Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 18 ਸਤੰਬਰ ਤੋਂ 20 ਸਤੰਬਰ ਤੱਕ ਪਲਸ ਪੋਲੀਓ ਮੁਹਿੰਮ….

18 ਸਤੰਬਰ ਤੋਂ 20 ਸਤੰਬਰ ਤੱਕ ਪਲਸ ਪੋਲੀਓ ਮੁਹਿੰਮ….

ਪਠਾਨਕੋਟ (ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ )

18 ਸਤੰਬਰ ਤੋਂ 20 ਸਤੰਬਰ ਤੱਕ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ : ਡਾ.ਬਿੰਦੂ ਗੁਪਤਾ

13 ਸਤੰਬਰ : ਸੀਨੀਅਰ ਮੈਡੀਕਲ ਅਫ਼ਸਰ ਸੀ ਐਚ ਸੀ ਘਰੋਟਾ ਦੀ ਅਗਵਾਈ ਵਿੱਚ ਅੱਜ ਨੈਸ਼ਨਲ ਪਲਸ ਪੋਲੀਓ ਰਾਊਂਡ ਦੂਸਰਾ ਦੇ ਸਬੰਧ ਵਿੱਚ ਟ੍ਰੇਨਿੰਗ ਦੇਣ ਵਾਸਤੇ ਸੀ ਐਚ ਸੀ ਘਰੋਟਾ ਵਿਖੇ ਐਲ ਐਚ ਵੀ,ਆਸਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਾਂ ਦੀ ਮੀਟਿੰਗ ਕੀਤੀ ਗਈ।ਜਿਸ ਨੂੰ ਸੰਬੋਧਨ ਕਰਦਿਆਂ ਹੋਇਆਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਿੰਦੂ ਗੁਪਤਾ ਵੱਲੋਂ ਦੱਸਿਆ ਗਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਮਹੀਨੇ ਦੀ 18 ਸਤੰਬਰ ਤੋਂ 20 ਸਤੰਬਰ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ,ਜਿਸ ਤਹਿਤ ਸੀ ਐਚ ਸੀ ਘਰੋਟਾ ਅਧੀਨ ਆਉਂਦੇ ਸਮੂਹ ਪਿੰਡਾਂ ਵਿੱਚ ਲੱਗਭਗ 21420 ਵੀ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।ਇਸ ਵਾਸਤੇ ਪਹਿਲੇ ਦਿਨ 204 ਬੂਥਾਂ ਤੇ ਦਵਾਈ ਪਿਲਾਈ ਜਾਵੇਗੀ ਅਤੇ ਮਿਤੀ 19/9/2022 ਅਤੇ 20/9/2022 ਨੂੰ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂਥਾਂ ਤੇ ਲਿਆ ਕੇ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਉਹਨਾਂ ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਭੱਠਿਆਂ, ਝੁੱਗੀਆਂ, ਝੌਂਪੜੀਆਂ ਤੇ ਰਹਿ ਰਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੀ ਮੱਦਦ ਕਰਨ। ਉਹਨਾਂ ਦੱਸਿਆ ਕਿ ਲਗਭਗ 700 ਦੇ ਕਰੀਬ ਮੁਲਾਜਮ ਜਿਨ੍ਹਾਂ ਵਿੱਚ ਏ ਐਨ ਐਮ,ਆਸਾ ਵਰਕਰਾਂ,ਆਸਾ ਫੈਸੀਲੀਟੇਟਰ, ਆਂਗਣਵਾੜੀ ਵਰਕਰ ਅਤੇ ਹੈਲਪਰਾਂ ਦੀ ਡਿਊਟੀ ਇਸ ਕੰਮ ਲਈ ਲਗਾਈ ਗਈ ਹੈ ਅਤੇ 38 ਸੁਪਰਵਾਈਜ਼ਰ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਸੰਪੂਰਨ ਕਰਨ ਲਈ ਲਗਾਏ ਗਏ ਹਨ।ਇਸ ਮੌਕੇ ਐਲ ਐਚ ਵੀ ਸਰਿਸਟਾ ਦੇਵੀ,ਸੀਤਾ ਦੇਵੀ,ਅਣੂ,ਜੀਵਨ ਕੁਮਾਰੀ,ਸਮਿਤਾ ਕੁਮਾਰੀ, ਜੋਤੀ ਦੇਵੀ ਆਸਾ ਫੈਸੀਲੀਟੇਟਰ ਅਤੇ ਸਾਰੀਆਂ ਆਸਾ ਵਰਕਰ ਹਾਜ਼ਰ ਸਨ।