Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ (ਰਜਿ.) ਨਾਲ ਹੁਣ……

ਬੇਗਮਪੁਰਾ ਟਾਈਗਰ ਫੋਰਸ (ਰਜਿ.) ਨਾਲ ਹੁਣ……

ਹੁਸ਼ਿਆਰਪੁਰ/ ਗੜ੍ਹਦੀਵਾਲਾ ( ਚੌਧਰੀ )

ਬੇਗਮਪੁਰਾ ਟਾਈਗਰ ਫੋਰਸ (ਰਜਿ.) ਨਾਲ ਹੁਣ ਤਾਰਾ ਚੰਦ,ਬਿੱਲਾ ਦਿਓਵਾਲ ਵਗੈਰਾ ਦਾ ਨਹੀੰ ਕੋਈ ਸੰਬੰਧ

* ਅਣ ਅਧਿਕਾਰਤ ਤੌਰ ਤੇ ਫੋਰਸ ਦਾ ਨਾਂ ਵਰਤਣ ਵਾਲਿਆਂ ਦੀ ਹੁਣ ਖੈਰ ਨਹੀੰ-ਚੇਅਰਮੈਨ ਤਰਸੇਮ ਦੀਵਾਨਾ

8 ਸਤੰਬਰ : ਸਮਾਜਿਕ ਤੇ ਰਾਜਨੀਤਕ ਮਾਮਲਿਆਂ ਵਿਚ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੀ ਬੇਗਮਪੁਰਾ ਟਾਈਗਰ ਫੋਰਸ ਦਾ ਅਣਅਧਿਕਾਰਿਤ ਤੌਰ ‘ਤੇ ਨਾਮ ਵਰਤਣ ਅਤੇ ਗੈਰਸੰਵਿਧਾਨਿਕ ਸਰਗਰਮੀਆਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਹੁਣ ਖੈਰ ਨਹੀਂ।ਕਿਉਂਕਿ ਬੇਗਮਪੁਰਾ ਟਾਈਗਰ ਫੋਰਸ ਸੁਸਾਇਟੀਜ਼ ਰਜਿਸਟਰੇਸ਼ਨ ਐਕਟ ‍1860 ਅਧੀਨ ਹੁਣ ਰਜਿਸਟਰਡ ਹੋ ਚੁੱਕੀ ਹੈ ਅਤੇ ਇਸ ਦਾ ਬਕਾਇਦਾ ਰਜਿਸਟਰੇਸ਼ਨ ਨੰਬਰ ਹਾਸਿਲ ਹੋ ਚੁੱਕਾ ਹੈ।ਇਹ ਵਿਚਾਰ ਬੇਗਮਪੁਰਾ ਟਾਈਗਰ ਫੋਰਸ (ਰਜਿ.) ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਵੀਰਵਾਰ ਨੂੰ ਵਿਸ਼ੇਸ਼ ਪ੍ਰੈੱਸ ਵਾਰਤਾ ਦੌਰਾਨ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੀਡੀਆ ਵਿੱਚ ਆਪਣੇ ਆਪ ਨੂੰ ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਦੱਸਦੇ ਬਿੱਲਾ ਦਿਓਵਾਲ ਅਤੇ ਤਾਰਾ ਚੰਦ ਵਗੈਰਾ ਨੂੰ ਹੁਣ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤਣ ਦਾ ਕਾਨੂੰਨੀ ਤੌਰ ‘ਤੇ ਕੋਈ ਅਧਿਕਾਰ ਨਹੀੰ ਹੈ ਅਤੇ ਨਾ ਹੀ ਉਕਤ ਲੋਕਾਂ ਦਾ ਫੋਰਸ ਨਾਲ ਕਿਸੇ ਤਰਾਂ ਦਾ ਕੋਈ ਸਬੰਧ ਹੈ।