Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਡੇਢ ਮਹੀਨੇ ਤੋਂ ਲਾਪਤਾ ਵੀਰ ਨੂੰ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ 

ਡੇਢ ਮਹੀਨੇ ਤੋਂ ਲਾਪਤਾ ਵੀਰ ਨੂੰ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ 

ਗੜ੍ਹਦੀਵਾਲਾ (ਚੌਧਰੀ) 

ਡੇਢ ਮਹੀਨੇ ਤੋਂ ਲਾਪਤਾ ਵੀਰ ਨੂੰ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ 

16 ਸਤੰਬਰ : ਬਾਬਾ ਦੀਪ ਸਿੰਘ ਸੇਵਾ ਦਲ ਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਡੇਢ ਮਹੀਨੇ ਤੋਂ ਲਾਪਤਾ ਹੋਏ ਵੀਰ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਸਾਨੂੰ ਕੱਲ੍ਹ ਹੁਸ਼ਿਆਰਪੁਰ ਸ਼ਹਿਰ ਵਿਖੇ ਪੀ ਐਨ ਬੀ ਬੈਂਕ ਕੋਲੋਂ ਮਿਲਿਆ ਸੀ। ਉਸ ਸਮੇਂ ਇਸ ਵੀਰ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਉਸ ਸਮੇਂ ਇਹ ਆਪਣਾ ਨਾਮ ਗੌਤਮ ਹੀ ਦੱਸ ਰਿਹਾ ਸੀ। ਅੱਜ ਇਸ ਵੀਰ ਦੀ ਮਾਤਾ ਕਸ਼ਮੀਰ ਕੌਰ ਤੇ ਭਰਾ ਅਮਰ ਸ਼ਕਤੀ ਪਿੰਡ ਸਿੰਘਪੁਰ ਨੇੜੇ ਚੱਬੇਵਾਲ ਤੋਂ ਇਸ ਵੀਰ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਵਿਖੇ ਪਹੁੰਚੇ ਤੇ ਬੱਚੇ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰ ਵੱਲੋਂ ਸੁਸਾਇਟੀ ਦੇ ਸਾਰੇ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ,ਗੁਰਜਿੰਦਰ ਸਿੰਘ,ਬੱਬੂ, ਕਿਰਪਾਲ ਸਿੰਘ, ਸੰਦੀਪ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ ਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।