Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵਲੋਂ ਸਰਕਾਰੀ ਜੰਗਲ ਮਹਿਤਾਬਪੁਰ ’ਚ ਗੈਰ ਕਾਨੂੰਨੀ ਢੰਗ ਨਾਲ ਘੁੰਮਣ ’ਤੇ….

ਜ਼ਿਲ੍ਹਾ ਮੈਜਿਸਟਰੇਟ ਵਲੋਂ ਸਰਕਾਰੀ ਜੰਗਲ ਮਹਿਤਾਬਪੁਰ ’ਚ ਗੈਰ ਕਾਨੂੰਨੀ ਢੰਗ ਨਾਲ ਘੁੰਮਣ ’ਤੇ….

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹਾ ਮੈਜਿਸਟਰੇਟ ਵਲੋਂ ਸਰਕਾਰੀ ਜੰਗਲ ਮਹਿਤਾਬਪੁਰ ’ਚ ਗੈਰ ਕਾਨੂੰਨੀ ਢੰਗ ਨਾਲ ਘੁੰਮਣ ’ਤੇ ਲਗਾਈ ਗਈ ਪੂਰਨ ਪਾਬੰਦੀ

 21 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਇਕ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਜੰਗਲ ਮਹਿਤਾਬਪੁਰ ਵਿਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 20 ਨਵੰਬਰ ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿਚ ਦੱਸਿਆ ਕਿ ਵਣ ਮੰਡਲ ਅਫਸਰ ਦਸੂਹਾ ਵਲੋਂ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਮਹਿਤਾਬਪੁਰ ਸਰਕਾਰੀ ਜੰਗਲ ਦਾ ਕੁੱਲ ਰਕਬਾ 340 ਏਕੜ (136 ਹੈਕਟੇਅਰ) ਹੈ ਅਤੇ ਸਾਲ 2017-18 ਅਤੇ 2018-19 ਦੌਰਾਨ 290 ਏਕੜ (116 ਹੈਕਟੇਅਰ) ਖੇਤਰ ਨਾਜਾਇਜ਼ ਕਬਜ਼ਾਕਾਰਾਂ ਤੋਂ ਛੁਡਾਉਣ ਤੋਂ ਬਾਅਦ ਉਥੇ ਪੌਦੇ ਲਗਾਏ ਗਏ। ਸਮੇਂ-ਸਮੇਂ ’ਤੇ ਸ਼ਰਾਰਤੀ ਅਨਸਰਾ ਵਲੋਂ ਮਹਿਤਾਬਪੁਰ ਸਰਕਾਰੀ ਜੰਗਲ ਵਿਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋ ਕੇ ਜੰਗਲ ਦਾ ਨੁਕਸਾਨ ਕੀਤਾ ਜਾ ਰਿਹਾ ਹੈ ਅਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ ਜ਼ਰੂਰੀ ਹੈ ਕਿ ਸਰਕਾਰੀ ਜੰਗਲ ਮਹਿਤਾਬਪੁਰ ਵਿਚ ਸ਼ਰਾਰਤੀ ਅਨਸਰਾਂ ਵਲੋਂ ਗੈਰ ਕਾਨੂੰਨੀ ਢੰਗ ਨਾਲ ਜੰਗਲ ਵਿਚ ਦਾਖਲ ਹੋ ਕੇ ਜੰਗਲ ਦਾ ਨੁਕਸਾਨ ਕਰਨ ਤੋਂ ਰੋਕਿਆ ਜਾਵੇ।

error: copy content is like crime its probhihated