Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਹਾਜੀਪੁਰ ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ

ਹਾਜੀਪੁਰ ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ

ਹਾਜੀਪੁਰ/ ਦਸੂਹਾ (ਚੌਧਰੀ) 

*ਹਾਜੀਪੁਰ ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ*

19 ਸਤਬੰਰ :  ਜ਼ਿਲ੍ਹਾ ਪੁਲਿਸ ਮੁਖੀ ਸਰਤਾਜ਼ ਸਿੰਘ ਚਾਹਲ ਆਈ ਪੀ ਐੱਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ  ਦੇ ਦਿਸ਼ਾ ਨਿਰਦੇਸ਼ਾਂ ਤੇ  ਕੁਲਵਿੰਦਰ ਸਿੰਘ ਡੀ ਐੱਸ ਪੀ ਸਬ ਡਵੀਜ਼ਨ ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਹਾਜੀਪੁਰ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਗਈ। ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਥਾਣਾ ਮੁਖੀ ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਦੀ ਨਿਗਰਾਨੀ ਹੇਠ ਏ ਐੱਸ ਆਈ ਭਰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੋਨੀ ਕੁਮਾਰ ਪੁੱਤਰ ਯੁੱਧਵੀਰ ਸਿੰਘ ਵਾਸੀ ਘਸੀਟਪੁਰ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਅਰਵਿੰਦ ਕੁਮਾਰ ਪੁੱਤਰ ਧੰਨਾ ਰਾਮ ਵਾਸੀ ਕਾਲਾ ਮੰਜ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਕੋਲੋਂ 2.17.500 ਐੱਮ ਐੱਲ ਨਜਾਇਜ਼ ਸ਼ਰਾਬ ਬਰਾਮਦ ਕਰਕੇ ਦੋਸ਼ੀਆਂ ਗਿਰਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਗਿਰਫ਼ਤਾਰ ਕੀਤੇ ਗਏ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 52 ਮਿਤੀ 18/09/2022 ਧਾਰਾ 61-1-14 ਐਕਸਾਈਜ਼ ਐਕਟ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