Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦਸਵੀਂ,ਬਾਰਵੀਂ ਦੀਆਂ ਅਨੁਪੂਰਕ ਅਤੇ ਓਪਨ ਸਕੂਲ ਪ੍ਰੀਖਿਆਵਾਂ….

ਦਸਵੀਂ,ਬਾਰਵੀਂ ਦੀਆਂ ਅਨੁਪੂਰਕ ਅਤੇ ਓਪਨ ਸਕੂਲ ਪ੍ਰੀਖਿਆਵਾਂ….

ਪਠਾਨਕੋਟ (ਤਰੁਣ/ਰੋਹਿਤ)

ਦਸਵੀਂ,ਬਾਰਵੀਂ ਦੀਆਂ ਅਨੁਪੂਰਕ ਅਤੇ ਓਪਨ ਸਕੂਲ ਪ੍ਰੀਖਿਆਵਾਂ 15 ਸਤੰਬਰ ਤੋਂ ਹੋਣਗੀਆਂ ਸ਼ੁਰੂ

ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ:- ਡੀਈਓ ਜਸਵੰਤ ਸਿੰਘ

ਸ਼ਹੀਦ ਮੱਖਣ ਸਿੰਘ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ ਦੇ 205 ਅਤੇ ਬਾਰਵੀਂ ਦੇ 20 ਵਿਦਿਆਰਥੀ ਦੇਣਗੇ ਪ੍ਰੀਖਿਆ

14,ਸਤੰਬਰ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਵਿਭਾਗ ਵੱਲੋਂ ਜਾਰੀ ਡੇਟਸ਼ੀਟ ਅਨੁਸਾਰ ਅੱਜ 15 ਸਿਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ। ਜਿਸ ਸਬੰਧੀ ਵਿਭਾਗ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਠਾਨਕੋਟ ਜਸਵੰਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਜ਼ਿਲ੍ਹਾ ਪੱਧਰ ਤੇ ਬਣਾਏ ਗਏ ਇੱਕੋ ਪ੍ਰੀਖਿਆ ਕੇਂਦਰ ਸ਼ਹੀਦ ਮੱਖਣ ਸਿੰਘ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿੱਚ ਦਸਵੀਂ ਜਮਾਤ ਦੇ 205 ਵਿਦਿਆਰਥੀ ਅਤੇ ਬਾਰਵੀਂ ਜਮਾਤ ਦੇ 20 ਵਿਦਿਆਰਥੀ ਪ੍ਰੀਖਿਆ ਦੇਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਗਰਾਨ ਅਮਲੇ ਨੂੰ ਡਿਊਟੀਆਂ ਵੰਡ ਦਿੱਤੀਆਂ ਗਈਆਂ ਹਨ, ਜਦਕਿ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਵਿਜੀਲੈਂਸ ਮੁੱਖ ਦਫ਼ਤਰ ਮੋਹਾਲੀ ਵੱਲੋਂ ਲਗਾਏ ਗਏ ਹਨ।ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਸੁਮੇਸ਼ ਸ਼ਰਮਾਂ ਨੇ ਦੱਸਿਆ ਕਿ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਇੱਕ ਪੱਤਰ ਮੁੱਖ ਦਫ਼ਤਰ ਮੋਹਾਲੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਵੀ ਭੇਜੀਆਂ ਗਿਆ ਹੈ ਤਾਂਕਿ ਨਿਰਵਿਘਨ ਪ੍ਰੀਖਿਆਵਾਂ ਕਰਵਾਈਆਂ ਜਾ ਸਕਣ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2.15 ਵਜੇ ਤੱਕ ਹੈ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਫੋਨ ਲੈਕੇ ਜਾਣ ਦੀ ਪੂਰਨ ਮਨਾਹੀ ਹੈ। ਡੇਟਸ਼ੀਟ ਅਤੇ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਕਰਵਾ ਦਿੱਤੀ ਗਈ ਹੈ।