Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਧਿਆਪਕ ਦਿਵਸ…

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਧਿਆਪਕ ਦਿਵਸ…

ਗੜ੍ਹਦੀਵਾਲਾ (ਚੌਧਰੀ) 

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਧਿਆਪਕ ਦਿਵਸ ਮਨਾਇਆ 

5 ਸਤੰਬਰ : ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਐੱਚ.ਡੀ.ਐੱਫ. ਸੀ. ਬੈਂਕ ਗੜ੍ਹਦੀਵਾਲਾ ਬਰਾਂਚ ਦੇ ਸਹਿਯੋਗ ਨਾਲ ਮਨਾਏ ਇਸ ਅਧਿਆਪਕ ਦਿਵਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਐੱਚ.ਡੀ.ਐੱਫ.ਸੀ. ਬੈਂਕ ਗੜ੍ਹਦੀਵਾਲਾ ਬਰਾਂਚ ਵਲੋਂ ਦਿੱਤੇ ਪ੍ਰਸੰਸਾ-ਚਿੰਨ੍ਹ ਅਧਿਆਪਕ ਸਾਹਿਬਾਨ ਨੂੰ ਦਿੰਦਿਆਂ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਨੇ ਅਧਿਆਪਕਾਂ ਵੱਲੋਂ ਕਾਲਜ ਦੇ ਕੰਮਾਂ ਅਤੇ ਵਿਦਿਆਰਥੀਆਂ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਨੂੰ ਸਲਾਹਿਆ ਅਤੇ ਦੇਸ਼ ਦੇ ਦੁਜੇ ਰਾਸ਼ਟਰਪਤੀ ਡਾ. ਐੱਸ. ਰਾਧਾ ਕ੍ਰਿਸ਼ਨਨ ਜਿਹਨਾਂ ਦੀ ਯਾਦ ਵਿੱਚ ਇਹ ਦਿਵਸ ਮਨਾਇਆ ਜਾਂਦਾ ਹੈ, ਉਹਨਾਂ ਦੀ ਸਮਾਜ ਪ੍ਰਤੀ ਦੇਣ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ।ਉਹਨਾਂ ਐੱਚ.ਡੀ.ਐੱਫ. ਸੀ. ਦੇ ਮੈਨੇਜ਼ਰ ਸਾਹਿਬਾਨ ਦਾ ਧੰਨਵਾਦ ਕੀਤਾ, ਜਿਹਨਾਂ ਨੇ ਅਧਿਆਪਕ ਦਿਵਸ ਮਨਾਉਣ ਲਈ ਕਾਲਜ ਦਾ ਸਹਿਯੋਗ ਦਿੱਤਾ ਹੈ। ਕੇਕ ਕੱਟਣ ਤੋਂ ਬਾਅਦ ਸਾਰੇ ਅਧਿਆਪਕ ਸਾਹਿਬਾਨ ਨੇ ਚਾਹ ਪਾਰਟੀ ਦਾ ਆਨੰਦ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਡਾ. ਮਲਕੀਤ ਸਿੰਘ, ਪ੍ਰੋ. ਸੰਜੀਵ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।

error: copy content is like crime its probhihated