Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ…

ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ…

ਹੁਸ਼ਿਆਰਪੁਰ(ਬਿਊਰੋ) 

ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਰੈਲ

29 ਸਤੰਬਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਤਹਿਤ ਸਾਈਂ ਸਪੋਰਟਸ ਕਲੱਬ ਹੁਸ਼ਿਆਰਪੁਰ ਅਤੇ ਸੰਤ ਬਾਬਾ ਈਸ਼ਵਰ ਦਾਸ ਸਪੋਰਟਸ ਕਲੱਬ ਕਾਹਰੀ-ਸਾਹਰੀ ਵਲੋਂ ਇਕ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਵੀ ਵੱਡੀ ਗਿਣਤੀ ਵਿਚ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ  ਵਿਓਮ ਭਾਰਦਵਾਜ ਨੇ ਸ਼ਿਮਲਾ ਪਹਾੜੀ ਤੋਂ ਝੰਡੀ ਦੇ ਕੇ ਰਵਾਨਾ ਕੀਤਾ। ਸਮਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਸੱਦਾ ਦਿੰਦੀ ਇਹ ਰੈਲੀ ਸ਼ਹੀਦ ਭਗਤ ਸਿੰਘ ਚੌਕ ਵਿਖੇ ਜਾ ਸਕੇ ਸਮਾਪਤ ਹੋਈ, ਜਿਥੇ ਸਮੂਹ ਭਾਗੀਦਾਰਾਂ ਨੇ ਸ਼ਹੀਦ-ਏ-ਆਜ਼ਮ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਨੌਜਵਾਨ ਵਰਗ ਨੂੰ ਉਨ੍ਹਾਂ ਦੀ ਸੋਚ ਦਾ ਹਾਣੀ ਬਣਨਾ ਪਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੀ ਚੰਦਰ ਪ੍ਰਕਾਸ਼ ਸੈਣੀ ਨੇ ਕਿਹਾ ਕਿ ਜਿਸ ਦੇਸ਼ ਦੇ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਕੁੱਟ-ਕੁੱਟ ਕੇ ਭਰੀ ਹੁੰਦੀ ਹੈ, ਉਸ ਦੇਸ਼ ਨੂੰ ਅੱਗੇ ਵੱਧਣ ਤੋਂ ਕੋਈ ਨਹੀਂ ਰੋਕ ਸਕਦਾ।

ਇਸ ਮੌਕੇ ਅਤੁਲ ਸ਼ਰਮਾ, ਅਤਿੰਦਰ ਪਾਲ ਸ਼ਰਮਾ, ਦੀਪਕ ਮਹਿਤਾ, ਰੋਹਿਤ ਮਹਿਤਾ, ਕਾਰਤਿਕ ਸ਼ਰਮਾ, ਨਿਤਿਨ ਕੁਮਾਰ, ਸਾਹਿਲ ਕੁਮਾਰ, ਨਿੱਕਾ ਸਰਪੰਚ, ਬੰਟੀ, ਰਿੰਕੂ, ਬਲਜੀਤ ਅਤੇ ਜੋਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated