Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਿਪਟੀ ਕਮਿਸ਼ਨਰ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ( ਬਿਊਰੋ ) 

ਡਿਪਟੀ ਕਮਿਸ਼ਨਰ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

 21 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਇਹ ਮੁਹਿੰਮ ਪੂਰੇ ਜ਼ਿਲ੍ਹੇ ਵਿਚ 2 ਅਕਤੂਬਰ ਤੱਕ ਚੱਲੇਗੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ, ਤਾਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਨੂੰ ਪਹਿਲੇ ਨੰਬਰ ’ਤੇ ਆਉਣ ਲਈ ਇਸ ਪਖਵਾੜੇ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਦੀ ਫੋਟੋ ਅਤੇ ਵੀਡੀਓਜ਼ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਭੇਜਣ ਲਈ ਕਿਹਾ।
ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਵਿਚ ਪਲਾਸਟਿਕ ਦੀ ਵਰਤੋਂ ਨੂੰ ਰੋਕਣ, ਠੋਸ ਅਤੇ ਤਰਲ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡਾਂ ਵਿਚ ਚੱਲ ਰਹੇ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪਲਾਂਟਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਿੰਡ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਇਸ ਪਖਵਾੜੇ ਦੌਰਾਨ ਵੱਧ ਤੋਂ ਵੱਧ ਪਿੰਡਾਂ ਨੂੰ ਓ.ਡੀ.ਐਫ. ਤੋਂ ਓ.ਡੀ.ਐਫ. ਪਲੱਸ ਬਣਾਉਣ ਦੀ ਅਪੀਲ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਹਰ ਪਿੰਡ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਮੀਟਿੰਗ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।