ਚੇਅਰਮੈਨ ਤਰਸੇਮ ਦੀਵਾਨਾ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਬੇਗਮਪੁਰਾ ਟਾਈਗਰ ਫੋਰਸ ਦਾ ਅਣ ਅਧਿਕਾਰਿਤ ਤੌਰ ਤੇ ਨਾਮ ਵਰਤ ਕੇ ਸਮਾਜ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਸ਼ਰਾਰਤੀ ਲੋਕਾਂ ਨੂੰ ਹੁਣ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਦੇ ਮਾਲਿਕ, ਸੰਸਥਾਪਕ,ਸੰਚਾਲਕ ਅਤੇ ਰਚਨਹਾਰ ਕੇਵਲ ਸਤਿਗੁਰੂ ਰਵਿਦਾਸ ਜੀ ਮਹਾਰਾਜ ਹਨ ਅਤੇ ਉਨ੍ਹਾਂ ਦੇ ਅਸ਼ੀਰਵਾਦ ਨਾਲ ਹੀ ਬੇਗਮਪੁਰਾ ਟਾਈਗਰ ਫੋਰਸ ਦੇ ਸਾਰੇ ਕੰਮ ਹੋ ਰਹੇ ਹਨ।ਚੇਅਰਮੈਨ ਤਰਸੇਮ ਦੀਵਾਨਾ ਨੇ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਹਮੇਸ਼ਾਂ ਤੋਂ ਹੀ ਦਬੇ ਕੁਚਲੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆ ਰਹੀ ਹੈ।ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਬੇਗਮਪੁਰਾ ਟਾਈਗਰ ਫੋਰਸ ਵਿੱਚ ਅਹੁਦੇਦਾਰ ਰਹੇ ਕੁਝ ਲੋਕ ਆਪਣੀਆਂ ਮਨਮਾਨੀਆਂ ਕਰਦੇ ਹੋਏ ਨਿੱਜੀ ਰੰਜਿਸ਼ਾਂ ਕੱਢਣ ਤੇ ਲੱਗੇ ਹੋਏ ਹਨ।ਤਰਸੇਮ ਦੀਵਾਨਾ ਚੇਅਰਮੈਨ ਨੇ ਕਿਹਾ ਕਿ ਜਲਦੀ ਹੀ ਬੇਗਮਪੁਰਾ ਟਾਈਗਰ ਫੋਰਸ ਰਜਿ. ਦਾ ਪੰਜਾਬ ਭਰ ਵਿੱਚ ਵਿਸਥਾਰ ਕੀਤਾ ਜਾਵੇਗਾ ਅਤੇ ਮਿਸ਼ਨਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਵਾਲੇ ਸੇਵਾਦਾਰਾਂ ਨੂੰ ਅੱਗੇ ਲਿਆਂਦਾ ਜਾਵੇਗਾ।ਇਸ ਮੌਕੇ ਚੇਅਰਮੈਨ ਤਰਸੇਮ ਦੀਵਾਨਾ ਦੇ ਨਾਲ ਬੇਗਮਪੁਰਾ ਟਾਈਗਰ ਫੋਰਸ ਰਜਿ.ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ, ਹੰਸਰਾਜ ਇਸਲਾਮਾਬਾਦ ਦੋਆਬਾ ਇੰਚਾਰਜ, ਚਰਨਜੀਤ ਡਾਡਾ ਜ਼ਿਲਾ ਇੰਚਾਰਜ,ਸੁਰਿੰਦਰ ਕੁਮਾਰ ਹੈਪੀ ਜ਼ਿਲਾ ਪ੍ਰਧਾਨ, ਜ਼ਿਲਾ ਜਨਰਲ ਸਕੱਤਰ ਰੇਸ਼ਮ ਸਿੰਘ ਬਜਵਾੜਾ, ਸੁਸ਼ਾਂਤ ਮੰਮਣ ਸਨੀਅਰ ਮੀਤ ਪ੍ਰਧਾਨ ਸ਼ਹਿਰੀ,ਅਸ਼ੋਕ ਕੁਮਾਰ ਬੱਸੀ ਜ਼ਿਲਾ ਉੱਪ ਪ੍ਰਧਾਨ ਆਦਿ ਮੌਜੂਦ ਸਨ।
ਕੈਪਸ਼ਨ;
ਸੁਸਾਇਟੀਜ਼ ਰਜਿਸਟਰੇਸ਼ਨ ਐਕਟ ‍1860 ਅਧੀਨ ਰਜਿਸਟਰੇਸ਼ਨ ਸਰਟੀਫਿਕੇਟ ਹਾਸਿਲ ਕਰਨ ਤੋੰ ਬਾਅਦ ਜਾਣਕਾਰੀ ਦਿੰਦੇ ਹੋਏ ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਹੋਰ ਅਹੁਦੇਦਾਰ।

error: copy content is like crime its probhihated