Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ……

55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ……

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)
55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

7 ਸਤੰਬਰ : 55 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰਕੇ ਗਿ੍ਰਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਵਦੀਪ ਸਿੰਘ ਉਰਫ ਸਾਬੀ ਪੁੱਤਰ ਅਵਤਾਰ ਸਿੰਘ ਵਾਸੀ ਪੰਡੋਰੀ ਅਟਵਾਲ ਥਾਣਾ ਗੜਦੀਵਾਲਾ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਐਸ.ਆਈ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਦੇ ਸਬੰਧ ਵਿਚ ਪੰਡੋਰੀ ਅਟਵਾਲ ਮੌਜੂਦ ਸੀ ਤਾਂ ਮੁਖਬਾਰ ਖਾਸ ਨੇ ਐਸ.ਆਈ ਨੂੰ ਇਤਲਾਹ ਦਿੱਤੀ ਕਿ ਪਿੰਡ ਪੰਡੋਰੀ ਅਟਵਾਲ ਦਾ ਸਾਥੀ ਨਾਮ ਦਾ ਵਿਅਕਤੀ ਜੋ ਨਸ਼ੇ ਦਾ ਧੰਦਾ ਕਰਦਾ ਹੈ ਜੋ ਇਸ ਵਕਤ ਪਿੰਡ ਪੰਡੋਰੀ ਅਟਵਾਲ ਦੇ ਬਾਹਰ ਮਸਤੀਵਾਲ ਰੋਡ ਤੇ ਨਸ਼ੀਲਾ ਪਦਾਰਥ ਵੇਚ ਰਿਹਾ ਹੈ। ਜਿਸ ਤੇ ਮਨ ਐਸ.ਆਈ ਸਮੇਤ ਸਾਥੀ ਕਰਮਚਾਰੀਆਂ ਦੇ ਮੁਖਬਰ ਵੱਲੋਂ ਦੱਸੀ ਜਗ੍ਹਾਂ ਤੇ ਪੁੱਜਾ, ਜਿੱਥੇ ਮੌਕਾ ਤੇ ਇੱਕ ਨੌਜਵਾਨ ਖੜਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਯਕਦਮ ਖੇਤਾਂ ਵੱਲ ਨੂੰ ਦੌੜਨ ਲੱਗਾ। ਜਿਸ ਨੂੰ ਮਨ ਐਸ.ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਨਵਦੀਪ ਸਿੰਘ ਉਰਫ ਸਾਬੀ ਪੁੱਤਰ ਅਵਤਾਰ ਸਿੰਘ ਵਾਸੀ ਪੰਡੋਰੀ ਅਟਵਾਲ ਥਾਣਾ ਗੜਦੀਵਾਲਾ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 55 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ।