Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ…

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ…

ਹੁਸ਼ਿਆਰਪੁਰ / ਸਰਾਭਾ  (ਤਰਸੇਮ ਦੀਵਾਨਾ )

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 221ਵਾਂ ਦਿਨ ਬਹੁਜਨ ਮੁਕਤੀ ਪਾਰਟੀ ਨੇ ਭਰੀ ਹਾਜ਼ਰੀ

ਅਸੀਂ ਸਰਕਾਰਾਂ ਨੂੰ ਆਖਦੇ ਹਾਂ ਕਿ ਉਹ ਰਾਜਨੀਤੀਆਂ ਛੱਡ ਕੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ : ਸਰਪੰਚ ਟੂਸੇ/ ਸਿੱਧੂ ਰੱਤੋਵਾਲ

ਸਰਾਭਾ ਵਿਖੇ ਅੱਜ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਣਗੇ

 29 ਸਤੰਬਰ :  ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 221ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਹਿਯੋਗੀ ਬਹੁਜਨ ਮੁਕਤੀ ਪਾਰਟੀ ਦੇ ਆਗੂ ਸਿਕੰਦਰ ਸਿੰਘ ਸਿੱਧੂ ਰੱਤੋਵਾਲ,ਰਣਜੀਤ ਸਿੰਘ ਰੱਤੋਵਾਲ,ਸੰਤੋਖ ਸਿੰਘ ਦੁੱਗਰੀ, ਹਰਬੰਸ ਸਿੰਘ ਸਿਵੀਆਂ,ਦਰਸ਼ਨ ਸਿੰਘ ਦਹੇੜ ਹਲਵਾਰਾ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ।ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਬਹੁਜਨ ਮੁਕਤੀ ਪਾਰਟੀ ਦੇ ਆਗੂ ਸਿਕੰਦਰ ਸਿੰਘ ਸਿੱਧੂ ਰੱਤੋਵਾਲ ਅਤੇ ਸਾਬਕਾ ਸਰਪੰਚ ਜਸਬੀਰ ਸਿੰਘ ਟੂਸੇ ਨੇ ਆਖਿਆ ਕਿ ਭਾਰਤ ਦੇ ਲੋਕ ਸੰਵਿਧਾਨ ਨੂੰ ਮੰਨਦੇ ਹਨ ਪਰ ਸਰਕਾਰਾਂ ਸਿਰਫ਼ ਗੰਦੀ ਰਾਜਨੀਤੀ ਲਈ ਵਰਤਦੀਆਂ ਨੇ ਸੰਵਿਧਾਨ ਦਾ ਨਾਮ ਪਰ ਸਾਨੂੰ ਦੁੱਖ ਹੈ ਕਿ ਸਾਡੇ ਭਾਰਤ ਦੇ ਨੌਜਵਾਨ ਜੋ ਕਾਲੇ ਦੌਰ ਦੇ ਵਿਚ ਸਾਡੀਆਂ ਧੀਆਂ ਭੈਣਾਂ ਦੀਆਂ ਇੱਜ਼ਤਾਂ ਦੀ ਰਾਖੀ ਲਈ ਹਥਿਆਰਬੰਦ ਘੋਲ ਲੜਨ ਲੱਗੇ । ਜਿਨ੍ਹਾਂ ਨੇ ਉਸ ਸਮੇਂ ਦੇ ਗੰਦੀ ਸੋਚ ਰੱਖਣ ਵਾਲੇ ਲੀਡਰਾਂ ਨੂੰ ਸੋਧਿਆ ਅਤੇ ਸਿੱਖ ਨੌਜਵਾਨਾਂ ਨੂੰ ਭਾਰਤ ਦੇ ਕਾਨੂੰਨ ਮੁਤਾਬਕ ਸਜ਼ਾ ਮਿਲੀ ਜੋ ਅੱਜ ਉਹ ਭੁਗਤ ਚੁੱਕੇ ਨੇ ਪਰ ਫੇਰ ਵੀ ਉਨ੍ਹਾਂ ਨੂੰ ਜੇਲ੍ਹਾਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਆਖਿਰ ਕਿਉਂ। ਜਦ ਕਿ ਭਾਰਤ ਦਾ ਸੰਵਿਧਾਨ ਕਦੇ ਵੀ ਸਜ਼ਾ ਪੂਰੀ ਹੋਣ ਤੋਂ ਇੱਕ ਮਿੰਟ ਵੱਧ ਵੀ ਜੇਲ੍ਹ ਵਿੱਚ ਡੱਕ ਕੇ ਰੱਖਣ ਦੀ ਆਗਿਆ ਨਹੀਂ ਦਿੰਦਾ। ਜੇਕਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਤੇ ਸਰਕਾਰਾਂ ਸੰਵਿਧਾਨ ਨੂੰ ਇਸੇ ਤਰ੍ਹਾਂ ਅਣਗੌਲਾ ਕਰਨਗੀਆਂ ਤਾਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਵਾਰਿਸ ਟਿਕ ਕੇ ਨਹੀਂ ਬੈਠਣਗੇ ।