੋਟਰ ਹੈਲਪਲਾਈਨ ਐਪ ਐਨ.ਵੀ.ਐਸ.ਪੀ. ਅਤੇ ਫਾਰਮ ਨੰਬਰ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤੇ 11 ਦਸਤਾਵੇਜ਼ਾਂ ਵਿੱਚੋਂ ਕਿਸੇ ਦੀ ਵੀ ਇਕ ਦੀ ਜਾਣਕਾਰੀ ਭਰ ਕੇ ਰਜਿਸਟਰੇਸ਼ਨ ਕਰਵਾ ਸਕਦਾ ਹੈ।

—