Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤਣ ਵਾਲੇ 11 ਹੋਰ ਸ਼ਰਾਰਤੀ ਅਨਸਰਾਂ ਨੂੰ ਜਾਰੀ ਕੀਤੇ….

ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤਣ ਵਾਲੇ 11 ਹੋਰ ਸ਼ਰਾਰਤੀ ਅਨਸਰਾਂ ਨੂੰ ਜਾਰੀ ਕੀਤੇ….

ਹੁਸ਼ਿਆਰਪੁਰ ,(ਤਰਸੇਮ ਦੀਵਾਨਾ )

ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤਣ ਵਾਲੇ 11 ਹੋਰ ਸ਼ਰਾਰਤੀ ਅਨਸਰਾਂ ਨੂੰ ਜਾਰੀ ਕੀਤੇ ਕਾਨੂੰਨੀ ਨੋਟਿਸ-ਐਡਵੋਕੇਟ ਭਾਰਦਵਾਜ

22 ਸਤੰਬਰ : ਬੇਗਮਪੁਰਾ ਟਾਈਗਰ ਫੋਰਸ (ਰਜਿ.) ਦਾ ਨਾਮ ਗੈਰਕਾਨੂੰਨੀ ਤੌਰ ਤੇ ਵਰਤਣ ਵਾਲੇ 11 ਹੋਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਬੇਗਮਪੁਰਾ ਟਾਈਗਰ ਫੋਰਸ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਰਜਿ. ਹੋਣ ਦੇ ਬਾਅਦ ਵਾਰ ਵਾਰ ਚਿਤਾਵਨੀ ਦੇਣ ਦੇ ਬਾਵਜੂਦ ਵੀ ਸ਼ਰਾਰਤੀ ਅਨਸਰਾਂ ਵੱਲੋਂ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤਣ ਦੀਆਂ ਕੋਸ਼ਿਸ਼ਾਂ ਬਾਦਸਤੂਰ ਜਾਰੀ ਹਨ ਜੋ ਕਿ ਸੁਸਾਇਟੀ ਐਕਟ ਦੀ ਮੱਦਾਂ ਮੁਤਾਬਿਕ ਗੈਰਕਾਨੂੰਨੀ ਹਨ।ਇਸ ਲਈ ਬੇਗਮਪੁਰਾ ਟਾਇਗਰ ਫੋਰਸ ਦੇ ਅਹੁਦੇਦਾਰਾਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਕਾਰਵਾਈ ਦੌਰਾਨ 11 ਹੋਰ ਸ਼ਰਾਰਤੀ ਅਨਸਰਾਂ ਨੂੰ ਕਾਨੂੰਨੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ।ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਬੇਗਮਪੁਰਾ ਟਾਈਗਰ ਫੋਰਸ ਰਜਿ.ਦੇ ਕਾਨੂੰਨੀ ਅਧਿਕਾਰਾਂ ਦਾ ਘਾਣ ਕਰਨ ਵਾਲਿਆਂ ਨੂੰ ਹੁਣ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਬੇਗਮਪੁਰਾ ਟਾਈਗਰ ਫੋਰਸ ਰਜਿ.ਦਾ ਨਾਮ ਵਰਤਣ ਵਾਲਿਆਂ ਨੂੰ ਇਕ ਵਾਰੀ ਫੇਰ ਚਿਤਾਵਨੀ ਦਿੰਦਿਆਂ ਕਿਹਾ ਕਿ ਸੰਸਥਾ ਦਾ ਨਾਮ ਗੈਰਕਾਨੂੰਨੀ ਤੌਰ ਤੇ ਵਰਤ ਕੇ ਅਖ਼ਬਾਰਾਂ ਵਿੱਚ ਖ਼ਬਰਾਂ ਲੁਆਉਣ ਵਾਲੇ, ਲਿਖਤੀ ਬਿਆਨ ਜਾਰੀ ਕਰਨ ਵਾਲੇ ਅਤੇ ਫੇਸਬੁੱਕ ਪੇਜ ਅਤੇ ਵੈਬਸਾਈਟ ਚਲਾਉਣ ਵਾਲੇ ਸਿੱਧੇ ਤੌਰ ‘ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

error: copy content is like crime its probhihated