Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ……

ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ……

ਪਠਾਨਕੋਟ,( ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ )

ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਵਧੀਆ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨਾ ਹੈ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਹੀਦ ਕੈਪਟਨ ਜੀਐਸ ਸਲਾਰੀਆ ਸੀਨੀਅਰ ਸੈਕੰਡਰੀ ਸਕੂਲ ਜੰਗਲ ਵਿੱਚ ਇੰਸਪਾਇਰ ਮੀਟ 0.1 ਵਿੱਚ ਕੀਤੀ ਸ਼ਿਰਕਤ।

ਐਨਐਸਕਿਓਐਫ਼ ਦੇ ਵਿਦਿਆਰਥੀਆਂ ਦੀ ਕਿੱਟਾਂ ਵੰਡ ਕੀਤਾ ਹੌਂਸਲਾ ਅਫਜ਼ਾਈ।

3 ਸਤੰਬਰ : ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਵਧੀਆ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨਾ ਹੈ ਤਾਂ ਜ਼ੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਸਕੇ ਅਤੇ ਵਧੀਆ ਢੰਗ ਨਾਲ ਸਿੱਖਿਆ ਪ੍ਰਾਪਤ ਕਰ ਆਪਣਾ ਭਵਿੱਖ ਸੁਨਹਿਰੀ ਬਣਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਪਿੰਡ ਜੰਗਲ ਵਿਖੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਕੈਪਟਨ ਜੀਐਸ ਸਲਾਰੀਆ ਸੀਨੀਅਰ ਸੈਕੰਡਰੀ ਸਕੂਲ ਜੰਗਲ ਵਿੱਚ ਪ੍ਰਿੰਸੀਪਲ ਬਲਵਿੰਦਰ ਸੈਣੀ ਦੀ ਦੇਖਰੇਖ ਹੇਠ ਰੱਖੀ ਗਈ ਇੰਸਪਾਇਰ ਮੀਟ 0.1 ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਜ਼ਿਕਰਯੋਗ ਹੈ ਕਿ ਅੱਜ ਸਿੱਖਿਆ ਵਿਭਾਗ ਦੇ ਸਾਰੇ ਹੀ ਸਰਕਾਰੀ ਸਕੂਲਾਂ ਵਿੱਚ ਇੰਸਪਾਇਰ ਮੀਟ 0.1 ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ ਦਾ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ, ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਤੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਦੀਨਾਨਗਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਸਕੂਲ ਪਹੁੰਚਣ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਅਤੇ ਪ੍ਰਿੰਸੀਪਲ ਬਲਵਿੰਦਰ ਸੈਣੀ ਦੀ ਅਗਵਾਈ ਵਿੱਚ ਸ ਸੰਤੋਖ ਸਿੰਘ, ਦਲਵੀਰ ਕੌਰ, ਸ਼ਮਸ਼ੇਰ ਸਿੰਘ,ਕਸ਼ਮੀਰ ਸਿੰਘ, ਬਲਜੀਤ ਸਿੰਘ, ਮਸਤਾਨਾ ਸਿੰਘ ਆਮ ਆਦਮੀ ਪਾਰਟੀ ਵਲੰਟੀਅਰ, ਰੀਟਾ ਸਲਾਰੀਆ ਸਰਪੰਚ ਜੰਗਲ, ਪਰਸ਼ੋਤਮ ਸਿੰਘ ਅਤੇ ਸੁਰਿੰਦਰ ਸ਼ਰਮਾਂ ਚੇਅਰਮੈਨ ਐਸਐਮਸੀ ਨੇ ਬੁੱਕੇ ਅਤੇ ਫੁੱਲਾਂ ਦੇ ਹਾਰ ਨਾਲ ਸਵਾਗਤ ਕੀਤਾ।
ਸ੍ਰੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਕੂਲ ਪਹੁੰਚਣ ਤੇ ਸੱਭ ਤੋਂ ਪਹਿਲਾਂ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਕੈਪਟਨ ਜੀਐਸ ਸਲਾਰੀਆ ਜੀ ਦੀ ਪ੍ਰਤਿਮਾ ਨੂੰ ਹਾਰ ਪਹਿਨਾ ਕੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਨਮਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵਿਦਿਆਰਥੀਆਂ ਵੱਲੋਂ ਆਪਣੇ ਹੱਥੀਂ ਤਿਆਰ ਕੀਤੇ ਗਏ ਚਾਰਟ ਮਾਡਲਾਂ ਦੀਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਂਦੇ ਹੋਏ ਵਿਦਿਆਰਥੀਆਂ ਨੂੰ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਮਾਪਿਆਂ ਨੂੰ ਆਪਣੇ ਆਲੇ ਦੁਆਲੇ ਦੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਵੱਲੋਂ ਇਸ ਮੌਕੇ ਤੇ ਸਕੂਲ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਐਨਐਸਕਿਊਐਫ਼ ਦੇ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ ਗਈਆਂ ਤਾਂ ਜ਼ੋ ਉਹ ਪੜ੍ਹਾਈ ਦੇ ਨਾਲ ਨਾਲ ਆਪਣਾ ਕਿੱਤਾ ਵੀ ਸ਼ੁਰੂ ਕਰ ਸਕਣ। ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਲੈਕਚਰਾਰ ਕੁਲਦੀਪ ਰਾਜ, ਸੁਰਿੰਦਰ ਸਿੰਘ, ਸਿਧਾਰਥ ਚੰਦਰ, ਪੂਨਮ ਜਸਰੋਟੀਆ, ਪ੍ਰਵੀਨ ਕੁਮਾਰੀ, ਅਵੀਨਾਸ਼ ਕੁਮਾਰ, ਸੁਭਾਸ਼ ਸਿੰਘ, ਨਿਸ਼ਾ ਠਾਕੁਰ, ਦੀਪਕ ਕੁਮਾਰ, ਮਿਸ ਸੋਪਿਆ, ਗੁਲਸ਼ਨ ਕੁਮਾਰ, ਅਭਿਸ਼ੇਕ ਕੁਮਾਰ, ਸ਼ਬਨਮ ਸੈਣੀ, ਰਾਜੀਵ ਮਹਾਜਨ, ਅੰਜੂ ਬਾਲਾ, ਸੁਨੀਤਾ ਸੈਣੀ, ਅਨੁਰਾਧਾ ਠਾਕੁਰ, ਰੰਜਣਾ ਕੁਮਾਰੀ, ਸੰਤੋਸ਼ ਕੁਮਾਰੀ, ਮਿਸ ਹਿਮਾਨੀ, ਕੁਲਵਿੰਦਰ ਕੌਰ, ਸੁਖਦੇਵ ਸਿੰਘ, ਰਿਚਾ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਹੀਦ ਦੀ ਪ੍ਰਤਿਮਾ ਨੂੰ ਹਾਰ ਪਹਿਨਾ ਕੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ।