Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਕੈਂਪ ਅਯੋਜਿਤ

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਕੈਂਪ ਅਯੋਜਿਤ

ਗੜ੍ਹਦੀਵਾਲਾ (ਚੌਧਰੀ) 

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਕੈਂਪ ਲਗਾਇਆ

22 ਸਤੰਬਰ : ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂਹੰਦ ਦੀ ਸੰਭਾਲ ਲਈ ਉਤਸ਼ਾਹਿਤ ਕਰਨ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ ਗੁਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਲਾਕ ਭੂੰਗਾ ਦੇ ਪਿੰਡ ਮੱਲੇਵਾਲ੍ਹ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਪਿੰਡ ਪੱਧਰੀ ਕੈਂਪ ਲਗਾਇਆ ਗਿਆ ।ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫਸਰ ਡਾ. ਸੰਦੀਪ ਸਿੰਘ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜਨ ਨਾਲ ਲਾਹੇਬੰਦ ਜੀਵ ਜੰਤੂਆਂ ਤੇ ਮਾੜਾ ਅਸਰ ਪੈਂਦਾ ਹੈ ਅਤੇ ਵਾਤਾਵਰਨ ਦੇ ਤਾਪਮਾਨ ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਡਾ.ਸੁਖਪਾਲਵੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਕੰਗਮਾਈ ਨੇ ਦੱਸਿਆ ਕਿ ਸਾਨੂੰ ਖੇਤਾਂ ਵਿੱਚ ਖਾਦਾਂ ਕੀੜੇਮਾਰ ਦਵਾਈਆਂ ਅਤੇ ਹੋਰ ਰਸਾਇਣਿਕ ਪਦਾਰਥ ਸਹੀ ਮਾਤਰਾ ਅਤੇ ਸਹੀ ਤਰੀਕੇ ਨਾਲ  ਜਰੂਰਤ ਅਨੁਸਾਰ ਹੀ ਵਰਤਣੇ ਚਾਹੀਦੇ ਹਨ। ਇਸ ਮੌਕੇ ਪ੍ਰਿਤਪਾਲ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਈ ਵਰਤੀਆਂ ਜਾਂਦੀਆਂ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫਸਰ ਮਨਹੋਤਾ ਡਾ.ਸੰਦੀਪ ਸੈਣੀ ਨੇ ਕਣਕ ਦੀਆਂ ਨਵੀਆਂ ਕਿਸਮਾਂ ਅਤੇ ਬੀਜ ਦੀ ਸੋਧ ਕਰਕੇ ਬਿਜਾਈ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਨਮੀਤ ਕੌਰ ਖੇਤੀਬਾੜੀ ਉਪ ਨਰੀਖਕ ਗਗਨਦੀਪ ਸਿੰਘ ਬੀ ਟੀ ਐਮ, ਸੁਰਜੀਤ ਸਿੰਘ, ਦਿਲਬਾਗ ਸਿੰਘ ਸ਼ਿਵ ਚਰਨਪਾਲ ਸਰਪੰਚ ਭਣੋਵਾਲ,ਕੈਪਟਨ ਤਰਸੇਮ ਸਿੰਘ, ਮਨਜੀਤ ਸਿੰਘ,ਸੁਰਿੰਦਰ ਸਿੰਘ,ਰਾਜ ਕੁਮਾਰ, ਪਰਮਿੰਦਰ ਸਿੰਘ,ਜਸਵਿੰਦਰ ਸਿੰਘ,ਨਿਰਮਲ ਸਿੰਘ, ਅੰਮ੍ਰਿਤ ਪਾਲ ਸਿੰਘ,ਕੈਪਟਨ ਵਿਜੈ ਕੁਮਾਰ, ਕਿਰਪਾਲ ਸਿੰਘ, ਜਸਵੀਰ ਸਿੰਘ, ਹੰਸਰਾਜ ਸਿੰਘ, ਮਨਜੀਤ ਸਿੰਘ,ਹਰਭਜਨ ਸਿੰਘ, ਪ੍ਰਵੀਨ, ਜਗਦੇਵ,ਤਜਿੰਦਰ ਸਿੰਘ ਆਦਿ ਹਾਜਰ ਸਨ।