Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing “ਤੰਦਰੁਸਤ ਜਵਾਨ ਮਿਸ਼ਨ” ਦਾ ਆਗਾਜ਼…

“ਤੰਦਰੁਸਤ ਜਵਾਨ ਮਿਸ਼ਨ” ਦਾ ਆਗਾਜ਼…

ਗੜ੍ਹਦੀਵਾਲਾ (ਚੌਧਰੀ) 

“ਤੰਦਰੁਸਤ ਜਵਾਨ ਮਿਸ਼ਨ” ਦਾ ਆਗਾਜ਼

28 ਸਤੰਬਰ : ਪੰਜਾਬ ਸਰਕਾਰ ਦੇ ਹੁਕਮਾਂ ਅਤੇ ਜਿਲ੍ਹਾ ਸਿੱਖਿਆ ਅਫਸਰ (ਸ) ਹੁਸ਼ਿਆਰਪੁਰ ਸ. ਗੁਰਸ਼ਰਨ ਸਿੰਘ ਦੇ ਨਿਰਦੇਸ਼ਾਂ ਅਨੂਸਾਰ ਅੱਜ ਸ.ਸ.ਸ.ਸ. ਡੱਫਰ ਹੁਸ਼ਿਆਰਪੁਰ ਦੇ ਪ੍ਰਿੰਸੀਪਲ ਮੈਡਮ ਰਸ਼ਪਾਲ ਕੌਰ ਦੀ ਪ੍ਰਧਾਨਗੀ ਹੇਠ “ਤੰਦਰੁਸਤ ਜਵਾਨ ਮਿਸ਼ਨ ” ਦਾ ਆਗਾਜ਼ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਕੀਤਾ ਗਿਆ।ਇਸ ਮੌਕੇ ਸ.ਸ.ਸ.ਸ. ਡੱਫਰ ਵਿੱਚ ਸਵੇਰ ਦੀ ਸਭਾ ਵਿੱਚ ਸਕੂਲ ਦੇ ਵਿਦਿਆਰਥੀਆਂ ਨੂੰ ਪੀ.ਟੀ. ਅਤੇ ਕਸਰਤਾਂ ਕਰਵਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਮੈਡਮ ਰਸ਼ਪਾਲ ਕੌਰ ਵਲੋਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਦਲਜੀਤ ਸਿੰਘ ਲੈਕਚਰਾਰ ਪੰਜਾਬੀ ਵਲੋਂ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਚਲਾਏ ਦਾ ਰਹੇ ਤੰਦਰੁਸਤ ਜਵਾਨ ਮਿਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਭਾਗ ਵਲੋਂ ਭੇਜੀ ਗਈ ਸੌਹੰ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਚੁੱਕਾਈ ਗਈ । ਵਿਦਿਆਰਥੀਆਂ ਨੇ ਸਕੂਲ ਵਿੱਚ ਕਰਵਾਏ ਗਏ ਪੀ.ਟੀ. ਪ੍ਰੋਗਰਾਮ, ਕਸਰਤਾਂ , ਲੇਖ ਮੁਕਾਬਲੇ , ਪੇਂਟਿੰਗ ਮੁਕਾਬਲਿਆਂ ਵਿੱਚ ਭਾਗ ਲਿਆ । ਇਸ ਮੌਕੇ ਸਮੂਹ ਸਟਾਫ ਵਿੱਚ ਲੈਕਚਰਾਰ ਦਿਨੇਸ਼ ਠਾਕੁਰ ,ਮੈਡਮ ਸੀਤਾ ਦੇਵੀ,ਮੈਡਮ ਕਸ਼ਮੀਰ ਕੌਰ,ਜਗਵਿੰਦਰ ਸਿੰਘ,  ਜਗਮੋਹਨ ਸਿੰਘ,ਗੁਰਪ੍ਰੀਤ ਸਿੰਘ,ਮਨਜੀਤ ਸਿੰਘ,ਨਗਿੰਦਰਪਾਲ ਸਿੰਘ, ਹਰਪਾਲ ਸਿੰਘ, ਮੈਡਮ ਸਪਨਾਂ ਸਲਾਰੀਆ,ਮੈਡਮ ਰੇਖਾ ਦੇਵੀ, ਮੈਡਮ ਬਲਵਿੰਦਰ ਕੌਰ,ਕੁਮਾਰੀ ਰਮਨਦੀਪ ਕੌਰ, ਮੈਡਮ ਸੁਨੀਤਾ ਰਾਣੀ ਆਦਿ ਹਾਜ਼ਰ ਸਨ ।ਇਸ ਪ੍ਰੋਗਰਾਮ ਦਾ ਸੰਚਾਲਨ ਹਰਪਾਲ ਸਿੰਘ ਨੇ ਕੀਤਾ ।