Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਸਵੱਛਤਾ ਹੀ ਸੇਵਾ ਦਿਵਸ ਮੌਕੇ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ…

ਸਵੱਛਤਾ ਹੀ ਸੇਵਾ ਦਿਵਸ ਮੌਕੇ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ…

ਹੁਸ਼ਿਆਰਪੁਰ(ਬਿਊਰੋ) 

ਸਵੱਛਤਾ ਹੀ ਸੇਵਾ ਦਿਵਸ ਮੌਕੇ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਕਰਨਗੇ ਸ਼ਿਰਕਤ

29 ਸਤੰਬਰ : ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛਤਾ ਹੀ ਸੇਵਾ ਦਿਵਸ ਮੌਕੇ 2 ਅਕਤੂਬਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਕੇ.ਐਸ. ਸੈਣੀ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਜੈਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਆਡੀਟੋਰੀਅਮ ਵਿਖੇ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।  ਇਸ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੋਲਿਡ ਵੇਸਟ ਤੇ ਲਿਕੁਅਡ ਵੇਸਟ ਤਹਿਤ ਬਿਹਤਰੀਨ ਕੰਮ ਕਰਨ ਵਾਲੀਆਂ ਸੂਬੇ ਦੀਆਂ ਪੰਚਾਇਤਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।  ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਕੇ.ਐਸ. ਸੈਣੀ ਨੇ ਇਸ ਮੌਕੇ ਦੱਸਿਆ ਕਿ ਇਸ ਸਮਾਗਮ ਦੀ ਸਫ਼ਲਤਾ ਲਈ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਪ੍ਰੀਤਇੰਦਰ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਵਿਓਮ ਭਾਰਦਵਾਜ, ਐਸ.ਪੀ. ਸ਼੍ਰੀਮਤੀ ਮਨਜੀਤ ਕੌਰ, ਸੁਪਰਡੈਂਟ ਇੰਜੀਨੀਅਰ ਰਾਜੇਸ਼ ਦੂਬੇ, ਕਾਰਜਕਾਰੀ ਇੰਜੀਨੀਅਰ ਸਿਮਰਨਜੀਤ ਸਿੰਘ ਤੇ ਗੁਰਪ੍ਰੀਤ ਸਿੰਘ, ਐਸ.ਡੀ.ਓ. ਨਵਨੀਤ ਕੁਮਾਰ ਜਿੰਦਲ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਹੋਰਨਾਂ ਜ਼ਿਲਿ੍ਹਆਂ ਤੋਂ ਆਏ ਅਧਿਕਾਰੀ ਹਾਜ਼ਰ ਸਨ।

error: copy content is like crime its probhihated