Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੈਰਕਾਨੂੰਨੀ ਤੌਰ ‘ਤੇ ਸੰਸਥਾ ਦਾ ਨਾਮ ਵਰਤਣ ਵਾਲਿਆਂ ਖਿਲਾਫ ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਸ਼ੁਰੂ….

ਗੈਰਕਾਨੂੰਨੀ ਤੌਰ ‘ਤੇ ਸੰਸਥਾ ਦਾ ਨਾਮ ਵਰਤਣ ਵਾਲਿਆਂ ਖਿਲਾਫ ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਸ਼ੁਰੂ….

ਹੁਸ਼ਿਆਰਪੁਰ (ਤਰਸੇਮ ਦੀਵਾਨਾ)

ਗੈਰਕਾਨੂੰਨੀ ਤੌਰ ‘ਤੇ ਸੰਸਥਾ ਦਾ ਨਾਮ ਵਰਤਣ ਵਾਲਿਆਂ ਖਿਲਾਫ ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਸ਼ੁਰੂ ਕੀਤੀ ਕਾਨੂੰਨੀ ਕਾਰਵਾਈ

ਤਿੰਨ ਵਿਅਕਤੀਆਂ ਨੂੰ ਸੰਮਨ ਕੀਤੇ ਜਾਰੀ-ਐਡਵੋਕੇਟ ਭਾਰਦਵਾਜ

16 ਸਤੰਬਰ : ਬੇਗਮਪੁਰਾ ਟਾਈਗਰ ਫੋਰਸ (ਰਜਿ.) ਦਾ ਨਾਮ ਗੈਰਕਾਨੂੰਨੀ ਤੌਰ ਤੇ ਵਰਤਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕੋਰਟ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰਦਿਆਂ ਨੋਟਿਸ ਅਤੇ ਸੰਮਨ ਜਾਰੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਬੇਗਮਪੁਰਾ ਟਾਈਗਰ ਫੋਰਸ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਰਜਿ. ਹੋਣ ਦੇ ਬਾਅਦ ਵਾਰ ਵਾਰ ਚਿਤਾਵਨੀ ਦੇਣ ਦੇ ਬਾਵਜੂਦ ਵੀ ਸ਼ਰਾਰਤੀ ਅਨਸਰਾਂ ਵੱਲੋਂ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤਣ ਦੀਆਂ ਕੋਸ਼ਿਸ਼ਾਂ ਬਾਦਸਤੂਰ ਜਾਰੀ ਹਨ ਜੋ ਕਿ ਸੁਸਾਇਟੀ ਐਕਟ ਦੀ ਮੱਦਾਂ ਮੁਤਾਬਿਕ ਗੈਰਕਾਨੂੰਨੀ ਹਨ।ਇਸ ਲਈ ਬੇਗਮਪੁਰਾ ਟਾਇਗਰ ਫੋਰਸ ਦੇ ਅਹੁਦੇਦਾਰਾਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਅਤੇ ਤਿੰਨ ਵਿਅਕਤੀਆਂ ਨੂੰ ਕੋਰਟ ਵੱਲੋਂ ਨੋਟਿਸ ਅਤੇ ਸੰਮਨ ਜਾਰੀ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵੀ ਆਉਣ ਵਾਲੇ ਦਿਨਾਂ ਦੇ ਵਿੱਚ ਕਾਰਵਾਈ ਸ਼ੁਰੂ ਹੋ ਜਾਵੇਗੀ।ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਬੇਗਮਪੁਰਾ ਟਾਈਗਰ ਫੋਰਸ ਰਜਿ.ਦੇ ਕਾਨੂੰਨੀ ਅਧਿਕਾਰਾਂ ਦਾ ਘਾਣ ਕਰਨ ਵਾਲਿਆਂ ਨੂੰ ਹੁਣ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਬੇਗਮਪੁਰਾ ਟਾਈਗਰ ਫੋਰਸ ਰਜਿ. ਵੱਲੋਂ ਇਕ ਵਾਰੀ ਫੇਰ ਚਿਤਾਵਨੀ ਦਿੰਦਿਆਂ ਕਿਹਾ ਕਿ ਸੰਸਥਾ ਦਾ ਨਾਮ ਗੈਰਕਾਨੂੰਨੀ ਤੌਰ ਤੇ ਵਰਤ ਕੇ ਅਖ਼ਬਾਰਾਂ ਵਿੱਚ ਖ਼ਬਰਾਂ ਲੁਆਉਣ ਵਾਲੇ, ਲਿਖਤੀ ਬਿਆਨ ਜਾਰੀ ਕਰਨ ਵਾਲੇ ਅਤੇ ਫੇਸਬੁੱਕ ਪੇਜ ਅਤੇ ਵੈਬਸਾਈਟ ਚਲਾਉਣ ਵਾਲੇ ਸਿੱਧੇ ਤੌਰ ‘ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੁਣ ਬਖਸ਼ਿਆ ਨਹੀ ਜਾਵੇਗਾ