Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਐਸਸੀ ਸਮਾਜ ਨੂੰ ਬਣਦੇ ਹੱਕਾਂ ਅਤੇ ਅਧਿਕਾਰਾਂ ਦੀ ਪ੍ਰਾਪਤੀ…..

ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਐਸਸੀ ਸਮਾਜ ਨੂੰ ਬਣਦੇ ਹੱਕਾਂ ਅਤੇ ਅਧਿਕਾਰਾਂ ਦੀ ਪ੍ਰਾਪਤੀ…..

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਐਸਸੀ ਸਮਾਜ ਨੂੰ ਬਣਦੇ ਹੱਕਾਂ ਅਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਜੂਝਣਾ ਪੈ ਰਿਹਾ ਹੈ : ਬੇਗਮਪੁਰਾ ਟਾਈਗਰ ਫੋਰਸ

10 ਸਤੰਬਰ ( ਤਰਸੇਮ ਦੀਵਾਨਾ ) ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਐਸਸੀ ਸਮਾਜ ਨੂੰ ਉਸ ਦੇ ਬਣਦੇ ਹੱਕਾਂ ਅਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਜੂਝਣਾ ਪੈ ਰਿਹਾ ਹੈ ਜਿਸ ਨੂੰ ਮੁੱਖ ਰੱਖ ਕੇ ਹੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਅਸ਼ੀਰਵਾਦ ਨਾਲ ਬੇਗਮਪੁਰਾ ਟਾਈਗਰ ਫੋਰਸ ( ਰਜ਼ਿ: ) ਦੀ ਸਥਾਪਨਾ ਕੀਤੀ ਗਈ ਫੋਰਸ ਵੱਜੋੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਸਮਾਜ ਦੇ ਹੱਕਾਂ ਦੀ ਲੜਾਈ ਜਾਰੀ ਰੱਖੀ ਜਾਵੇਗੀ। ਇਹ ਵਿਚਾਰ ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਦੋਆਬਾ ਇੰਚਾਰਜ ਹੰਸਰਾਜ ਰਾਣਾ ਨੇ ਵਿਸ਼ੇਸ਼ ਪ੍ਰੈੱਸ ਵਾਰਤਾ ਦੌਰਾਨ ਪ੍ਰਗਟ ਕਰਦਿਆਂ ਕਿਹਾ ਕਿ ਸਥਾਪਨਾ ਦੇ ਸਮੇਂ ਤੋਂ ਹੀ ਬੇਗਮਪੁਰਾ ਟਾਈਗਰ ਫੋਰਸ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ ਰਹਿਮਤ ਸਦਕਾ ਨੰਗੇ ਧੜ ਐਸਸੀ ਸਮਾਜ ਦੀ ਲੜਾਈ ਹਰ ਮੋਰਚੇ ਤੇ ਡੱਟ ਕੇ ਲੜੀ ਅਤੇ ਸਮਾਜ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਸਫਲਤਾ ਹਾਸਿਲ ਕੀਤੀ।ਉਪਰੋਕਤ ਆਗੂਆਂ ਨੇ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਨੇ ਅਧਿਕਾਰਾਂ ਦੀ ਲੜਾਈ ਲੜਨ ਦੇ ਨਾਲ ਨਾਲ ਸਮਾਜ ਦੀ ਭਲਾਈ ਲਈ ਵੀ ਜ਼ਿਕਰਯੋਗ ਸਰਗਰਮੀਆਂ ਕੀਤੀਆਂ,ਜੋ ਹਰ ਹੀਲੇ ਜਾਰੀ ਰਹਿਣਗੀਆਂ।ਵੀਰਪਾਲ ਠਰੋਲੀ ਪੰਜਾਬ ਪ੍ਰਧਾਨ ਅਤੇ ਹੰਸ ਰਾਜ ਰਾਣਾ ਦੋਆਬਾ ਇੰਚਾਰਜ਼ ਬੇਗਮਪੁਰਾ ਟਾਇਗਰ ਫੋਰਸ (ਰਜਿ.) ਨੇ ਕਿਹਾ ਕਿ ਫੋਰਸ ਦੇ ਆਗੂਆ ਦੀ ਅਗਵਾਈ ਹੇਠ ਬੇਗਮਪੁਰਾ ਟਾਈਗਰ ਫੋਰਸ ਰਜਿ. ਵੱਲੋੰ ਐਸਸੀ ਸਮਾਜ ਨੂੰ ਮਜਬੂਤ ਕਰਨ ਅਤੇ ਏਕਤਾ ਵਿੱਚ ਪਿਰਾਉਣ ਲਈ ਹਰ ਸੰਭਵ ਯਤਨ ਕਰੇਗੀ ਅਤੇ ਐਸਸੀ ਸਮਾਜ ਨਾਲ ਹਰ ਹੀਲੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗੀ।ਉਕਤ ਆਗੂਆਂ ਨੇ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਰਜਿ. ਸੰਸਥਾ ਹੈ ਅਤੇ ਇਸ ਦੇ ਨਾਮ ਤੇ ਚੱਲ ਰਹੀ ਫੇਸਬੁੱਕ ਪੇਜ ਅਤੇ ਵੈੱਬਸਾਈਟ ਨੂੰ ਸ਼ਰਾਰਤੀ ਅਨਸਰਾਂ ਦੇ ਸ਼ਿਕੰਜੇ ਤੋਂ ਮੁਕਤ ਕਰਵਾਉਣ ਲਈ ਕਾਨੂੰਨੀ ਕਾਰਵਾਈ ਜਲਦੀ ਹੀ ਸ਼ੁਰੂ ਕੀਤੀ ਜਾ ਰਹੀ ਹੈ।