ਗੜ੍ਹਦੀਵਾਲਾ (ਚੌਧਰੀ)
ਖਾਲਸਾ ਕਾਲਜ, ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ
9 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਚੌਥਾ ਅਤੇ ਬੀ.ਐੱਸ-ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਛੇਵਾਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।ਬੀ.ਸੀ.ਏ. ਦੀ ਵਿਦਿਆਰਥਣ ਲਵਪ੍ਰੀਤ ਕੌਰ 299 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਰਸਮੀਤ ਕੌਰ ਨੇ 296 ਅੰਕ ਹਾਸਲ ਕਰਕੇ ਦੂਜਾ ਅਤੇ ਅੰਜਲੀ ਨੇ 293 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ।
ਇਸੇ ਤਰ੍ਹਾਂ ਬੀ.ਐੱਸ-ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਛੇਵਾਂ ਵਿੱਚੋਂ ਗੁਰਵੀਰ ਕੌਰ ਨੇ 3345 ਅੰਕ, ਮਨਵੀਰ ਕੌਰ ਨੇ 3324 ਅੰਕ ਅਤੇ ਮਨਜਿੰਦਰ ਕੌਰ ਨੇ 3276 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕੰਪਿਊਟਰ ਸਾਇੰਸ ਅਤੇ ਫੈਸ਼ਨ ਡਿਜਾਇਨਿੰਗ ਵਿਭਾਗਾ ਦੇ ਮੁੱਖੀ ਪ੍ਰੋ. ਕਮਲਜੀਤ ਸਿੰਘ, ਪ੍ਰੋ. ਸ਼ਰਨਜੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।








