Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing 12 ਤੋਂ 22 ਸਤੰਬਰ ਤੱਕ ਹੋਣਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜਿਲ੍ਹਾ….

12 ਤੋਂ 22 ਸਤੰਬਰ ਤੱਕ ਹੋਣਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜਿਲ੍ਹਾ….

ਹੁਸ਼ਿਆਰਪੁਰ(ਬਿਊਰੋ) 

12 ਤੋਂ 22 ਸਤੰਬਰ ਤੱਕ ਹੋਣਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ

9 ਸਤੰਬਰ :‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੁਣ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ 10 ਤੋਂ 21 ਅਕਤੂਬਰ ਤੱਕ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 12 ਤੋਂ 22 ਸਤੰਬਰ ਤੱਕ ਮਲਟੀਪਰਪਜ਼ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਵੱਖ-ਵੱਖ ਉਮਰ ਵਰਗ ਦੇ ਵਾਲੀਬਾਲ, ਹੈਂਡਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਬਾਸਕਿਟਬਾਲ, ਕਿਕ ਬਾਕਸਿੰਗ ਤੇ ਨੈੱਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਉਮਰ ਵਰਗ ਦੇ ਗਤਕਾ ਮੁਕਾਬਲੇ 17 ਤੋਂ 18 ਸਤੰਬਰ ਤੱਕ ਬਾਬਾ ਬੂਟਾ ਭਗਤ ਹਾਲ ਨਜ਼ਦੀਕ ਬਾਬਾ ਬੂਟਾ ਭਗਤ ਮੰਦਰ ਦਾਰਾਪੁਰ ਟਾਂਡਾ ਵਿਖੇ, ਐਥਲੈਟਿਕਸ ਤੇ ਪੈਰਾ ਐਥਲੈਟਿਕਸ 13 ਤੋਂ 16 ਸਤੰਬਰ ਤੱਕ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਵਿਖੇ, ਵੇਟਲਿਫਟਿੰਗ 19 ਸਤੰਬਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹਰੀਵਾਲ ਵਿਖੇ, ਕੁਸ਼ਤੀ 19 ਤੋਂ 22 ਸਤੰਬਰ ਤੱਕ ਇਨਡੋਰ ਸਟੇਡੀਅਮ ਹੁਸ਼ਿਆਰਪੁਰ, ਬਾਕਸਿੰਗ ਤੇ ਜੂਡੋ 13 ਤੋਂ 18 ਸਤੰਬਰ ਤੱਕ ਇਨਡੋਰ ਸਟੇਡੀਅਮ ਹੁਸ਼ਿਆਰਪੁਰ, ਬੈਡਮਿੰਟਨ 12 ਤੋਂ 22 ਸਤੰਬਰ ਤੱਕ ਇਨਡੋਰ ਸਟੇਡੀਅਮ ਹੁਸ਼ਿਆਰਪੁਰ, ਤੈਰਾਕੀ 18 ਸਤੰਬਰ ਨੂੰ ਸਵੀਮਿੰਗ ਪੂਲਸ ਸਰਵਿਸਜ਼ ਕਲੱਬ ਹੁਸ਼ਿਆਰਪੁਰ ਵਿਖੇ, ਹਾਕੀ 13 ਤੋਂ 22 ਸਤੰਬਰ ਤੱਕ ਸਰਕਾਰੀ ਕਾਲਜ ਗਰਾਊਂਡ ਰੇਲਵੇ ਮੰਡੀ ਹੁਸ਼ਿਆਰਪੁਰ, ਲਾਅਨ ਟੈਨਿਸ ਤੇ ਟੇਬਲ ਟੈਨਿਸ 20 ਤੋਂ 22 ਸਤੰਬਰ ਤੱਕ ਮਲਟੀਪਰਪਜ਼ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ,ਫੁੱਟਬਾਲ 12 ਤੋਂ 22 ਸਤੰਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਅਤੇ ਪਾਵਰ ਲਿਫਟਿੰਗ 21 ਸਤੰਬਰ ਨੂੰ ਸਹੋਤਾ ਫਿਟਨੈਸ ਨਜ਼ਦੀਕ ਏ.ਜੀ. ਸਿਨੇਮਾ ਬੱਡੋਆਣ, ਸੈਲਾ ਖੁਰਦ ਗੜ੍ਹਸ਼ੰਕਰ ਵਿਖੇ ਕਰਵਾਏ ਜਾਣਗੇ।

error: copy content is like crime its probhihated