Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਇਸ ਵਾਰ ਪਹਿਲੀ ਅਕਤੂਬਰ ਨੂੰ ਸੀਨੀਅਰ ਸਿਟੀਜ਼ਨਜ਼ ਦਿਵਸ…

ਇਸ ਵਾਰ ਪਹਿਲੀ ਅਕਤੂਬਰ ਨੂੰ ਸੀਨੀਅਰ ਸਿਟੀਜ਼ਨਜ਼ ਦਿਵਸ…

ਦਸੂਹਾ (ਚੌਧਰੀ) 

ਇਸ ਵਾਰ ਪਹਿਲੀ ਅਕਤੂਬਰ ਨੂੰ ਸੀਨੀਅਰ ਸਿਟੀਜ਼ਨਜ਼ ਦਿਵਸ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਮਨਾਇਆ ਜਾਵੇਗਾ – ਚੌਧਰੀ ਕੁਮਾਰ ਸੈਣੀ

12 ਸਤੰਬਰ : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ ਦਸੂਹਾ ਦੀ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਚੌਧਰੀ ਕੁਮਾਰ ਸੈਣੀ ਸੱਕਤਰ ਜਰਨਲ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਹਿਲੀ ਅਕਤੂਬਰ ਨੂੰ ਮਨਾਏ ਜਾਣ ਵਾਲੇ ਸੀਨੀਅਰ ਸਿਟੀਜ਼ਨਜ਼ ਦਿਵਸ ਸ਼੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਵਿਖੇ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਵਿਖੇ ਮਨਾਇਆ ਜਾਵੇ। ਜਿਹੜੇ ਮੈਂਬਰਾ ਕੋਲ ਇੰਮੀਗ੍ਰੇਸ਼ਨ ਲਈ ਪਾਸਪੋਰਟ ਅਤੇ ਅਧਾਰ ਕਾਰਡ ਦੀ ਸੁਵਿੱਧਾ ਹੋਵੇਗੀ, ਉਹ ਪਾਕਿਸਤਾਨ ਵਿਖੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ ਅਤੇ ਬਾਕੀ ਸਾਰੇ ਮੈਂਬਰ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਵਿਖੇ ਦੂਰਬੀਨ ਰਾਹੀਂ ਦਰਸ਼ਨ ਕਰਨਗੇ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਦੀ ਸੀਨੀਅਰ ਸਿਟੀਜ਼ਨਜ਼ ਦੀ ਬਾਡੀ ਫੈਡਸਨ ਦੀ ਹੋ ਰਹੀ ਗਵਰਨਿੰਗ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦਸੂਹਾ ਦੇ ਮੈਂਬਰ ਨਵਾ ਸ਼ਹਿਰ ਜਾਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਬਲੱਗਣ, ਭਾਗ ਸਿੰਘ, ਡਾ ਅਮਰੀਕ ਸਿੰਘ, ਵਿਨੋਦ ਕੁਮਾਰ ਹੰਸ, ਸਤੀਸ਼ ਕਾਲੀਆ, ਸ਼ਾਮ ਨਾਥ ਮਹਿਤਾ, ਸ਼ਾਮ ਮੂਰਤੀ ਸ਼ਰਮਾ, ਇੰਦਰਜੀਤ, ਮਾਸਟਰ ਰਮੇਸ਼ ਸ਼ਰਮਾ, ਪ੍ਰੇਮ ਕੁਮਾਰ ਸ਼ਰਮਾ, ਬਲਦੇਵ ਸਿੰਘ, ਡਾ. ਦਿਲਬਾਗ ਸਿੰਘ ਹੁੰਦਲ, ਸਵਰਨ ਸਿੰਘ ਅਤੇ ਵਿਨੋਦ ਕੁਮਾਰ ਚੌਹਾਨ ਆਦਿ ਹਾਜ਼ਰ ਸਨ।

ਫੋਟੋ :  ਮੌਕੇ ਤੇ ਹਾਜਰ ਕਰਨਲ ਜੋਗਿੰਦਰ ਲਾਲ ਸ਼ਰਮਾ, ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ, ਡਾ ਅਮਰੀਕ ਸਿੰਘ, ਸਤੀਸ਼ ਕਾਲੀਆ ਅਤੇ ਹੋਰ ਸੀਨੀਅਰ ਮੈਂਬਰ।