Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਜਿਲਾ ਪੱਧਰ ਖੇਡਾਂ ‘ਚ ਧੁੱਗਾ ਕਲਾਂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਜਿਲਾ ਪੱਧਰ ਖੇਡਾਂ ‘ਚ ਧੁੱਗਾ ਕਲਾਂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ (ਚੌਧਰੀ) 

ਜਿਲਾ ਪੱਧਰ ਖੇਡਾਂ ‘ਚ ਧੁੱਗਾ ਕਲਾਂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

27 ਸਤੰਬਰ : ਬੀਤੇ ਦਿਨੀਂ ਹੋਏ ਜਿਲਾ ਪੱਧਰੀ ਖੇਡ ਮੁਕਾਬਲਿਆ ਵਿੱਚ ਸ.ਸ.ਸ.ਸ ਸ ਧੁੱਗਾਕਲਾਂ ਦੇ ਖਿਡਾਰੀਆਂ ਵਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਅੰਡਰ-14 ਸਾਲਾ ਲੜਕੇ ਖੋ-ਖੋ ਵਿੱਚ ਜਿਲੇ ਵਿੱਚੋਂ ਦੂਸਰਾ ਸਥਾਨ ਅਤੇ ਅੰਡਰ-17 ਸਾਲਾ ਲੜਕੀਆਂ ਵੱਲੋਂ ਜਿਲੇ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ। ਖੋ-ਖੋ ਵਿੱਚ ਕੁੱਲ 6 ਖਿਡਾਰੀਆਂ ਦੀ ਚੋਣ ਸਟੇਟ ਪੱਧਰ ਲਈ ਹੋਈ। ਖੇਡਾਂ“ਵਤਨ ਪੰਜਾਬ ਦੀਆਂ” ਤਹਿਤ ਸਿਮਰਨ ਅੰਡਰ-19 ਨੇ 5000 ਮੀਟਰ ਵਿੱਚ ਗੋਲਡ ਮੈਡਲ ਅਤੇ ਅਲੋਕ ਕੁਮਾਰ ਅੰਡਰ-17 ਨੇ 800 ਮੀਟਰ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ 50+ ਉਮਰ ਗਰੁੱਪ ਵਿੱਚ ਸਕੂਲ ਦੇ ਵੋਕੇਸ਼ਨਲ ਮਾਸਟਰ ਯੁੱਧਵੀਰ ਸਿੰਘ ਨੇ 400 ਮੀਟਰ ਵਿੱਚ ਦੂਸਰਾ ਅਤੇ 800 ਮੀਟਰ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਇਹਨਾਂ ਦੀ ਚੋਣ ਵੀ ਸਟੇਟ ਪੱਧਰ ਲਈ ਹੋਈ । ਇਸ ਮੌਕੇ ਤੇ ਪ੍ਰਿੰਸੀਪਲ ਜੀਵਨ ਕੁਮਾਰੀ ਅਤੇ ਸਮੂਹ ਸਟਾਫ ਵਲੋਂ ਖਿਡਾਰੀਆਂ ਨੂੰ ਟਰਾਫੀਆਂ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੋਕੇ ਮੈਡਮ ਕੁਲਵਿੰਦਰ ਕੌਰ ਲੈਕ.ਸਰੀਰਿਕ ਸਿੱਖਿਆ ਤੇ ਜਸਵਿੰਦਰ ਸਿੰਘ ਡੀ.ਪੀ.ਈ ਅਤੇ ਸਮੂਹ ਸਟਾਫ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।

error: copy content is like crime its probhihated