Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਔਰਤਾਂ ਤੇ ਬੱਚੀਆਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ’ਚ ਮਦਦਗਾਰ ਸਾਬਿਤ ਹੋ….

ਔਰਤਾਂ ਤੇ ਬੱਚੀਆਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ’ਚ ਮਦਦਗਾਰ ਸਾਬਿਤ ਹੋ….

ਹੁਸ਼ਿਆਰਪੁਰ(ਬਿਊਰੋ) 
ਔਰਤਾਂ ਤੇ ਬੱਚੀਆਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ’ਚ ਮਦਦਗਾਰ ਸਾਬਿਤ ਹੋ ਰਿਹੈ ਸਖੀ ਵਨ ਸਟਾਪ ਸੈਂਟਰ : ਸੰਦੀਪ ਹੰਸ
–ਡਿਪਟੀ ਕਮਿਸ਼ਨਰ ਨੇ ਸਖੀ ਵਨ ਸਟਾਫ਼ ਸੈਂਟਰ ਹੁਸ਼ਿਆਰਪੁਰ ਦੀ ਕੰਮਾਂ ਦੀ ਸਮੀਖਿਆ ਸਬੰਧੀ ਪ੍ਰਬੰਧਕ ਲੋਕਲ ਕਮੇਟੀ ਨਾਲ ਕੀਤੀ ਮੀਟਿੰਗ
 20 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਔਰਤਾਂ ਤੇ ਬੱਚੀਆਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ਵਿਚ ਸਖੀ ਵਨ ਸਟਾਪ ਸੈਂਟਰ ਬਹੁਤ ਮਦਦਗਾਰ ਸਾਬਿਤ ਹੋ ਰਿਹਾ ਹੈ ਅਤੇ ਇਸ ਸੈਂਟਰ ਰਾਹੀਂ ਔਰਤਾਂ ਤੇ ਬੱਚੀਆਂ ਆਪਣੇ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਇਨਸਾਫ਼ ਪ੍ਰਾਪਤ ਕਰ ਸਕਦੀਆਂ ਹਨ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਖੀ ਵਨ ਸਟਾਪ ਸੈਂਟਰ ਹੁਸ਼ਿਆਰਪੁਰ ਦੇ ਕੰਮਾਂ ਦੀ ਸਮੀਖਿਆ ਸਬੰਧੀ ਪ੍ਰਬੰਧਕ ਲੋਕਲ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ ਤੇ ਸੀ.ਜੇ.ਐਮ.ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ।
ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਵਲੋਂ ਔਰਤਾਂ ਤੇ ਬੱਚੀਆਂ ਲਈ ਚਲਾਈ ਜਾ ਰਹੀ ਸਖੀ ਵਨ ਸਟਾਪ ਸੈਂਟਰ ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਵਿਚ ਔਰਤਾਂ ਤੇ ਬੱਚੀਆਂ ਨੂੰ ਜ਼ਰੂਰਤ ਪੈਣ ’ਤੇ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ, ਸਮਾਜਿਕ ਤੇ ਮਾਨਸਿਕ ਸਹਾਇਤਾ ਮੁਹੱਈਆ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਇਸ ਵਰਗ ਦੀ ਹਰ ਪੱਖੋਂ ਸੁਰੱਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 29 ਨਵੰਬਰ 2018 ਤੋਂ ਸਿਵਲ ਹਸਪਤਾਲ ਦੀ ਹੱਦ ਵਿਚ ਅੱਖਾਂ ਦੇ ਵਿਭਾਗ ਦੇ ਨਜ਼ਦੀਕ ਸਖੀ ਵਨ ਸਟਾਪ ਸੈਂਟਰ ਸਕੀਮ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਸੈਂਟਰ ਵਿਚ ਕੰਮ ਕਰਦੀਆਂ ਕਰਮਚਾਰੀਆਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਸਖੀ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ ਇਸ ਸੈਂਟਰ ਵਿਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ।
ਇਸ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਅਥਾਰਟੀ ਵਲੋਂ ਵੀ ਔਰਤਾਂ ਤੇ ਲੜਕੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਵਿਚ ਆਏ ਪ੍ਰੀ ਲਿਟੀਗੇਟਿਵ ਮਾਮਲਿਆਂ ਨੂੰ ਰਾਸ਼ਟਰੀ ਲੋਕ ਅਦਾਲਤਾਂ ਰਾਹੀਂ ਵੀ ਹੱਲ ਕਰਵਾਇਆ ਜਾ ਸਕਦਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਈ ਵੀ ਜ਼ਰੂਰਤਮੰਦ ਲੜਕੀ ਜਾਂ ਔਰਤ ਆਪਣੀ ਸਮੱਸਿਆ ਦੱਸਣ ਲਈ ਜਾਂ ਗੱਲਬਾਤ ਕਰਨ ਲਈ ਦਫ਼ਤਰ ਦੇ ਫੋਨ ਨੰਬਰ 01882-253112 ’ਤੇ ਸੰਪਰਕ ਕਰ ਸਕਦੀ ਹੈ ਅਤੇ ਹਿੰਸਾ ਤੋਂ ਪੀੜਤ ਔਰਤ ਜਾਂ ਲੜਕੀਆਂ ਫੌਰੀ ਤੌਰ ’ਤੇ ਸਹਾਇਤਾ ਲੈਣ ਲਈ 181 ਜਾਂ 112 ਨੰਬਰ ਡਾਇਲ ਕਰਕੇ ਸੰਪਰਕ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੈਰਾਲੀਗਲ ਪਰਸੋਨਲ ਸਖੀ ਵਨ ਸਟਾਪ ਸੈਂਟਰ ਵਲੋਂ ਸਖੀ ਵਨ ਸਟਾਪ ਸੈਂਟਰ ਤੋਂ ਸਾਲ 2022-23 ਦੌਰਾਨ ਜ਼ਰੂਰਤਮੰਦ 54 ਔਰਤਾਂ ਤੇ ਲੜਕੀਆਂ ਨੇ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ, ਸਮਾਜਿਕ ਤੇ ਮਾਨਸਿਕ ਸਹਾਇਤਾ ਪ੍ਰਾਪਤ ਕਰ ਚੁੱਕੀਆਂ ਹਨ। ਮੀਟਿੰਗ ਦੌਰਾਨ ਸਿਹਤ, ਪੁਲਿਸ, ਸਿੱਖਿਆ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।