Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਲਈ ਜਲ ਸ਼ਕਤੀ…..

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਲਈ ਜਲ ਸ਼ਕਤੀ…..

ਹੁਸ਼ਿਆਰਪੁਰ(ਬਿਊਰੋ) 

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਲਈ ਜਲ ਸ਼ਕਤੀ ਅਭਿਆਨ ਤਹਿਤ ਅਧਿਕਾਰੀਆਂ ਨਾਲ ਮੀਟਿੰਗ

 2 ਸਤੰਬਰ : ਪਾਣੀ ਦੀ ਸਾਂਭ-ਸੰਭਾਲ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵੱਲੋਂ ਜਲ ਸ਼ਕਤੀ ਅਭਿਆਨ (ਕੈਚ ਦਾ ਰੇਨ ਕੰਪੇਨ) ਤਹਿਤ ਭੂਮੀ ਅਤੇ ਜਲ ਸੰਭਾਲ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਾਣੀ ਦੀ ਸਾਂਭ-ਸੰਭਾਲ ਅਤੇ ਉੱਤਮ ਵਰਤੋਂ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਸਮੂਹ ਵਿਭਾਗਾਂ ਦੇ ਆਪਸੀ ਤਾਲਮੇਲ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨੂੰ ਮੁੱਖ ਰੱਖਦਿਆਂ ਮਿੰਨੀ ਸਕੱਤਰੇਤ ਵਿਖੇ ਜਲ ਸ਼ਕਤੀ ਕੇਂਦਰ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕ ਸਵੈ-ਸੇਵੀ ਜਥੇਬੰਦੀਆਂ ਦੀ ਮਦਦ ਅਤੇ ਸਮੂਹ ਵਿਭਾਗਾਂ ਦੇ ਤਾਲਮੇਲ ਨਾਲ ਲੋਕਾਂ ਨੂੰ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਜਿਵੇਂ ਸਕੂਲਾਂ, ਕਾਲਜਾਂ, ਦਫ਼ਤਰਾਂ ਆਦਿ ਵਿਚ ਰੇਨ ਵਾਟਰ ਹਾਰਵੈਸਟਿੰਗ ਸਟਰੱਕਚਰ ਅਤੇ ਛੱਤਾਂ ’ਤੇ ਰੂਫ ਟਾਪ ਸਟਰੱਕਚਰ ਬਣਾਏ ਜਾਣਗੇ ਤਾਂ ਜੋ ਬਾਰਿਸ਼ ਦੇ ਪਾਣੀ ਨੂੰ ਸਟੋਰ ਕੀਤਾ ਜਾ ਸਕੇ ਜਾਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਜ਼ਿਲ੍ਹੇ ਵਿਚ ਪਾਣੀ ਦੇ ਪੱਧਰ ਵਿਚ ਸੁਧਾਰ ਹੋਵੇਗਾ। ਇਸ ਮੌਕੇ ਮੰਡਲ ਭੂਮੀ ਰੱਖਿਆ ਅਫ਼ਸਰ ਕੇਸ਼ਵ ਕੁਮਾਰ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਪਰਸ਼ੋਤਮ ਲਾਲ, ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੇ ਡਾਇਰੈਕਟਰ ਸੰਜੀਵ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।