Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫੁੱਟਬਾਲ ਤੇ ਵਾਲੀਬਾਲ ਦੇ ਹੋਏ ਰੌਚਕ ਮੁਕਾਬਲੇ,ਵਾਲੀਬਾਲ ਦੇ 40 ਤੋਂ 50 ਸਾਲ ਉਮਰ ਵਰਗ ‘ਚ…

ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫੁੱਟਬਾਲ ਤੇ ਵਾਲੀਬਾਲ ਦੇ ਹੋਏ ਰੌਚਕ ਮੁਕਾਬਲੇ,ਵਾਲੀਬਾਲ ਦੇ 40 ਤੋਂ 50 ਸਾਲ ਉਮਰ ਵਰਗ ‘ਚ…

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫੁੱਟਬਾਲ ਤੇ ਵਾਲੀਬਾਲ ਦੇ ਹੋਏ ਰੌਚਕ ਮੁਕਾਬਲੇ,ਵਾਲੀਬਾਲ ਦੇ 40 ਤੋਂ 50 ਸਾਲ ਉਮਰ ਵਰਗ ‘ਚ ਸਟਾਰ ਯੂਥ ਕਲੱਬ ਕੂਲੀਆਂ ਬਣਿਆ ਚੈਂਪੀਅਨ 

22 ਸਤੰਬਰ : ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਹੋਏ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਵਰਗਾਂ ਦੇ ਫੁੱਟਬਾਲ ਤੇ ਵਾਲੀਬਾਲ ਦੇ ਰੌਚਕ ਮੁਕਾਬਲੇ ਹੋਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਬਾਖੂਬੀ ਮੁਜ਼ਾਹਰਾ ਕੀਤਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ 21 ਤੋਂ 40 ਸਾਲ ਉਮਰ ਵਰਗ ਵਿਚ ਬੀ.ਏ.ਐਮ. ਖਾਲਸਾ ਗੜ੍ਹਸ਼ੰਕਰ ਪਹਿਲੇ, ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੂਜੇ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਤੀਜੇ ਸਥਾਨ ’ਤੇ ਰਹੇ। ਵਾਲੀਬਾਲ ਦੇ 40 ਤੋਂ 50 ਸਾਲ ਉਮਰ ਵਰਗ ਵਿਚ ਸਟਾਰ ਯੂਥ ਕਲੱਬ ਕੂਲੀਆਂ (ਬਲਾਕ ਭੂੰਗਾ) ਗੜ੍ਹਦੀਵਾਲਾ ਨੇ ਪਹਿਲਾ ਅਤੇ ਸਪੋਰਟਸ ਕਲੱਬ ਕਾਲੇਵਾਲ ਬੀਤ (ਗੜ੍ਹਸ਼ੰਕਰ) ਨੂੰ ਦੂਜਾ ਸਥਾਨ ਮਿਲਿਆ। ਇਸੇ ਤਰ੍ਹਾਂ 21 ਤੋਂ 40 ਸਾਲ ਉਮਰ ਵਰਗ ਦੇ ਵਾਲੀਬਾਲ ਮੁਕਾਬਲਿਆਂ ਵਿਚ ਖਾਲਸਾ ਕਾਲਜ ਗੜ੍ਹਦੀਵਾਲਾ ਪਹਿਲੇ, ਖਾਨਪੁਰ ਕਲੱਬ ਦੂਜੇ ਅਤੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਤੀਜੇ ਸਥਾਨ ’ਤੇ ਰਿਹਾ।

error: copy content is like crime its probhihated