Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਨਿਕਲੀ ਵਿਸ਼ਾਲ…

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਨਿਕਲੀ ਵਿਸ਼ਾਲ…

ਹੁਸ਼ਿਆਰਪੁਰ(ਬਿਊਰੋ) 

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਨਿਕਲੀ ਵਿਸ਼ਾਲ ਸਾਈਕਲ ਰੈਲੀ

ਭਾਰੀ ਮੀਂਹ ਦੇ ਬਾਵਜੂਦ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਸ਼ੁਰੂ ਤੋਂ ਅਖੀਰ ਤੱਕ ਕੀਤੀ ਰੈਲੀ ਵਿਚ ਕੀਤੀ ਸ਼ਿਰਕਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਿੱਟ ਬਾਈਕਰਸ ਕਲੱਬ ਦੇ ਸਹਿਯੋਗ ਨਾਲ ਕੱਢੀ ਰੈਲੀ ਨੇ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਦਿੱਤਾ ਸੱਦਾ

25 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਿੱਟ ਬਾਈਕਰਸ ਕਲੱਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਇਕ ਵਿਸ਼ਾਲ ਸਾਈਕਲ ਰੈਲੀ ਪੂਰੋ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢੀ ਗਈ। ਭਾਰੀ ਮੀਂਹ ਦੇ ਬਾਵਜੂਦ ਇਸ ਰੈਲੀ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਉਹ ਬਾਈਕਰਸ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਅਤੇ ਉਨ੍ਹਾਂ ਦੀ ਟੀਮ ਨਾਲ ਰੈਲੀ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ ਉਹ ਰੈਲੀ ਦਾ ਹਿੱਸਾ ਬਣੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਮੁਲਕ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਸਾਈਕਲ ਰੈਲੀ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਸਿਹਤਮੰਦ ਅਤੇ ਭਵਿੱਖ ਨੂੰ ਬਿਹਤਰ ਬਣਾਉਣ ਦਾ ਵੀ ਇਕ ਜ਼ਰੀਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਵੱਖ-ਵੱਖ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੇ ਇਕ ਹਿੱਸੇ ਵਜੋਂ ਇਹ ਸਾਈਕਲ ਰੈਲੀ ਕਰਵਾਈ ਗਈ ਹੈ।
ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੰਦੀ ਇਹ ਰੈਲੀ ਬੁਲਾਂਵਾੜੀ ਤੋਂ ਸ਼ੁਰੂ ਹੋ ਕੇ ਸ਼ਿਮਲਾ ਪਹਾੜੀ ਚੌਕ, ਧੋਬੀ ਘਾਟ, ਮਹਾਂਵੀਰ ਪੁਲ, ਗਊਸ਼ਾਲਾ ਬਾਜ਼ਾਰ, ਕਸ਼ਮੀਰੀ ਬਾਜ਼ਾਰ, ਘੰਟਾ ਘਰ, ਬੱਸ ਸਟੈਂਡ, ਪ੍ਰਭਾਤ ਚੌਂਕ, ਸੈਸ਼ਨ ਚੌਕ, ਸਰਕਾਰੀ ਕਾਲਜ ਚੌਕ ਅਤੇ ਰੇਲਵੇ ਰੋਡ ਤੋਂ ਹੁੰਦੀ ਹੋਈ ਜੇਲ੍ਹ ਚੌਕ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ’ਤੇ ਜਾ ਸਕੇ ਸਮਾਪਤ ਹੋਈ। ਰੈਲੀ ਦੌਰਾਨ ਭਾਗੀਦਾਰਾਂ ਨੇ ‘ਭਗਤ ਸਿੰਘ ਤੇਰੀ ਸੋਚ ’ਤੇ, ਪਹਿਰਾ ਦਿਆਂਗੇ ਠੋਕ ਕੇ’ ਅਤੇ ‘ਇਨਕਲਾਬ ਜਿੰਦਾਬਾਦ’ ਦੇ ਨਾਅਰਿਆਂ ਨਾਲ ਆਕਾਸ਼ ਗੁੰਜਾ ਦਿੱਤਾ। ਇਸ ਰੈਲੀ ਵਿਚ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਤੋਂ ਇਲਾਵਾ ਫਿੱਟ ਬਾਈਕਰਸ ਕਲੱਬ ਦੇ ਮੈਂਬਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ।

error: copy content is like crime its probhihated