Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਚੰਡੀਗੜ੍ਹ ਆਗਮਨ

ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਚੰਡੀਗੜ੍ਹ ਆਗਮਨ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਚੰਡੀਗੜ੍ਹ ਆਗਮਨ

04 ਸਤੰਬਰ ਨੂੰ ਚੰਡੀਗੜ੍ਹ ਵਿੱਚ ਨਿਰੰਕਾਰੀ ਸੰਤ ਸਮਾਗਮ ਸ਼ਾਮ 4 ਵਜੇ ਤੋਂ ਰਾਤ 8 ਵਜੇ ਤੱਕ ਹੋਵੇਗਾ

3 ਸਤੰਬਰ  : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਮਾਨਵਤਾ ਦਾ ਸੰਦੇਸ਼ ਦੇਣ ਲਈ ਚੰਡੀਗੜ੍ਹ ਦੀ ਧਰਤੀ ‘ਤੇ ਪਹਿਲੀ ਵਾਰ 04 ਸਤੰਬਰ 2022 ਨੂੰ ਸੈਕਟਰ 34-ਏ, ਮੇਲਾ ਗਰਾਉਂਡ ਚੰਡੀਗੜ੍ਹ ਵਿਖੇ ਆ ਰਹੇ ਹਨ। ਇਹ ਜਾਣਕਾਰੀ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਮਾਨਯੋਗ ਸ੍ਰੀ ਕੇ. ਕੇ. ਕਸ਼ਯਪ ਨੇ ਦਿੱਤੀ। ਸੰਤ ਨਿਰੰਕਾਰੀ ਮਿਸ਼ਨ ਦੇ ਸੇਵਾ ਦਲ ਅਤੇ ਸਾਧ ਸੰਗਤ ਦੇ ਮੈਂਬਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮੇਲਾ ਮੈਦਾਨ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਸੰਤ ਸਮਾਗਮ ਵਿੱਚ ਚੰਡੀਗੜ੍ਹ, ਮੁਹਾਲੀ, ਪੰਚਕੂਲਾ ਅਤੇ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਣਗੇ। ਸੰਤ ਸਮਾਗਮ ਦੀ ਇਸ ਸੂਚਨਾ ਕਾਰਨ ਸਮੂਹ ਸੰਤਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਜ਼ੋਨਲ ਇੰਚਾਰਜ ਨੇ ਦੱਸਿਆ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਹਮੇਸ਼ਾਂ ਇਹ ਸੰਦੇਸ਼ ਰਿਹਾ ਹੈ ਕਿ ਬ੍ਰਹਮਗਿਆਨ ਦੀ ਪ੍ਰਾਪਤੀ ਕਰਨ ਉਪਰੰਤ ਹੀ ਸਾਰੇ ਪਾਸੇ ਨਿਰੰਕਾਰ ਪਰਮਾਤਮਾ ਹੀ ਨਜ਼ਰ ਆਉਂਦਾ ਹੈ। ਅਸਲ ਵਿਚ ਸਦਗੁਣਾਂ ਦਾ ਵਿਕਾਸ ਉਦੋਂ ਹੀ ਹੁੰਦਾ ਹੈ ਜਦੋਂ ਇਨਸਾਨ ਆਪਣੇ ਮੂਲ ਪ੍ਰਭੂ-ਪਰਮਾਤਮਾ ਦੀ ਪਹਿਚਾਣ ਕਰ ਲੈਂਦਾ ਹੈ ਅਤੇ ਫਿਰ ਅਸੀਂ ਦੁਨਿਆਵੀ ਜ਼ਿੰਮੇਵਾਰੀਆਂ ਸਹਿਜੇ ਹੀ ਨਿਭਾ ਲੈਂਦੇ ਹਾਂ ਤੇ ਫਿਰ ਇਨਸਾਨ ਵਿੱਚ ਪਿਆਰ, ਨਿਮਰਤਾ, ਸਹਿਣਸ਼ੀਲਤਾ, ਏਕਤਾ ਅਤੇ ਸਭ ਨੂੰ ਇੱਕ ਨਜ਼ਰੀਏ ਨਾਲ ਵੇਖਣ ਅਤੇ ਇੱਜ਼ਤ ਨਾਲ ਰਹਿਣ ਵਰਗੇ ਦੈਵੀ ਗੁਣਾਂ ਦਾ ਵਿਕਾਸ ਸ਼ੁਰੂ ਹੁੰਦਾ ਹੈ।
ਗੁਰੁਵਚਨਾਂ ਨੂੰ ਅਮਲੀ ਰੂਪ ਵਿਚ ਢਾਲ ਕੇ ਉਹਨਾਂ ਦੇ ਸੰਦੇਸ਼ ਨੂੰ ਅੱਗੇ ਪਹੁੰਚਾਉਣ ਲਈ ਵੱਖ-ਵੱਖ ਥਾਵਾਂ ‘ਤੇ ਸੰਤ ਸਮਾਗਮ ਕਰਵਾਏ ਜਾ ਰਹੇ ਹਨ l ਜਿਨ੍ਹਾਂ ਵਿਚ ਮਾਨਵਤਾ ਨੂੰ ਮਜ਼ਬੂਤ ਕਰਨ ਦੇ ਸੰਦੇਸ਼ ਦਿੱਤੇ ਜਾ ਰਹੇ ਹਨ |