Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ…

ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ…

ਬਟਾਲਾ (ਅਵਿਨਾਸ਼ )

ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਤੇ ਕੱਸਿਆਂ ਸਿਕੰਜਾ

5 ਦੁਕਾਨਾਂ ਤੇ ਢਾਬਿਆਂ ਵਾਲਿਆਂ ਦੇ ਕੱਟੇ ਚਲਾਨ

5 ਸਤੰਬਰ :- ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਨਗਰ ਨਿਗਮ ਕਮਿਸਨਰ ਦਫਤਰ ਦੀ ਟੀਮ ਵੱਲੋ ਕਾਰਵਾਈ ਕਰਦਿਆਂ 5 ਚਲਾਨ ਕੱਟੇ ਹਨ । ਅੱਜ ਪੰਜਾਬ ਪ੍ਰਦੂਸਨ ਕੰਟਰੋਲ ਬੋਰਡ ,ਪੁਲਿਸ,ਸਿਹਤ ਤੇ ਕਾਰਪੋਰੇਸਨ ਵਿਭਾਗ ਦੀ ਟੀਮ ਵੱਲੋ ਬਜਾਰ ਵਿੱਚ ਦੁਕਾਨਾਂ ਤੇ ਢਾਬਿਆਂ ਆਦਿ ਦੀ ਚੈਕਿੰਗ ਕੀਤੀ ਗਈ ।

ਇਸ ਸਬੰਧੀ ਗੱਲਬਾਤ ਕਰਦਿਆਂ ਸ਼ਾਇਰੀ ਭੰਡਾਰੀ, ਐਸ ਡੀ ਐਮ ਬਟਾਲਾ ਨੇ ਦੱਸਿਆਂ ਕਿ ਮਾਣਯੋਗ ਨੈਸਨਲ ਗਰੀਨ ਟ੍ਰਿਬਿਊਨਲ ਐਕਟ ਤਹਿਤ ਇਕ ਜੁਲਾਈ 2022 ਤੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ਤੇ ਪਾਬੰਦੀ ਲਗਾਈ ਹੋਈ ਹੈ ਤੇ ਡਿਪਟੀ ਕਮਿਸਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸਾਸਨ ਵੱਲੋ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਹਨ ਅਤੇ ਪਿਛਲੇ ਦਿਨਾਂ ਤੋ ਲਗਾਤਾਰ ਇਸ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਰਕਤਾ ਅਭਿਆਨ ਵਿੱਢਿਆ ਗਿਆ ਹੈ।

ਉਹਨਾ ਅੱਗੇ ਦੱਸਿਆ ਕਿ ਜਾਗਰੂਕਤਾ ਅਭਿਆਨ ਦੇ ਨਾਲ-ਨਾਲ ਇਕ ਵਾਰ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ ਅਪਣਾਇਆ ਗਿਆ ਹੈ,ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਨ ਹੋਣ ਤੋ ਬਚਾਇਆਂ ਜਾ ਸਕੇ।

ਐਸਡੀਐਮ ਨੇ ਲੋਕਾਂ ਅਤੇ ਖਾਸਕਰਕੇ ਦੁਕਾਨਦਾਰਾਂ ਤੇ ਢਾਬਾਂ ਮਾਲਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਸਾਸਨ ਵੱਲੋ ਚਲਾਏ ਜਾ ਰਹੇ ਜਾਗਰੂਕਤਾਂ ਅਭਿਆਨ ਵਿੱਚ ਸਹਿਯੋਗ ਕਰਨ ਅਤੇ ਇਕ ਵਾਰ ਵਰਤੋ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ।

error: copy content is like crime its probhihated