Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਫੈਡਸਨ ਪੰਜਾਬ ਦੀ ਗਵਰਨਿੰਗ ਬਾਡੀ ਦੀ ਮੀਟਿੰਗ ‘ਚ ਪਹਿਲੀ ਵਾਰ ਸ਼ਾਮਲ ਹੋਏ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ…

ਫੈਡਸਨ ਪੰਜਾਬ ਦੀ ਗਵਰਨਿੰਗ ਬਾਡੀ ਦੀ ਮੀਟਿੰਗ ‘ਚ ਪਹਿਲੀ ਵਾਰ ਸ਼ਾਮਲ ਹੋਏ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ…

ਦਸੂਹਾ (ਚੌਧਰੀ) 

ਫੈਡਸਨ ਪੰਜਾਬ ਦੀ ਗਵਰਨਿੰਗ ਬਾਡੀ ਦੀ ਮੀਟਿੰਗ ‘ਚ ਪਹਿਲੀ ਵਾਰ ਸ਼ਾਮਲ ਹੋਏ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੇ ਮੈਂਬਰ

27 ਸਤੰਬਰ : ਸੀਨੀਅਰ ਸਿਟਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੇ ਇਕ ਡੈਲਿਗੇਸ਼ਨ ਨੇ ਪ੍ਰਧਾਨ ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨਜ਼ ਪੰਜਾਬ (ਫੈਡਸਨ ਪੰਜਾਬ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਵਿੱਚ ਹਿੱਸਾ ਲਿਆ। ਇਸ ਡੈਲਿਗੇਸ਼ਨ ਵਿੱਚ ਚੌਧਰੀ ਕੁਮਾਰ ਸੈਣੀ ਸੱਕਤਰ ਜਰਨਲ ਅਤੇ ਪ੍ਰੇਮ ਸ਼ਰਮਾ ਕੈਸ਼ੀਅਰ ਸ਼ਾਮਲ ਸਨ। ਫੈਡਸਨ ਪੰਜਾਬ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਰੀਆਂ ਹੀ 122 ਐਸੋਸੀਏਸ਼ਨਾ ਆਪਣੀ ਆਪਣੀ ਮੈਂਬਰਸ਼ਿਪ ਵਿੱਚ ਵਾਧਾ ਕਰਨਗੀਆਂ ਤਾਂ ਜੋ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਪੰਜਾਬ ਸਰਕਾਰ ਤੇ ਦਬਾਅ ਪਾਇਆ ਜਾ ਸਕੇ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਫੈਡਸਨ ਪੰਜਾਬ ਦੇ ਚੇਅਰਮੈਨ ਐਸ.ਪੀ ਕਰਕਰਾ ਆਈ.ਏ.ਐਸ ਰਿਟਾਇਰ, ਪ੍ਰਧਾਨ ਐਚ.ਐਸ ਮੰਡ, ਇੰਦਰਜੀਤ ਸਿੰਘ ਸਿੰਧੂ ਸੈਕਟਰੀ ਜਰਨਲ ਅਤੇ ਹੋਰ ਗਵਰਨਿੰਗ ਬਾਡੀ ਦੇ ਮੈਂਬਰ ਹਾਜ਼ਰ ਸਨ।

ਫੋਟੋ : ਮੀਟਿੰਗ ਚ ਹਾਜਰ ਐਸ.ਪੀ ਕਰਕਰਾ ਚੇਅਰਮੈਨ, ਐਸ.ਐਚ ਮੰਡ ਪ੍ਰਧਾਨ, ਇੰਦਰਜੀਤ ਸਿੰਘ ਸਿੰਧੂ ਸਕੱਤਰ ਜਰਨਲ, ਕਰਨਲ ਜੋਗਿੰਦਰ ਲਾਲ ਸ਼ਰਮਾ, ਚੌਧਰੀ ਕੁਮਾਰ ਸੈਣੀ, ਪ੍ਰੇਮ ਸ਼ਰਮਾ ਅਤੇ ਹੋਰ ਮੈਂਬਰ।