Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 472 ਗ੍ਰਾਮ ਨਸ਼ੀਲੇ ਪਾਊਡਰ ਅਤੇ 24200 ਰੁ ਡਰੱਗ ਮਨੀ ਸਮੇਤ 4 ਪੁਲਿਸ ਅੜਿੱਕੇ 

472 ਗ੍ਰਾਮ ਨਸ਼ੀਲੇ ਪਾਊਡਰ ਅਤੇ 24200 ਰੁ ਡਰੱਗ ਮਨੀ ਸਮੇਤ 4 ਪੁਲਿਸ ਅੜਿੱਕੇ 

ਟਾਂਡਾ / ਦਸੂਹਾ (ਚੌਧਰੀ) 

472 ਗ੍ਰਾਮ ਨਸ਼ੀਲੇ ਪਾਊਡਰ ਅਤੇ 24200 ਰੁ ਡਰੱਗ ਮਨੀ ਸਮੇਤ 4 ਪੁਲਿਸ ਅੜਿੱਕੇ 

26 ਸਤੰਬਰ : 472 ਗ੍ਰਾਮ ਨਸ਼ੀਲੇ ਪਾਊਡਰ ਅਤੇ 24200 ਰੁ ਡਰੱਗ ਮਨੀ ਸਮੇਤ 2 ਵਿਅਕਤੀਆਂ ਅਤੇ 2 ਔਰਤਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਸਵੀਰ ਸਿੰਘ ਨ ਉਰਫ ਸ਼ੇਰੂ ਪੁੱਤਰ ਅਸ਼ੋਕ ਕੁਮਾਰ ਵਾਸੀ ਬੈਚ ਬਾਜਾ, ਪਵਨ ਕੁਮਾਰ ਲਾਡੀ ਪੁੱਤਰ ਹੰਸ ਰਾਜ ਵਾਸੀ ਬੈਚ ਬਾਜਾ ਥਾਂਣਾ ਟਾਂਡਾ,ਪੁਸ਼ਪਾ ਪਤਨੀ ਹੇਮ ਰਾਜ ਵਾਸੀ ਦਸ਼ਮੇਸ਼ ਨਗਰ ਟਾਂਡਾ ਤੇ ਸਰਬਜੀਤ ਕੋਰ ਉਰਫ ਰੋਡੀ ਪਤਨੀ ਸਰੂਪ ਲਾਲ ਵਾਸੀ ਚੰਡੀਗੜ ਕਲੋਨੀ ਥਾਣਾ ਟਾਂਡਾ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ. ਐਸ. ਆਈ . ਰਾਜੇਸ਼ ਕੁਮਾਰ ਸਮੇਤ ਪੁਲੀਸ ਪਾਰਟੀ ਦੋਰਾਨੇ ਗਸਤ ਬਾ ਚੈਕਿੰਗ ਬੈਚ ਬਾਜਾ ਪਾਸ ਜਸਵੀਰ ਸਿੰਘ ਉਰਫ ਸ਼ੇਰੂ ਪੁੱਤਰ ਅਸ਼ੋਕ ਕੁਮਾਰ ਵਾਸੀ ਬੈਚ ਬਾਜਾ ਤੇ ਪਵਨ ਕੁਮਾਰ ਲਾਡੀ ਪੁੱਤਰ ਹੰਸ ਰਾਜ ਵਾਸੀ ਬੈਚ ਬਾਜਾ ਥਾਂਣਾ ਟਾਂਡਾ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਉਨ੍ਹਾਂ ਵੱਲੋ ਸੁੱਟੇ ਗਏ ਲਿਫਾਫਾ ਪਲਾਸਟਿਕ ਦੀ ਤਲਾਸ਼ੀ ਕਰਨ ਤੇ ਜਸਵੀਰ ਸਿੰਘ ਸੇਰੂ ਪਾਸੋਂ 47 ਗ੍ਰਾਮ ਨਸ਼ੀਲਾ ਪਾਊਡਰ ਤੇ ਪਵਨ ਕੁਮਾਰ ਲਾਡੀ ਪਾਸੋਂ 105 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।

ਇਸੇ ਤਰਾਂ ਲੇਡੀ ਏ ਐਸ ਆਈ ਮਨਿੰਦਰ ਕੋਰ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਬਾ ਚੈਕਿੰਗ ਦਸ਼ਮੇਸ਼ ਨਗਰ ਟਾਂਡਾ ਪਾਸ ਦੋਸ਼ਣ ਪੁਸ਼ਪਾ ਪਤਨੀ ਹੇਮ ਰਾਜ ਵਾਸੀ ਦਸ਼ਮੇਸ਼ ਨਗਰ ਟਾਂਡਾ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਉਸ ਵੱਲੋ ਸੁੱਟੇ ਲਿਫਾਫਾ ਪਲਾਸਟਿਕ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ 155 ਗ੍ਰਾਮ ਨਸ਼ੀਲਾ ਪਾਊਡਰ ਤੇ ਉਸ ਦੇ ਹੱਥ ਵਿੱਚ ਫੜੇ ਪਰਸ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 24,200 ਰੁ: ਡਰੱਗ ਮਨੀ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ

ਇਸੇ ਤਰਾਂ ਐਸ ਆਈ ਮਨਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਬਾ ਚੈਕਿੰਗ ਚੰਡੀਗੜ ਕਲੋਨੀ ਟਾਂਡਾ ਪਾਸ ਸਰਬਜੀਤ ਕੋਰ ਉਰਫ ਰੋਡੀ ਪਤਨੀ ਸਰੂਪ ਲਾਲ ਵਾਸੀ ਚੰਡੀਗੜ ਕਲੋਨੀ ਥਾਣਾ ਟਾਡਾ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਉਨ੍ਹਾਂ ਵੱਲੋ ਸੁੱਟੇ ਗਏ ਲਿਫਾਫਾ ਪਲਾਸਟਿਕ ਦੀ ਤਲਾਸ਼ੀ ਕਰਨ ਤੇ ਸਰਬਜੀਤ ਕੋਰ ਪਾਸੋ 165 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ ਸੀ।