Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…

30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…

ਦਸੂਹਾ (ਚੌਧਰੀ) 

30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

13 ਸਤੰਬਰ : 30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ  ਐਸ ਆਈ ਗੌਵਰਧਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਬਾ ਸਵਾਰੀ ਪਰਾਈਵੇਟ ਗੱਡੀ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਸੈਦੋਵਾਲ ਮੋੜ ਮਜੂਦ ਸੀ ਤਾਂ ਪਿੰਡ ਜੰਡ ਤੋ ਸੈਦੋਵਾਲ ਵੱਲ ਤੋਂ ਇਕ ਮੌਨਾ ਨੌਜਵਾਨ ਮੋਟਰ ਸਾਇਕਲ ਨੰਬਰ ਪੀ ਬੀ 07 ਬੀ ਜੈਡ 3482 ਪਰ ਇਕ ਬੋਰਾ ਸੇਬਾ ਦਾ ਰੱਖੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ। ਜਿਸ ਨੂੰ ਸ਼ੱਕ ਦੀ ਬਨਾਹ ਪਰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸਤਪਾਲ ਉਰਫ ਬਿੱਟੂ ਪੁੱਤਰ ਦਰਸਨ ਸਿੰਘ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦਾ ਮੋਟਰਸਾਇਕਲ ਪਰ ਰੱਖਿਆ ਬੋਰਾ ਚੈਕ ਕਰਨੇ ਪਰ ਉਸ ਵਿੱਚੋ 30 ਮੋਮੀ ਲਿਫਾਫੇ ਨਜਾਇਜ ਸ਼ਰਾਬ ਬ੍ਰਾਮਦ ਹੋਈ। ਜਿਸ ਦੀ ਮਿਣਤੀ ਕਰਨੇ ਪਰ ਕੁਲ 30 ਬੋਤਲਾਂ ਸ਼ਰਾਬ ਬ੍ਰਾਮਦ ਹੋਈ। ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ।