Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਨੇ ਮਹਿੰਗਾਈ ਦੇ ਵਿਰੋਧ ਵਿੱਚ…..

ਬੇਗਮਪੁਰਾ ਟਾਈਗਰ ਫੋਰਸ ਨੇ ਮਹਿੰਗਾਈ ਦੇ ਵਿਰੋਧ ਵਿੱਚ…..

ਹੁਸ਼ਿਆਰਪੁਰ, (ਤਰਸੇਮ ਦੀਵਾਨਾ) 

*ਬੇਗਮਪੁਰਾ ਟਾਈਗਰ ਫੋਰਸ ਨੇ ਮਹਿੰਗਾਈ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ*

 12 ਸਤੰਬਰ : ਬੇਗਮਪੁਰਾ ਟਾਈਗਰ ਫੋਰਸ ਰਜਿ. ਵੱਲੋਂ ਅੱਜ ਅੱਡਾ ਬਜਵਾੜਾ ਭੱਠਾ ਵਿਖੇ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਹੈਪੀ ਦੀ ਪ੍ਰਧਾਨਗੀ ਹੇਠ ਮਹਿੰਗਾਈ ਦੇ ਖਿਲਾਫ ਪੰਜਾਬ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤਰਸੇਮ ਦੀਵਾਨਾ ਕੌਮੀ ਚੇਅਰਮੈਨ, ਸੰਜੀਵ ਕੁਮਾਰ ਅੱਤੋਵਾਲ ਜਨਰਲ ਸਕੱਤਰ ਪੰਜਾਬ, ਹੰਸ ਰਾਜ ਚੱਬੇਵਾਲ ਦੋਆਬਾ ਪ੍ਰਧਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਫੋਰਸ ਦੇ ਅਹੁਦੇਦਾਰਾਂ ਨੇ ਕਿਹਾ ਕਿ ਪੰਜਾਬ ਵਿਚ ਲੱਕ ਤੋੜਵੀਂ ਮਹਿੰਗਾਈ ਨੇ ਆਮ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਜਿਸ ਲਈ ਜ਼ਿੰਮੇਵਾਰ ਪੰਜਾਬ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੱਸੀ ਜਾ ਰਹੀ ਹੈ।  ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਹੈਪੀ ਨੇ ਕਿਹਾ ਕਿ ਰੋਜ਼ਾਨਾ ਵਰਤੋਂ ਵਾਲਾ ਘਰੇਲੂ ਸਾਮਾਨ ਜਿਵੇਂ ਕਿ ਰਸੋਈ ਗੈਸ, ਸਬਜ਼ੀ, ਘਿਓ, ਆਟਾ, ਦਾਲ ਵਗੈਰਾ ਗ਼ਰੀਬ ਪਰਿਵਾਰ ਦੀ ਪਹੁੰਚ ਤੋਂ ਬਹੁਤ ਹੀ ਦੂਰ ਦਿਖਾਈ ਦੇ ਰਹੇ ਹਨ। ਜਦ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਹਰੇਕ ਦੇਸ਼ ਵਾਸੀ ਪਾਸੋਂ ਟੈਕਸ ਵਸੂਲੇ ਜਾ ਰਹੇ ਹਨ। ਇੰਨੇ ਟੈਕਸ ਦੇਣ ਦੇ ਬਾਵਜੂਦ ਵੀ ਪੰਜਾਬ ਵਾਸੀਆਂ ਨੂੰ ਕੋਈ ਸਹੂਲਤ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਵੀ ਆਪਣੀ ਜ਼ਿੰਮੇਵਾਰੀ ਨਹੀਂ ਸਮਝ ਰਹੀ। ਜੇਕਰ ਪੰਜਾਬ ਸਰਕਾਰ ਚਾਹੇ ਤਾਂ ਉਹ ਖਾਣ ਪੀਣ ਦੀਆਂ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਤੋਂ ਆਪਣਾ ਸੂਬਾ ਟੈਕਸ ਹਟਾ ਕੇ ਪੰਜਾਬ ਵਾਸੀਆਂ ਨੂੰ ਕੁਝ ਰਾਹਤ ਦੇ ਸਕਦੀ ਹੈ। ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬਾਕੀ ਸਰਕਾਰਾਂ ਵਾਂਗ ਹੀ ਨਜ਼ਰ ਆ ਰਹੀ ਹੈ। ਜਿਸ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਅੰਤਰ ਦਿਖਾਈ ਦੇ ਰਿਹਾ ਹੈ। ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਿਪੂਆਂ ਰਾਹੀਂ ਪਿੰਡਾਂ ਵਿੱਚ ਵੰਡੀ ਜਾਣ ਵਾਲੀ ਕਣਕ ਵੀ ਲੋੜਵੰਦਾਂ ਤੱਕ ਨਹੀਂ ਪਹੁੰਚ ਰਹੀ। ਜੇਕਰ ਪਹੁੰਚ ਰਹੀ ਹੈ ਤਾਂ ਉਹ ਖਾਣ ਯੋਗ ਨਹੀਂ ਹੁੰਦੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਤਿਨ ਸੈਣੀ, ਹਨੀ ਸਿੰਘ,  ਵਿਜੇ ਕੁਮਾਰ, ਸੰਦੀਪ ਕੁਮਾਰ,ਬਿਸ਼ਨਪਾਲ, ਨਾਨਕ ਚੰਦ, ਸ਼ਰਮਾ ਨਾਰਾ, ਮਨੀਸ਼ ਕੁਮਾਰ ਬਲਾਕ ਸਕੱਤਰ, ਅਮਨਦੀਪ ਸਿੰਘ ਬਲਾਕ ਸਕੱਤਰ, ਸੋਮਨਾਥ ਠਰੋਲੀ, ਬਲਦੇਵ ਰਾਜ,  ਰਾਮ ਜੀ , ਸੁਸ਼ਾਂਤ ਮੰਮਣ, ਸੋਨੂੰ, ਹੈਪੀ, ਉਪਦੇਸ਼ ,ਸੰਜੀਵ ਕੁਮਾਰ, ਹਰਵਿੰਦਰ ਸਿੰਘ, ਦਵਿੰਦਰ ਕੁਮਾਰ ,ਨੇਕੂ ਅਜਨੋਹਾ ਸਰਬਜੀਤ ਸਨੀ ਸੀਣਾ ਪ੍ਰਧਾਨ ਹਲਕਾ ਚੱਬੇਵਾਲ, ਰਿੰਕੂ ਫੁਗਲਾਣਾ, ਦੇਵਰਾਜ ਰਹੀਮਪੁਰ  ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