Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਧਾਰਮਿਕ ਪ੍ਰੀਖਿਆ ਚੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਧਾਰਮਿਕ ਪ੍ਰੀਖਿਆ ਚੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ) 

ਧਾਰਮਿਕ ਪ੍ਰੀਖਿਆ ਚੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀ ਸਨਮਾਨਿਤ

22 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਇਸ ਇਮਤਿਹਾਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਸ਼ੈਸਨ 2021-22 ਵਿੱਚ ਇਸ ਇਮਤਿਹਾਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆ ਵਲੋਂ ਸ਼ਾਨਦਾਰ ਪਰਦਰਸ਼ਨ ਕੀਤਾ ਗਿਆ ਅਤੇ ਬਹੁਤ ਸਾਰੇ ਵਿਦਿਆਰਥੀਆਂ ਨੇ ਦੂਜੇ, ਤੀਜੇ ਅਤੇ ਚੌਥੇ ਦਰਜੇ ਦੀ ਪ੍ਰੀਖਿਆ ਵਿੱਚ ਮੱਲਾਂ ਮਾਰੀਆਂ।70 ਫੀਸਦੀ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰੁੰ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਯੂਥ ਕਲੱਬ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਜਤਿੰਦਰ ਕੌਰ ਨੇ ਦੱਸਿਆ ਕਿ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਪ੍ਰੇਰਨਾ ਅਤੇ ਸਹਿਯੋਗ ਸਦਕਾ ਇਸ ਪ੍ਰੀਖਿਆ ਵਿੱਚ ਕਾਲਜ ਦੇ 112 ਵਿਦਿਆਰਥੀਆਂ ਨੇ ਇਮਤਿਹਾਨ ਵਿੱਚ ਬੈਠੇ ਸਨ, ਜਿੰਨ੍ਹਾਂ ਵਿੱਚੋਂ ਦਰਜਾ ਦੂਜਾ ਦੇ 6 ਵਿਦਿਆਰਥੀ ਅਤੇ ਦਰਜਾ ਤੀਜਾ ਦੇ 16 ਵਿਦਿਆਰਥੀਆਂ ਨੇ ਕ੍ਰਮਵਾਰ 2100/-, 3100/- ਰੁਪਏ ਵਜੀਫਾ ਰਾਸ਼ੀ ਪ੍ਰਾਪਤ ਕੀਤੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਵੇਗੀ। ਕਾਲਜ ਦਾ ਨਾਂ ਰੁਸ਼ਨਾਉਣ ਕਰਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਸਮੁੱਚੇ ਸਟਾਫ਼ ਨੇ ਵਿਦਿਆਰਥੀਆਂ ਅਤੇ ਪੋ੍ਰ. ਜਤਿੰਦਰ ਕੌਰ ਨੂੰ ਵਧਾਈ ਦਿੱਤੀ।