Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਦਸਵੀਂ ਤੇ ਬਾਰ੍ਹਵੀਂ ਦੀ ਅਨੁਪੂਰਕ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ….

ਜ਼ਿਲ੍ਹਾ ਮੈਜਿਸਟਰੇਟ ਨੇ ਦਸਵੀਂ ਤੇ ਬਾਰ੍ਹਵੀਂ ਦੀ ਅਨੁਪੂਰਕ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ….

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹਾ ਮੈਜਿਸਟਰੇਟ ਨੇ ਦਸਵੀਂ ਤੇ ਬਾਰ੍ਹਵੀਂ ਦੀ ਅਨੁਪੂਰਕ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ

–15 ਸਤੰਬਰ ਤੋਂ 3 ਅਕਤੂਬਰ ਤੱਕ ਬੋਰਡ ਦੀਆਂ ਉਕਤ ਕਲਾਸਾਂ ਦੀ ਲਈ ਜਾਵੇਗੀ ਪ੍ਰੀਖਿਆ

14 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸੰਦੀਪ ਹੰਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ, ਬਾਰ੍ਹਵੀਂ ਕਲਾਸਾ ਦੀ ਸਤੰਬਰ 2022 ਦੀ ਅਨੁਪੂਰਕ ਪ੍ਰੀਖਿਆ (ਸਮੇਤ ਓਪਨ ਸਕੂਲ) ਸਬੰਧੀ ਪ੍ਰੀਖਿਆ ਦੇ ਦਿਨਾਂ ਤੱਕ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਚੇਅਰਮੈਨ-ਕਮ-ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਉਕਤ ਪ੍ਰੀਖਿਆਵਾਂ 15 ਸਤੰਬਰ ਤੋਂ 3 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਬੋਰਡ ਦੁਆਰਾ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀਖਿਆ ਲਈ 4 ਸੈਂਟਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ,ਜਿਸ ਕਾਰਨ ਅਣ-ਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੁੰਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਲਈ ਪ੍ਰੀਖਿਆ ਨੂੰ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ।