Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ…

ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ…

ਹੁਸ਼ਿਆਰਪੁਰ(ਬਿਊਰੋ) 

ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਹੋਇਆ ਸ਼ਾਨਦਾਰ ਆਗਾਜ਼

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਾਜਵੰਤੀ ਸਪੋਰਟਸ ਕੰਪਲੈਕਸ ’ਚ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ
-ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ

12 ਸਤੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲਾਜਵੰਤੀ ਸਪੋਰਟਸ ਕੰਪਲੈਕਸ ਹੁਸ਼ਿਆਰਪੁਰ ਦੇ ਇਨਡੋਰ ਹਾਲ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਦੇ ਹੋਏ ਖਿਡਾਰੀਆਂ ਨੂੰ ਉਨ੍ਹਾਂ ਦੇ ਰੌਸ਼ਨ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਅਕਤੀਤਵ ਵਿਕਾਸ ਵਿਚ ਖੇਡਾਂ ਦੀ ਅਹਿਮ ਭੂਮਿਕਾ ਹੈ, ਜੋ ਕਿ ਨੌਜਵਾਨਾਂ ਦੀ ਸ਼ਖਸੀਅਤ ਨੂੰ ਨਿਖਾਰਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਖੇਡਾਂ ਵਿਚ ਆਪਣਾ ਵੱਖਰਾ ਮੁਕਾਮ ਹਾਸਲ ਕਰਕੇ ਦੇਸ਼ ਨੂੰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਖਿਡਾਰੀ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਜੋ ਉਪਰਾਲਾ ਕੀਤਾ ਗਿਆ ਹੈ, ਆਉਣ ਵਾਲੇ ਸਮੇਂ ਵਿਚ ਹਾਂ ਪੱਖੀ  ਨਤੀਜੇ ਸਾਹਮਣੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ, ਜੋ ਕਿ ਉਨ੍ਹਾਂ ਦੇ ਭਵਿੱਖ ਨੂੰ ਆਕਾਸ਼ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਵੇਗਾ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਜਿਥੇ ਉਨ੍ਹਾਂ ਦਾ ਹੌਂਸਲਾ ਵਧਾਇਆ, ਉਥੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਂਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਵਰਿੰਦਰ ਸ਼ਰਮਾ ਬਿੰਦੂ, ਗੰਗਾ ਪ੍ਰਸ਼ਾਦ, ਇੰਦਰਜੀਤ ਸਿੰਘ, ਮਨੋਜ ਦੱਤਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated