Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਜ਼ਿਲ੍ਹੇ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ

ਜ਼ਿਲ੍ਹੇ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹੇ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ

27 ਤੋਂ 29 ਸਤੰਬਰ ਤੱਕ ਘਰਾਂ ਵਿਚ ਰਾਤ ਨੂੰ ਦੀਵੇ ਤੇ ਮੋਮਬੱਤੀਆਂ ਜਗਾਉਣ ਜ਼ਿਲ੍ਹਾ ਵਾਸੀ – ਡਿਪਟੀ ਕਮਿਸ਼ਨਰ

ਕੈਂਡਲ ਲਾਈਟ ਮਾਰਚ ਅਤੇ ਸਾਈਕਲ ਰੈਲੀ ਹੋਣਗੇ ਖਿੱਚ ਦਾ ਕੇਂਦਰ

 26 ਸਤੰਬਰ -ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀ 115 ਵੀਂ ਜਨਮ ਵਰ੍ਹੇਗੰਢ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਮੁਬਾਰਕ ਮੌਕੇ ਉੱਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੀ ਵੱਖ ਵੱਖ  ਗਤੀਵਿਧੀਆਂ ਕੀਤੀਆਂ ਜਾਣਗੀਆਂ।

                ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਇਸ ਸਬੰਧੀ ਵੀਡੀਓ ਕਾਨਫਰੰਸਿੰਗ ਕਰਨ ਤੋਂ ਬਾਅਦ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀ 115 ਵੀਂ ਜਨਮ ਵਰ੍ਹੇਗੰਢ ਸੂਬੇ ਭਰ ਵਿੱਚ ਵੱਡੇ ਪੱਧਰ ਉੱਤੇ ਮਨਾਈ ਜਾ ਰਹੀ ਹੈ।

                ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸਰਕਾਰੀ ਕਾਲਜ ਤੋਂ ਇਕ ਸਾਈਕਲ ਰੈਲੀ ਕੱਢੀ ਜਾਵੇਗੀ। ਉਸੇ ਦਿਨ ਸ਼ਾਮ ਨੂੰ 7 ਵਜੇ ਖੇਤੀਬਾੜੀ ਭਵਨ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਕੈਂਡਲ ਲਾਈਟ ਮਾਰਚ ਕੱਢਿਆ ਜਾਵੇਗਾ ਜਿਸ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕ ਭਾਗ ਲੈਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ 27, 28 ਅਤੇ 29 ਸਤੰਬਰ ਨੂੰ ਆਪਣੇ ਘਰਾਂ ਵਿਚ ਰਾਤ ਨੂੰ  ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦ ਵਿੱਚ ਦੀਵੇ ਜਾਂ ਮੋਮਬੱਤੀਆਂ ਜਗਾਉਣ ਦੀ ਅਪੀਲ ਕੀਤੀ।

                ਉਨ੍ਹਾਂ ਕਿਹਾ ਕਿ “ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ” ਨੂੰ ਪ੍ਰੇਰਨਾ ਹਿੱਤ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਸਬੰਧੀ ਰੋਸ਼ਨੀ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਿਤੀ 28 ਸਤੰਬਰ ਨੂੰ ਜ਼ਿਲ੍ਹੇ ਅੰਦਰ ਚੱਲਣ ਵਾਲੀਆਂ ਬੱਸਾਂ ਵਿੱਚ ਦੇਸ਼ ਭਗਤੀ ਦੇ ਗੀਤ ਚਲਾਏ ਜਾਣ ਸਬੰਧੀ ਜ਼ਿਲ੍ਹਾ ਮੈਨੇਜਰ ਪੰਜਾਬ ਰੋਡਵੇਜ਼ ਨੂੰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੁਆਰਾ ਪ੍ਰਕਾਸ਼ਿਤ ਪੁਸਤਕ “ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਜੇਲ੍ਹ ਡਾਇਰੀ” ਦੇ ਸੋਧੇ ਆਡੀਸ਼ਨ ਦੀਆਂ ਕਾਪੀਆਂ ਸਕੂਲਾਂ ਅਤੇ ਕਾਲਜਾਂ ਵਿੱਚ ਮੁਫਤ ਵੰਡੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਨ੍ਹਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ- ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਉੱਤੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ।

error: copy content is like crime its probhihated