Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਰਾਮਲੀਲਾ ਦੌਰਾਨ ਅਸ਼ਲੀਲ ਗਾਣੇ ਚਲਾਉਣ ਤੇ ਅਸ਼ਲੀਲ ਗਾਣਿਆਂ ’ਤੇ ਗਲਤ ਨਾਚ ’ਤੇ…

ਰਾਮਲੀਲਾ ਦੌਰਾਨ ਅਸ਼ਲੀਲ ਗਾਣੇ ਚਲਾਉਣ ਤੇ ਅਸ਼ਲੀਲ ਗਾਣਿਆਂ ’ਤੇ ਗਲਤ ਨਾਚ ’ਤੇ…

ਹੁਸ਼ਿਆਰਪੁਰ(ਬਿਊਰੋ) 

ਰਾਮਲੀਲਾ ਦੌਰਾਨ ਅਸ਼ਲੀਲ ਗਾਣੇ ਚਲਾਉਣ ਤੇ ਅਸ਼ਲੀਲ ਗਾਣਿਆਂ ’ਤੇ ਗਲਤ ਨਾਚ ’ਤੇ ਪਾਬੰਦੀ ਦੇ ਹੁਕਮ ਜਾਰੀ

21 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਹੰਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਰਾਮਲੀਲਾ ਦੌਰਾਨ ਅਸ਼ਲੀਲ ਗਾਣਿਆ ਨੂੰ ਚਲਾਉਣ ਅਤੇ ਅਸ਼ਲੀਲ ਗਾਣਿਆਂ ’ਤੇ ਗਲਤ ਨਾਚ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀੇ ਕੀਤੇ ਹਨ। ਇਹ ਹੁਕਮ 6 ਅਕਤੂਬਰ ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੁਝ ਪ੍ਰਮੁੱਖ ਹਿੰਦੂ ਸੰਗਠਨਾਂ ਵਲੋਂ ਦਿੱਤੇ ਗਏ ਪ੍ਰਾਰਥਨਾ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਰਾਮਲੀਲਾ ਕਮੇਟੀਆਂ ਹਰ ਸਾਲ ਸਟੇਜ ’ਤੇ ਸ਼੍ਰੀ ਰਾਮ ਜੀ ਦੀ ਕਥਾ ਨੂੰ ਦਿਖਾਉਂਦੀਆਂ ਹਨ। ਰਾਮ ਲੀਲਾ ਦੌਰਾਨ ਅਸ਼ਲੀਲ ਗਾਣਿਆਂ ’ਤੇ ਗਲਤ ਨਾਚ ਕੀਤਾ ਜਾਂਦਾ ਹੈ, ਜਿਸ ਨਾਲ ਸਮਾਜ ਵਿਚ ਧਰਮ ਪ੍ਰਤੀ ਗਲਤ ਪ੍ਰਭਾਵ ਪੈਦਾ ਹੁੰਦਾ ਹੈ ਅਤੇ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਸੰਗਠਨਾਂ ਵਲੋਂ ਇਸ ਤਰ੍ਹਾਂ ਦੇ ਹੋਣ ਵਾਲੇ ਨਾਚਾਂ ਅਤੇ ਅਸ਼ਲੀਲ ਗਾਣਿਆਂ ਨੂੰ ਰੋਕਣ ਸਬੰਧੀ ਜ਼ਰੂਰੀ ਕਾਰਵਾਈ ਕਰਨ ਲਈ ਪ੍ਰਾਰਥਨਾ ਕੀਤੀ ਗਈ ਹੈ। ਇਸ ਲਈ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਰਾਮਲੀਲਾ ਦੌਰਾਨ ਅਸ਼ਲੀਲ ਗਾਣਿਆਂ ਨੂੰ ਚਲਾਉਣ ਅਤੇ ਅਸ਼ਲੀਲ ਗਾਣਿਆਂ ’ਤੇ ਗਲਤ ਨਾਚ ਕਰਨ ’ਤੇ ਰੋਕ ਲਗਾਈ ਜਾਵੇ।

error: copy content is like crime its probhihated