Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ 16 ਸਤੰਬਰ ਨੂੰ….

ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ 16 ਸਤੰਬਰ ਨੂੰ….

ਹੁਸ਼ਿਆਰਪੁਰ(ਬਿਊਰੋ) 

ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ 16 ਸਤੰਬਰ ਨੂੰ ਆਉਣਗੇ ਹੁਸ਼ਿਆਰਪੁਰ

–ਵਾਰਡ ਨੰਬਰ 27 ’ਚ ਟਿਊਬਵੈਲ ਦਾ ਉਦਘਾਟਨ ਕਰਨ ਦੇ ਨਾਲ-ਨਾਲ ਕਾਉ ਕੈਚਿੰਗ ਵਹੀਕਲ ਨੂੰ ਕਰਨਗੇ ਜਨਤਾ ਸਮਰਪਿਤ

 15 ਸਤੰਬਰ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ 16 ਸਤੰਬਰ ਨੂੰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਝਰ ਹੁਸ਼ਿਆਰਪੁਰ ਸ਼ਹਿਰ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਦੇ ਹੁਸ਼ਿਆਰਪੁਰ ਪਹਿਲੀ ਵਾਰ ਆਉਣ ’ਤੇ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਉਪਰੰਤ ਕੈਬਨਿਟ ਮੰਤਰੀ  ਡਾ. ਇੰਦਰਬੀਰ ਸਿੰਘ ਨਿੱਝਰ ਨਗਰ ਨਿਗਮ ਦਫ਼ਤਰ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਨਗਰ ਨਿਗਮ ਵਲੋਂ ਲੋਕ ਹਿੱਤ ਵਿਚ ਲਾਵਾਰਿਸ ਪਸ਼ੂਆਂ ਨੂੰ ਫੜ੍ਹਨ ਲਈ ਖਰੀਦੀ ਗਈ ਕਾਉ ਕੈਚਿੰਗ ਵਹੀਕਲ ਵੀ ਜਨਤਾ ਨੂੰ ਸਮਰਪਿਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਤੋਂ ਬਾਅਦ ਕੈਬਨਿਟ ਮੰਤਰੀ ਲੋਕਾਂ ਨੂੰ ਸਾਫ਼-ਸੁਥਰਾ ਅਤੇ ਨਿਰੰਤਰ ਪੀਣ ਵਾਲੇ ਪਾਣੀ ਦੀ ਸੁਵਿਧਾ ਦੇਣ ਲਈ ਵਾਰਡ ਨੰਬਰ 27 ਵਿਚ ਲਗਾਏ ਗਏ ਟਿਊਬਵੈਲ ਦਾ ਵੀ ਉਦਘਾਟਨ ਕਰਨਗੇ ਅਤੇ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ।