Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਭਨਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਸਾਰੇ ਵਿਕਾਸ ਕੰਮ ਨੇਪਰੇ…

ਸਭਨਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਸਾਰੇ ਵਿਕਾਸ ਕੰਮ ਨੇਪਰੇ…

ਹੁਸ਼ਿਆਰਪੁਰ(ਬਿਊਰੋ) 

ਸਭਨਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਸਾਰੇ ਵਿਕਾਸ ਕੰਮ ਨੇਪਰੇ ਚਾੜ੍ਹੇ ਜਾਣਗੇ : ਬ੍ਰਮ ਸ਼ੰਕਰ ਜਿੰਪਾ

–ਵਾਰਡ ਨੰਬਰ 36 ਵਿਚ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਕਰਵਾਈ ਸ਼ੁਰੂਆਤ

27 ਸਤੰਬਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 36 ਬਹਾਦਰਪੁਰ ਵਿਚ ਕਰੀਬ 19 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਵਾਰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਸਾਰੇ ਵਿਕਾਸ ਦੇ ਕੰਮ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਬਹਾਦਰਪੁਰ ਵਿਚ ਸੀਵਰੇਜ ਬਹੁਤ ਪੁਰਾਣਾ ਹੋ ਚੁੱਕਾ ਸੀ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਨਵਾਂ ਸੀਵਰੇਜ ਪੈਣ ਨਾਲ ਉਨ੍ਹਾਂ ਦੀ ਇਹ ਮੁਸ਼ਕਲ ਜਲਦ ਹੀ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਪੂਰਨ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵਿਕਾਸ ਦੇ ਸਾਰੇ ਰਹਿੰਦੇ ਕੰਮ ਮੁਕੰਮਲ ਕਰਵਾਏ ਜਾਣਗੇ।

ਇਸ ਮੌਕੇ ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸ਼ਹਿਰੀ ਪ੍ਰਧਾਨ ਵਰਿੰਦਰ ਸ਼ਰਮਾ ਬਿੰਦੂ, ਕੌਂਸਲਰ ਸੁਰਿੰਦਰ ਭੱਟੀ, ਬ੍ਰਿਜ ਮੱਟੂ, ਵਿਕਾਸ ਮੱਟੂ, ਕਮਲ ਭੱਟੀ, ਰਾਜਾ ਹੰਸ ਅਤੇ ਹੋਰ ਪਤਵੰਤੇ ਹਾਜ਼ਰ ਸਨ।