Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ…..

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ…..

ਗੜ੍ਹਦੀਵਾਲਾ (ਚੌਧਰੀ) 

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਰਦਾਸ ਦਿਵਸ ਮਨਾਇਆ

6 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਵਿਖੇ ਨਵੇਂ ਵਿਦਿਅਕ ਵਰ੍ਹੇ 2022-23 ਦੀ ਸ਼ੁਰੂਆਤ ਸਮੇਂ ਕਾਲਜ ਦੀ ਚੜ੍ਹਦੀਕਲਾ ਅਤੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਹਿੱਤ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਵਿਦਿਆਰਥਣ ਵਿਸ਼ਾਲ ਕੌਰ ਨੇ ਸ੍ਰੀ ਜਪੁਜੀ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਪਾਠ ਕੀਤਾ। ਸੰਗੀਤ ਵਿਭਾਗ ਦੇ ਪ੍ਰੋ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਰਸ-ਭਿੰਨੇ ਸ਼ਬਦ-ਗਾਇਨ ਦੁਆਰਾ ਵਿਦਿਆਰਥੀਆਂ ਦੀ ਬਾਣੀ ਨਾਲ ਸਾਂਝ ਪੁਵਾਈ। ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਸਕੱਤਰ (ਸਿੱਖਿਆ), ਸ. ਸੁਖਮਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਦੇ ਨਾਲ ਡਾ. ਬਲਜੀਤ ਸਿੰਘ, ਪ੍ਰਿੰਸੀਪਲ ਬੀ.ਏ. ਐੱਮ., ਖਾਲਸਾ ਕਾਲਜ, ਗੜ੍ਹਸ਼ੰਕਰ ਅਤੇ ਡਾ. ਰਜਿੰਦਰ ਕੌਰ ,ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਝਾੜ ਸਾਹਿਬ ਨੇ ਵੀ ਸ਼ਿਰਕਤ ਕੀਤੀ। ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਵਿਦਿਆ ਦਾ ਖੇਤਰ ਬਹੁਤ ਵਿਸ਼ਾਲ ਹੈ।ਪੁਰਾਣੇ ਸਮਿਆਂ ਵਿੱਚ ਰਾਜੇ-ਮਹਾਰਾਜੇ ਵੀ ਆਪਣੇ ਬੱਚਿਆਂ ਨੂੰ ਵਿੱਦਿਆ ਹਾਸਲ ਕਰਨ ਲਈ ਘਰੋਂ ਦੂਰ-ਦੁਰਾਡੇ ਥਾਵਾਂ ਉਤੇ ਭੇਜਿਆ ਕਰਦੇ ਸਨ। ਉਹਨਾਂ ਕਿਹਾ ਕਿ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੇ ਨਾਲ-ਨਾਲ ਬਹੁਤ ਵੱਡੀ ਗਿਣਤੀ ਵਿੱਚ ਸਕੂਲ ਅਤੇ ਕਾਲਜ ਖੁੱਲਾ ਰਹੀ ਹੈ। ਜਿਸਦਾ ਮੁੱਖ ਮਨੋਰਥ ਬੱਚਿਆਂ ਨੁੰ ਸਮਾਜ ਦੇ ਚੰਗੇ ਨਾਗਰਿਕ ਬਣਾਉਣ ਦੇ ਨਾਲ-ਨਾਲ ਬੱਚਿਆਂ ਨੂੰ ਧਰਮ ਨਾਲ ਜੋੜਨਾ ਹੈ। ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਿਜੰਦਰ ਸਿੰਘ ਧਾਮੀ (ਐਡਵੋਕੇਟ) ਦਾ ਕਾਲਜ ਦੇ ਨਵੇਂ ਵਿਦਿਅਕ ਵਰ੍ਹੇ ਦੌਰਾਨ ਵਧੇਰੇ ਤਰੱਕੀ ਕਰਨ ਦੀ ਉਮੀਦ ਦਾ ਸ਼ੰਦੇਸ਼ ਵੀ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਉਹਨਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੂੰ ਕਾਲਜ ਦੇ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਨ ਦੀ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਡਾ. ਜਸਪਾਲ ਸਿੰਘ ਦੀ ਅਗਵਾਈ ਵਿੱਚ ਕਾਲਜ ਤਰੱਕੀ ਦੀਆਂ ਨਵੀਆਂ ਮੰਜਿਲਾਂ ਛੂਹੇਗਾ। ਇਸ ਉਪਰੰਤ ਡਾ. ਜਸਪਾਲ ਸਿੰਘ ਨੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਅਤੇ ਅਲੱਗ-ਅਲੱਗ ਕਾਲਜਾਂ ਤੋਂ ਆਏ ਹੋਏ ਪ੍ਰਿੰਸੀਪਲ ਸਾਹਿਬਾਨ ਦਾ ਧੰਨਵਾਦ ਕੀਤਾ ਅਤੇ ਕਾਲਜ ਨੂੰ ਹੋਰ ਬੁਲੰਦੀਆਂ ਵੱਲ ਲੈ ਕੇ ਜਾਣ ਦਾ ਵਾਅਦਾ ਕਰਦਿਆਂ ਵਿਦਿਆਰਥੀਆਂ ਨੁੰ ਉਹਨਾਂ ਦੇ ਉਜਵੱਲ ਭਵਿੱਖ ਲਈ ਸ਼ੁੱਭ-ਇਛਾਵਾਂ ਦਿੱਤੀਆਂ।ਪ੍ਰਿੰਸੀਪਲ ਡਾ. ਜਸਪਾਲ ਸਿੰਘ, ਡਾ. ਮਲਕੀਤ ਸਿੰਘ ਅਤੇ ਪ੍ਰੋ. ਸੰਜੀਵ ਸਿੰਘ ਨੇ ਆਏ ਹੋਏ ਮਹਿਮਾਨਾਂ ਨੁੰ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਨਮਾਨਿਤ ਕੀਤਾ।ਅਰਦਾਸ ਤੋਂ ਬਾਅਦ ਕੜ੍ਹਾਹ ਪ੍ਰਸਾਦਿ ਦੀ ਦੇਗ ਸੰਗਤ ਵਿੱਚ ਵਰਤਾਈ ਗਈ। ਪ੍ਰੋ. ਕਮਲਜੀਤ ਕੌਰ ਨੇ ਸਟੇਜ ਦੇ ਸੰਚਾਲਨ ਦੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ। ਇਸ ਮੋਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।