Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਜ਼ਿੰਪਾ ਦੇ ਯਤਨਾਂ ਸਦਕਾ ਬਜ਼ੁਰਗ ਜੋੜੇ ਦੇ ਘਰ ਸਾਢੇ ਤਿੰਨ ਸਾਲਾਂ ਬਾਅਦ ਹੋਈ ਰੌਸ਼ਨੀ…

ਕੈਬਨਿਟ ਮੰਤਰੀ ਜ਼ਿੰਪਾ ਦੇ ਯਤਨਾਂ ਸਦਕਾ ਬਜ਼ੁਰਗ ਜੋੜੇ ਦੇ ਘਰ ਸਾਢੇ ਤਿੰਨ ਸਾਲਾਂ ਬਾਅਦ ਹੋਈ ਰੌਸ਼ਨੀ…

ਹੁਸ਼ਿਆਰਪੁਰ(ਬਿਊਰੋ) 
ਕੈਬਨਿਟ ਮੰਤਰੀ ਜ਼ਿੰਪਾ ਦੇ ਯਤਨਾਂ ਸਦਕਾ ਬਜ਼ੁਰਗ ਜੋੜੇ ਦੇ ਘਰ ਸਾਢੇ ਤਿੰਨ ਸਾਲਾਂ ਬਾਅਦ ਹੋਈ ਰੌਸ਼ਨੀ 
 – 94 ਹਜ਼ਾਰ ਦਾ ਬਕਾਇਆ ਬਿੱਲ ਮੁਆਫ ਹੋਣ ‘ਤੇ ਬਜ਼ੁਰਗ ਜੋੜੇ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ 
– ਪੰਜਾਬ ਸਰਕਾਰ ਹਰ ਲੋੜਵੰਦ ਦੀ ਮਦਦ ਲਈ ਵਚਨਬੱਧ : ਕੈਬਨਿਟ ਮੰਤਰੀ ਜ਼ਿੰਪਾ
03 ਸਤੰਬਰ : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਦੇ ਯਤਨਾਂ ਸਦਕਾ ਅੱਜ ਸ਼ਹਿਰ ਦੇ ਇੱਕ ਬਜ਼ੁਰਗ ਜੋੜੇ ਦੇ ਘਰ ਸਾਢੇ ਤਿੰਨ ਸਾਲਾਂ ਬਾਅਦ ਰੌਸ਼ਨੀ ਆਈ ਹੈ। ਆਰਥਿਕ ਤੰਗੀ ਨਾਲ ਜੂਝ ਰਹੇ ਮਿਲਾਪ ਨਗਰ ਦੇ ਬਜ਼ੁਰਗ ਜੋੜੇ ਨੇ ਇਸ ਲਈ ਪੰਜਾਬ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।  ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਮਿਲਾਪ ਨਗਰ ਦੇ 90 ਸਾਲਾ ਬਜ਼ੁਰਗ ਸ੍ਰੀ ਰਾਜ ਕੁਮਾਰ ਬਖਸ਼ੀ ਵਿੱਤੀ ਤੰਗੀ ਕਾਰਨ ਸਾਲ 2017 ਵਿੱਚ ਆਪਣਾ ਬਿਜਲੀ ਬਿੱਲ ਜਮ੍ਹਾ ਨਹੀਂ ਕਰਵਾ ਸਕੇ ਅਤੇ ਵਿਆਜ ਸਮੇਤ ਉਨ੍ਹਾਂ ਦਾ ਬਿੱਲ 94 ਹਜ਼ਾਰ ਰੁਪਏ  ਬਣ ਗਿਆ, ਜਿਸ ਤੋਂ ਬਾਅਦ ਪਾਵਰ ਕਾਰਪੋਰੇਸ਼ਨ ਨੇ 2019 ਵਿੱਚ ਉਸਦੇ ਘਰ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਬਜ਼ੁਰਗ ਜੋੜਾ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਬਿਨਾਂ ਬਿਜਲੀ ਤੋਂ ਆਪਣਾ ਜੀਵਨ ਬਤੀਤ ਕਰ ਰਿਹਾ ਸੀ ਪਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਉਨ੍ਹਾਂ ਦੇ ਪਿਛਲੇ ਸਾਰੇ ਬਕਾਏ ਮੁਆਫ਼ ਕਰ ਦਿੱਤੇ ਗਏ ਹਨ ਅਤੇ ਅੱਜ ਉਨ੍ਹਾਂ ਦੇ ਘਰ ਬਿਜਲੀ ਦਾ ਕੁਨੈਕਸ਼ਨ ਦੁਬਾਰਾ ਜੋੜ ਦਿੱਤਾ ਗਿਆ ਹੈ ।
 ਕੈਬਨਿਟ ਮੰਤਰੀ ਨੇ ਬਜ਼ੁਰਗ ਜੋੜੇ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਲੋੜਵੰਦ ਦੀ ਮਦਦ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸ੍ਰੀ ਰਾਜ ਕੁਮਾਰ ਬਖਸ਼ੀ ਵਰਗੇ ਹਜ਼ਾਰਾਂ ਅਜਿਹੇ ਲੋਕ ਹਨ, ਜਿਨ੍ਹਾਂ ਨੂੰ ਸਰਕਾਰ ਦੀ ਇਸ ਗਰੰਟੀ ਦਾ ਲਾਭ ਮਿਲਿਆ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਸਦਕਾ ਦਿੱਲੀ ਵਾਸੀਆਂ ਨੂੰ ਹੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਨੂੰ ਵੀ ਬਹੁਤ ਸਾਰੀਆਂ ਰਾਹਤਾਂ ਮਿਲੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਵੱਲੋਂ ਲੋਕਾਂ ਨੂੰ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ।  ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਸੁਰਿੰਦਰ ਕੁਮਾਰ, ਕੌਂਸਲਰ ਸ੍ਰੀ ਕਮਲਜੀਤ ਕਟਾਰੀਆ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।