ਹੁਣ ਸਮੁੱਚੀ ਸਿੱਖ ਕੌਮ ਦੀਆਂ ਹੱਕੀ ਮੰਗਾਂ ਜਿਵੇਂ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੁਝਾਰੂ ਸਿੰਘਾਂ ਨੂੰ ਜਲਦ ਰਿਹਾਅ ਕਰਵਾਉਣ ਲਈ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਾਹਿਬ ਮਹਾਰਾਜ ਜੀ ਦੇ ਵਾਰਿਸ ਸੜਕਾਂ ਤੇ ਆ ਚੁੱਕੇ ਹਨ ।ਅਸੀਂ ਸਰਕਾਰਾਂ ਨੂੰ ਆਖਣਾ ਚਾਹੁੰਦੇ ਹਾਂ ਕਿ ਉਹ ਗੰਦੀਆਂ ਰਾਜਨੀਤੀਆਂ ਛੱਡ ਕੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ ਨਹੀਂ ਤਾਂ ਸਰਕਾਰਾਂ ਨੂੰ ਮਾੜੇ ਨਤੀਜੇ ਭੁਗਤਣੇ ਪੈ ਸਕਦੇ ਹਨ । ਸੋ ਅਸੀਂ ਜਿਹੜੇ ਲੋਕ ਹਾਲੇ ਤਕ ਕੌਮ ਦੀਆਂ ਹੱਕੀ ਮੰਗਾਂ ਲਈ ਘਰਾਂ ਤੋਂ ਨਹੀਂ ਨਿਕਲੇ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੀ ਆਲਸੀ ਤਿਆਗ ਕੇ ਚੱਲ ਰਹੇ ਸੰਘਰਸ਼ ਵਿੱਚ ਬਣਦਾ ਯੋਗਦਾਨ ਪਾਉਣ ਤਾਂ ਜੋ ਸਮੁੱਚੀ ਕੌਮ ਦੀਆਂ ਹੱਕੀ ਮੰਗਾਂ ਜਲਦ ਫਤਿਹ ਕਰ ਸਕੀ । ਇਸ ਸਮੇਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਨੂੰ ਆਉਣ ਵਾਲਾ ਮਾਰਗ ਦੇ ਵਿੱਚ ਫੁੱਟ ਫੁੱਟ ਦੇ ਟੋਏ ਹੋਣ ਕਾਰਨ ਅੱਜ ਤਕ ਸਾਡੀ ਇਹ ਮੰਗ ਸਰਕਾਰਾਂ ਨੇ ਨਹੀਂ ਸੁਣੀ ਇਸ ਲਈ 30 ਸਤੰਬਰ ਦਿਨ ਐਤਵਾਰ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕਾਂਗੇ ।ਸੌ ਪੰਥਕ ਦਰਦੀ ਅਤੇ ਸਮੂਹ ਜਥੇਬੰਦੀਆਂ ਅਤੇ ਜੁਝਾਰੂ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸ਼ਹੀਦ ਸਰਾਭਾ ਚੌਂਕ ਪੰਥਕ ਮੋਰਚਾ ਦੇ ਬਿਲਕੁਲ ਸਾਹਮਣੇ 11 ਗਿਆਰਾਂ ਵਜੇ ਪਹੁੰਚਣ ਤਾਂ ਜੋ ਸੁੱਤੀਆਂ ਸਰਕਾਰਾਂ ਨੂੰ ਜਗਾਉਣ ਲਈ ਉਪਰਾਲਾ ਕੀਤਾ ਜਾ ਸਕੇ। ਇਸ ਮੌਕਾ ਖਜ਼ਾਨਚੀ ਪਰਵਿੰਦਰ ਸਿੰਘ ਟੂਸੇ, ਸਾਬਕਾ ਸਰਪੰਚ ਜਸਬੀਰ ਸਿੰਘ ਟੂਸੇ, ਬਲਦੇਵ ਸਿੰਘ ਆਸੀ ਕਲਾਂ,ਅਮਰਜੀਤ ਸਿੰਘ ਚਮਿੰਡਾ,ਹਰਦੀਪ ਸਿੰਘ ਰੈਂਪੀ ਸਰਾਭਾ, ਬਾਬਾ ਸਿਕੰਦਰ ਸਿੰਘ ਰੱਤੋਵਾਲ,ਜੋਗਿੰਦਰ ਸਿੰਘ ਟੂਸੇ,ਤੇਜਾ ਸਿੰਘ ਟੂਸੇ,ਅਵਤਾਰ ਸਿੰਘ ਬੀਹਲਾ, ਢਾਡੀ ਕਰਨੈਲ ਸਿੰਘ ਛਾਪਾ,ਸੰਤੋਖ ਸਿੰਘ ਸੁਧਾਰ,ਪਰਮਿੰਦਰ ਸਿੰਘ ਪੱਖੋਵਾਲ, ਬਲਦੇਵ ਸਿੰਘ ਈਸਨਪੁਰ,ਕੁਲਦੀਪ ਸਿੰਘ ਕਿਲਾ ਰਾਏਪੁਰ,ਬੰਤ ਸਿੰਘ ਸਰਾਭਾ,ਅੱਛਰਾ ਸਿੰਘ ਸਰਾਭਾ,ਹਰਬੰਸ ਸਿੰਘ ਪੰਮਾ ਹਿੱਸੋਵਾਲ,ਗੁਲਜ਼ਾਰ ਸਿੰਘ ਮੋਹੀ ਆਦਿ ਹਾਜ਼ਰੀ ਭਰੀ ।