Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੈਕੰਡਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ) 23 ਸਤੰਬਰ ਤੋਂ..

ਸੈਕੰਡਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ) 23 ਸਤੰਬਰ ਤੋਂ..

ਹੁਸ਼ਿਆਰਪੁਰ/ ਗੜ੍ਹਦੀਵਾਲਾ (ਚੌਧਰੀ) 

ਸੈਕੰਡਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ (ਲੜਕੇ ) 23 ਸਤੰਬਰ ਤੋਂ

21 ਸਤੰਬਰ : ਸਿੱਖਿਆ ਪੰਜਾਬ ਵੱਲੋਂ ਸੈਕੰਡਰੀ ਵਿਭਾਗ ਦੀਆਂ ਖੇਡਾਂ (ਲੜਕੇ ) 23 ਤੋਂ 25 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਗਪੁਰ, ਸਰਕਾਰੀ ਹਾਈ ਸਕੂਲ ਭੀਖੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਅਤੇ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਣਗੀਆਂ। ਇਹ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਡੀ ਐਮ ਸਪੋਰਟਸ ਨੇ ਦੱਸਿਆ ਕਿ ਗੁਰਸ਼ਰਨ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਅਤੇ ਧੀਰਜ ਵਸ਼ਿਸ਼ਟ ਉਪ ਜ਼ਿਲ੍ਹਾ ਸਿੱਖਿਆ ਅਫਸਰ(ਸੈ. ਸਿੱ.) ਦੀ ਪ੍ਰਧਾਨਗੀ ਹੇਠ ਕਰਵਾਈਆਂ ਜਾਣਗੀਆਂ। ਇਹ ਖੇਡ ਮੁਕਾਬਲੇ ਸਪੋਰਟਸ ਗਰੇਡੇਸ਼ਨ ਅਤੇ ਖੇਡ ਨੀਤੀ – 2021 ਅਨੁਸਾਰ ਮਿਡਲ, ਹਾਈ, ਸੈਕੰਡਰੀ ਸਕੂਲਾਂ ਦੀਆਂ ਜੋਨ ਪੱਧਰੀ ਟੀਮਾਂ ਦੇ ਸਿਲੈਕਟ ਖਿਡਾਰੀਆਂ (ਲੜਕਿਆਂ) ਦੇ 14, 17, 19 ਵਰਗਾਂ ਵਿੱਚ ਵੱਖ – ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਵੱਖ – ਵੱਖ ਖੇਡਾਂ ਦੇ ਖੇਡ ਕਨਵੀਨਰ ਨਿਯੁਕਤ ਕੀਤੇ ਗਏ ਹਨ ਅਤੇ ਖੇਡਾਂ ਵਿੱਚ ਮੁਹਾਰਤ ਰੱਖਣ ਵਾਲੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਇਸ ਟੂਰਨਾਮੈਂਟ ਵਿੱਚ ਜਿਲ੍ਹਾ ਟੂਰਨਾਮੈਂਟ ਕਮੇਟੀ ਮੈਬਰ ,ਜ਼ੋਨ ਸਕੱਤਰ ਅਤੇ ਬੀ ਐੱਮ ਸਪੋਰਟਸ ਹਾਜ਼ਰ ਰਹਿਣਗੇ।
ਫੋਟੋ : ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਅ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਤੇ ਦਲਜੀਤ ਸਿੰਘ ਡੀ. ਐਮ. ਸਪੋਰਟਸ