Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਪਠਾਨਕੋਟ ਵਿੱਚ ਪੰਜਾਬ ਸਰਕਾਰ ਵੱਲੋਂ ਆਰਮਡ ਫੋਰਸਿਸ ਦੀ ਭਰਤੀ ਲਈ….

ਪਠਾਨਕੋਟ ਵਿੱਚ ਪੰਜਾਬ ਸਰਕਾਰ ਵੱਲੋਂ ਆਰਮਡ ਫੋਰਸਿਸ ਦੀ ਭਰਤੀ ਲਈ….

ਪਠਾਨਕੋਟ,(ਤਰੁਣ / ਰੋਹਿਤ)

ਪਠਾਨਕੋਟ ਵਿੱਚ ਪੰਜਾਬ ਸਰਕਾਰ ਵੱਲੋਂ ਆਰਮਡ ਫੋਰਸਿਸ ਦੀ ਭਰਤੀ ਲਈ ਟ੍ਰੇਨਿੰਗ ਕੈਂਪ ਦੀ ਸੁਰੂਆਤ

15 ਸਤੰਬਰ : ਦਫਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵਿਖੇ ਉਨ੍ਹਾ ਦੇ ਅਧੀਨ ਚਲਾਏ ਜਾ ਰਹੇ ਸੈਨਾ ਦੀ ਭਰਤੀ ਕੈਂਪ ਵਿੱਚ ਬਹੁਤ ਅੱਛੇ ਨਤੀਜੇ ਮਿਲ ਰਹੇ ਹਨ। ਜਿਲ੍ਹਾ ਪਠਾਨਕੋਟ ਦੇ ਕੁਝ ਇਲਾਕੇ ਜੋ ਗੁਰਦਾਸਪੁਰ ਜਿਲ੍ਹੇ ਨਾਲ ਲਗਦੇ ਹਨ ਦੇ ਨੌਜਵਾਨ ਗੁਰਦਾਸਪੁਰ ਕੈਂਪ ਵਿੱਚ ਟ੍ਰੇਨਿੰਗ ਪ੍ਰਾਪਤ ਕਰ ਲੈਂਦੇ ਹਨ। ਲੇਕਿਨ ਪਠਾਨਕੋਟ ਦਾ ਕੰਡੀ ਇਲਾਕਾ ਜੋ ਧਾਰ ਬਲੌਕ ਵਿੱਚ ਪੈਂਦਾ ਹੈ ਅਤੇ ਆਰਥਿਕ ਤੌਰ ਤੇ ਪਛੜਿਆ ਇਲਾਕਾ ਹੈ ਅਤੇ ਇਥੇ ਰੋਜ਼ਗਾਰ ਦੇ ਸਾਧਨ ਵੀ ਘੱਟ ਹਨ ਦੇ ਬੱਚੇ ਦੂਰੀ ਜਿਆਦਾ ਹੋਣ ਕਾਰਨ ਗੁਰਦਾਸਪੁਰ ਟ੍ਰੇੇਨਿੰਗ ਲਈ ਨਹੀਂ ਜਾ ਸਕਦੇ। ਇਹ ਪ੍ਰਗਟਾਵਾ ਕਮਾਂਡਰ ਬਲਜਿੰਦਰ ਸਿੰਘ ਵਿਰਕ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਪਠਾਨਕੋਟ ਵੱਲੋਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਹੁਣ ਧਾਰ ਬਲਾਕ ਦੇ ਬੱਚਿਆਂ ਦੇ ਉਜ਼ਵੱਲ ਭੱਵਿਖ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾ ਵੱਲੋਂ ਪੰਜਾਬ ਸਰਕਾਰ ਵੱਲੋਂ ਮੰਨਜੂਰੀ ਪ੍ਰਾਪਤ ਕਰਕੇ ਮਹਾਰਾਣਾ ਪ੍ਰਤਾਪ ਸਕੂਲ ਭਟਵਾਂ ਬਲਾਕ ਧਾਰ ਵਿਖੇ ਸਰਕਾਰੀ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਅਰੰਭਿਆ ਗਿਆ ਹੈ। ਜਿਸ ਵਿੱਚ ਪਹਿਲਾ ਟ੍ਰੇਨਿੰਗ ਕਾਡਰ ਮਿਤੀ 19 ਸਤੰਬਰ 2022 ਤੋਂ ਸੁਰੂ ਕੀਤਾ ਜਾ ਰਿਹਾ ਹੈ ਅਤੇ ਰਜਿਸਟ੍ਰੇਸ਼ਨ ਸੁਰੂ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਾਬਕਾ ਸੈਨਿਕਾਂ, ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲਿਅਨ ਦੇ ਬੱਚਿਆਂ ਨੂੰ ਸੈਨਾ, ਬੀ.ਐਸ.ਐਫ, ਸੀ.ਆਰ.ਪੀ.ਐਫ, ਸੀ.ਆਈ.ਐਸ.ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਟ੍ਰੇਨਿੰਗ ਦਿੱਤੀ ਜਾਵੇਗੀ। ਜਿਸ ਵਿੱਚ ਸਰੀਰਿਕ ਫਿਟਨੈਸ ਦੇ ਨਾਲ ਨਾਲ ਲਿਖਤੀ ਪ੍ਰੀਖਿਆ ਦੀ ਵੀ ਸਿਖਲਾਈ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਕਾਡਰ ਸੁਰੂ ਹੋਣ ਤੋਂ ਪਹਿਲਾਂ ਦਫਤਰੀ ਸਮੇਂ ਦੌਰਾਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸੀਟਾਂ ਸੀਮਿਤ ਹਨ, ਇਸ ਲਈ ਪਹਿਲਾਂ ਆਓ ਤੇ ਪਹਿਲਾਂ ਪਾਓ ਦੇ ਆਧਾਰ ਤੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਕਮਾਂਡਰ ਵਿਰਕ ਨੇ ਸਮੂਹ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਸੈਨਾ ਦੀ ਭਰਤੀ ਇੱਕ ਮੁੱਫਤ ਸੇਵਾ ਹੈ। ਜਿਸ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਪੈਸਾ ਨਹੀਂ ਲਗਦਾ। ਇਸ ਲਈ ਭਰਤੀ ਏਜੰਟਾਂ ਤੋਂ ਬੱਚ ਕੇ ਰਿਹਾ ਜਾਵੇ ਅਤੇ ਭਰਤੀ ਲਈ ਇੱਧਰ ਉੁਧਰ ਏਜੰਟਾਂ ਪਿਛੇ ਭੱਜਣ ਦੀ ਲੋੜ ਨਹੀਂ ਹੈ। ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫਤਰ ਰਹੀਂ ਵਿਸ਼ੇਸ਼ ੳਪਰਾਲਾ ਕੀਤਾ ਹੈ। ਜਿਸ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ ਅਤੇ ਵੱਧ ਵੱਧ ਤੋਂ ਬੱਚੇ ਟ੍ਰੇਨਿੰਗ ਪ੍ਰਾਪਤ ਕਰਨ।

error: copy content is like crime its probhihated