Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ’ ਨੇ ਕੀਤਾ ਨੌਜਵਾਨਾਂ ’ਚ ਨਵੀਂ ਊਰਜਾ ਦਾ ਸੰਚਾਰ : ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ

ਖੇਡਾਂ ਵਤਨ ਪੰਜਾਬ ਦੀਆਂ’ ਨੇ ਕੀਤਾ ਨੌਜਵਾਨਾਂ ’ਚ ਨਵੀਂ ਊਰਜਾ ਦਾ ਸੰਚਾਰ : ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ

ਹੁਸ਼ਿਆਰਪੁਰ(ਬਿਊਰੋ ) 

ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਬਲੇ :-

ਟਾਂਡਾ ’ਚ ਜ਼ਿਲ੍ਹਾ ਪੱਧਰੀ ਅਥਲੈਟਿਕਸ ਤੇ ਗੜ੍ਹਸ਼ੰਕਰ ’ਚ ਫੁੱਟਬਾਲ ਦੇ ਮੈਚਾਂ ਦੀ ਹੋਈ ਸ਼ੁਰੂਆਤ

– ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਕੀਤਾ ਨੌਜਵਾਨਾਂ ’ਚ ਨਵੀਂ ਊਰਜਾ ਦਾ ਸੰਚਾਰ : ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ

 13 ਸਤੰਬਰ : ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਟਾਂਡਾ ’ਚ ਵਿਧਾਇਕ ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਬਤੌਰ ਮੁੱਖ ਮਹਿਮਾਨ ਅਥਲੈਟਿਕਸ ਤੇ ਗੜ੍ਹਸ਼ੰਕਰ ਵਿਖੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਰੋੜੀ ਦੀ ਧਰਮ ਪਤਨੀ ਸ਼੍ਰੀਮਤੀ ਨੀਲਮ ਰੋੜੀ ਵਲੋਂ ਫੁੱਟਬਾਲ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨੂੰ ਮਿਲਦੇ ਹੋਏ ਉਨ੍ਹਾਂ ਜ਼ਿਲ੍ਹਾ ਪੱਧਰੀ ’ਤੇ ਪੂਰੀ ਰੁਚੀ ਤੇ ਜੋਸ਼ ਨਾਲ ਖੇਡਣ ਲਈ ਪ੍ਰੇਰਿਤ ਕੀਤਾ।
ਟਾਂਡਾ ’ਚ ਅਥਲੈਟਿਕਸ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਚੰਗੀ ਸਿਹਤ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਪਹਿਲ ਨੇ ਖਿਡਾਰੀਆਂ ਵਿਚ ਨਵੀਂ ਊਰਜਾ ਦਾ ਸੰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ  ਵਲੋਂ ਖੇਡਾਂ ਦੇ ਖੇਤਰ ਵਿਚ ਕੀਤੀ ਗਈ ਨਵੀਂ ਪਹਿਲ ਖਿਡਾਰੀਆਂ ਦੀ ਪ੍ਰਤਿਭਾ ਨਿਖਾਰਨ ਲਈ ਵੱਡੇ ਪੱਧਰ ’ਤੇ ਲਾਭਦਾਇਕ ਸਾਬਿਤ ਹੋਵੇਗੀ।
ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ’ਤੇ ਖੇਡ ਜਗਤ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ, ਇਸ ਪਰੰਪਰਾ ਨੂੰ ਕਾਇਮ ਰੱਖਣ ਲਈ ਰਾਜ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵਿਸ਼ੇਸ਼ ਖੇਡ ਮੁਕਾਬਲੇ ਕਰਵਾ ਕੇ ਚੰਗੇ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ, ਜੋ ਕਿ ਆਉਣ ਵਾਲੇ ਸਮੇਂ ਵਿਚ ਦੇਸ਼-ਵਿਦੇਸ਼ ਵਿਚ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਐਸ.ਪੀ. (ਹੈਡਕੁਆਟਰ) ਸ਼੍ਰੀਮਤੀ ਮਨਜੀਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।